November 10, 2026, 4:18 pm
----------- Advertisement -----------
HomeNewsBreaking Newsਹੁਣ ਕਰਨਾਟਕਾ ’ਚ ਸਿੱਖ ਬੱਚੇ ਨੂੰ ਸਕੂਲ ਵੱਲੋਂ ਦਾਖਲ ਹੋਣ ਤੋਂ ਰੋਕਿਆ:...

ਹੁਣ ਕਰਨਾਟਕਾ ’ਚ ਸਿੱਖ ਬੱਚੇ ਨੂੰ ਸਕੂਲ ਵੱਲੋਂ ਦਾਖਲ ਹੋਣ ਤੋਂ ਰੋਕਿਆ: SGPC ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

Published on

----------- Advertisement -----------
  • ਸ਼੍ਰੋਮਣੀ ਕਮੇਟੀ ਨੇ ਕਰਨਾਟਕਾ ਦੇ ਮੁੱਖ ਮੰਤਰੀ ਪਾਸੋਂ ਸਿੱਖ ਮਸਲਿਆਂ ਸਬੰਧੀ ਚਰਚਾ ਲਈ ਸਮਾਂ ਮੰਗਿਆ
  • ਦਿੱਲੀ ’ਚ ਸਕੂਲਾਂ ਅੰਦਰ ਧਾਰਮਿਕ ਪਹਿਰਾਵੇ ’ਤੇ ਰੋਕ ਦਾ ਵੀ ਲਿਆ ਨੋਟਿਸ

ਅੰਮ੍ਰਿਤਸਰ, 26 ਫਰਵਰੀ 2022 – ਕਰਨਾਟਕਾ ਦੇ ਮੰਗਲੁਰੂ ’ਚ ਛੇ ਸਾਲਾ ਸਿੱਖ ਲੜਕੇ ਨੂੰ ਦਸਤਾਰ ਕਾਰਨ ਇਕ ਸਕੂਲ ਵੱਲੋਂ ਦਾਖਲਾ ਨਾ ਦੇਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਰਨਾਟਕ ਅੰਦਰ ਹੀ ਇਕ ਕਾਲਜ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਦਸਤਾਰ ਕਾਰਨ ਕਲਾਸ ਵਿਚ ਨਾ ਬੈਠਣ ਲਈ ਆਖਿਆ ਗਿਆ ਸੀ ਅਤੇ ਹੁਣ ਇਕ ਛੋਟੇ ਬੱਚੇ ਨੂੰ ਸਕੂਲ ਵਿਚ ਦਾਖਲਾ ਦੇਣ ਤੋਂ ਵਰਜਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਵਰਤਾਰਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਕਿਉਂਕਿ ਭਾਰਤ ਦਾ ਸੰਵਿਧਾਨ ਹਰ ਇਕ ਨੂੰ ਧਾਰਮਿਕ ਅਜ਼ਾਦੀ ਦਿੰਦਾ ਹੈ। ਉਨ੍ਹਾਂ ਕਰਨਾਟਕਾ ਦੇ ਮੁੱਖ ਮੰਤਰੀ ਸ੍ਰੀ ਬਸਵਰਾਜ ਬੋਮਈ ਨੂੰ ਸੂਬੇ ਅੰਦਰ ਸਿੱਖਾਂ ਵਿਰੁੱਧ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਲਈ ਕਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਕਰਨਾਟਕਾ ਅੰਦਰ ਸਿੱਖਾਂ ਦੀ ਧਾਰਮਿਕ ਅਜ਼ਾਦੀ ਨੂੰ ਦਬਾਇਆ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਰਨਾਟਕਾ ਅੰਦਰ ਅਜਿਹੇ ਸਿੱਖ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਜਲਦ ਹੀ ਉਥੋਂ ਦੇ ਮੁੱਖ ਮੰਤਰੀ ਨੂੰ ਮਿਲਣ ਲਈ ਜਾਵੇਗਾ, ਜਿਸ ਲਈ ਸਮਾਂ ਨਿਰਧਾਰਤ ਕਰਨ ਵਾਸਤੇ ਮੁੱਖ ਮੰਤਰੀ ਸ੍ਰੀ ਬਸਵਰਾਜ ਬੋਮਈ ਨੂੰ ਪੱਤਰ ਲਿਖਿਆ ਗਿਆ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਅੰਦਰ ਵਿਦਿਆਰਥੀਆਂ ਨੂੰ ਧਾਰਮਿਕ ਪਹਿਰਾਵੇ ਵਿਚ ਸਕੂਲ ਨਾ ਆਉਣ ਦੀ ਹਦਾਇਤ ’ਤੇ ਵੀ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਦੱਖਣੀ ਦਿੱਲੀ ਨਗਰ ਨਿਗਮ ਵੱਲੋਂ ਆਪਣੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੀਆਂ ਹਦਾਇਤਾਂ ਜਾਰੀ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਚ ਮਤਭੇਦ ਅਤੇ ਅਸਮਾਨਤਾ ਦੇ ਨਾਂ ਹੇਠ ਧਾਰਮਿਕ ਸਰੋਕਾਰਾਂ ਅਤੇ ਹੱਕਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਭਾਰਤ ਸਰਕਾਰ ਨੂੰ ਹਰ ਸੂਬੇ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਅਤੇ ਧਾਰਮਿਕ ਅਜ਼ਾਦੀ ਨੂੰ ਠੇਸ ਨਾ ਪੁੱਜੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸ਼ਰਤੀਆਂ ਨੁਮਾਇੰਦਗੀ ਖ਼ਤਮ ਕਰਨ ਨੂੰ ਵੀ ਪੰਜਾਬ ਦੇ ਹੱਕਾਂ ਦੇ ਡਾਕਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਸ੍ਰੀ ਨਰਿੰਦਰ ਮੋਦੀ ਨੂੰ ਹੋ ਰਹੇ ਅਜਿਹੇ ਵਤਕਰਿਆਂ ’ਤੇ ਰੋਕ ਲਗਾਉਣ ਲਈ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...