ਜਲੰਧਰ : – ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਵੱਡੀ ਗਿਣਤੀ ‘ਚ ਪੰਜਾਬੀ ਵਿਦਿਆਰਥੀ ਅਤੇ ਕੰਮ ‘ਤੇ ਗਏ ਲੋਕ ਉਥੇ ਹੀ ਫਸ ਗਏ ਹਨ। ਯੂਕਰੇਨ ਵਿਚ ਫਸੇ ਜਲੰਧਰ ਦੇ ਲੋਕਾਂ ਦੀ ਜਾਣਕਾਰੀ ਇਕੱਠੀ ਕਰਨ ਲਈ ਹੈਲਪਲਾਈਨ ਨੰਬਰ (0181-2224417) ਜਾਰੀ ਕੀਤਾ ਗਿਆ ਸੀ।
ਪੰਜਾਬ ਦੇ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ ਰੰਗ ਲਿਆਉਂਦੀ ਨਜ਼ਰ ਆ ਰਹੀ ਹੈ। ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਖਾਸ ਕਰਕੇ ਪੰਜਾਬੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। ਇਹ ਨੰਬਰ ਜਾਰੀ ਹੋਣ ਤੋਂ ਕੁਝ ਸਮੇਂ ਬਾਅਦ ਹੀ ਲੋਕਾਂ ਨੇ ਪ੍ਰਸ਼ਾਸਨ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ।
ਹੁਣ ਤੱਕ ਕਰੀਬ 25 ਲੋਕਾਂ ਨੇ ਸੰਪਰਕ ਕੀਤਾ ਹੈ। ਫ਼ੋਨ ‘ਤੇ ਰਿਸ਼ਤੇਦਾਰਾਂ ਨੇ ਯੂਕਰੇਨ ਵਿੱਚ ਫਸੇ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਨਾਲ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਉਥੋਂ ਕੱਢਣ ਦੀ ਅਪੀਲ ਵੀ ਕੀਤੀ ਹੈ।
ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ 25 ਪਰਿਵਾਰਾਂ ਦੇ ਸੰਪਰਕ ਵੇਰਵਿਆਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਹੈਲਪਲਾਈਨ ਨੰਬਰ ‘ਤੇ ਕੁੱਲ 25 ਕਾਲਾਂ ਆ ਚੁਕੀਆਂ ਹਨ ਅਤੇ ਅਪਰੇਟਰਾਂ ਵੱਲੋਂ ਕਾਲ ਕਰਨ ਵਾਲਿਆਂ ਤੋਂ ਲੋੜੀਂਦੀ ਜਾਣਕਾਰੀ ਇਕੱਠੀ ਕੀਤੀ ਗਈ ਹੈ।
----------- Advertisement -----------
ਜਲੰਧਰ ਦੇ 25 ਲੋਕ ਯੂਕਰੇਨ ‘ਚ ਫਸੇ: ਪਰਿਵਾਰਾਂ ਨੇ ਸਾਂਝੀ ਕੀਤੀ ਜਾਣਕਾਰੀ
Published on
----------- Advertisement -----------
----------- Advertisement -----------












