September 6, 2026, 7:58 am
----------- Advertisement -----------
HomeNewsLatest Newsਸੀਰੀਜ਼ ਜਿੱਤਣ ਦੇ ਇਰਾਦੇ ਨਾਲ ਉਤਰੇਗੀ ਟੀਮ ਇੰਡੀਆ

ਸੀਰੀਜ਼ ਜਿੱਤਣ ਦੇ ਇਰਾਦੇ ਨਾਲ ਉਤਰੇਗੀ ਟੀਮ ਇੰਡੀਆ

Published on

----------- Advertisement -----------

ਧਰਮਸ਼ਾਲਾ : – ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਪਹਿਲੇ ਟੀ-20 ਮੈਚ ਵਿੱਚ ਸ਼ਾਨਦਾਰ ਜਿੱਤ ਦਰਜ਼ ਕਰਨ ਤੋਂ ਬਾਅਦ ਅੱਜ ਧਰਮਸ਼ਾਲਾ ਵਿੱਚ ਲੜੀ ਜਿੱਤਣ ਦੇ ਇਰਾਦੇ ਨਾਲ ਉਤਰੇਗੀ। ਹਾਲਾਂਕਿ ਮੀਂਹ ਦੂਜੇ ਮੈਚ ਦਾ ਮਜ਼ਾ ਖਰਾਬ ਕਰ ਸਕਦਾ ਹੈ। ਜਦਕਿ ਰਿਤੁਰਾਜ ਗਾਇਕਵਾੜ ਸੱਟ ਲੱਗਣ ਕਾਰਨ ਟੀਮ ਤੋਂ ਬਾਹਰ ਹੋ ਗਏ ਹਨ। ਉਨ੍ਹਾਂ ਦੀ ਜਗ੍ਹਾ ਮਯੰਕ ਅਗਰਵਾਲ ਨੂੰ ਟੀਮ ਦਾ ਹਿੱਸਾ ਬਣ ਸਕਦੇ ਹਨ।
ਈਸ਼ਾਨ ਕਿਸ਼ਨ ਨੇ ਲਖਨਊ ‘ਚ ਖੇਡੇ ਗਏ ਪਹਿਲੇ ਮੈਚ ‘ਚ 89 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਸੀ। ਇਸ ਦੇ ਨਾਲ ਹੀ ਵਿਰਾਟ ਕੋਹਲੀ ਦੀ ਜਗ੍ਹਾ ਨੰਬਰ-3 ‘ਤੇ ਖੇਡ ਰਹੇ ਸ਼੍ਰੇਅਸ ਅਈਅਰ ਨੇ ਵੀ ਆਪਣੇ ਬੱਲੇ ਨਾਲ ਕਮਾਲ ਦਾ ਪ੍ਰਦਰਸ਼ਨ ਕੀਤਾ ਅਤੇ ਨਾਬਾਦ 57 ਦੌੜਾਂ ਬਣਾਈਆਂ ਸਨ। ਦੋਵਾਂ ਨੇ ਭਾਰਤ ਨੂੰ 199 ਦੌੜਾਂ ਦੇ ਵੱਡੇ ਸਕੋਰ ਤੱਕ ਪਹੁੰਚਾਉਣ ਵਿੱਚ ਮਦਦ ਕੀਤੀ। ਅਜਿਹੇ ‘ਚ ਅੱਜ ਦੇ ਮੈਚ ‘ਚ ਇਕ ਵਾਰ ਫਿਰ ਇਨ੍ਹਾਂ ਦੋਵਾਂ ਖਿਡਾਰੀਆਂ ਤੋਂ ਵੱਡੀ ਪਾਰੀ ਦੀ ਉਮੀਦ ਕੀਤੀ ਜਾ ਸਕਦੀ ਹੈ। ਟੀਮ ਇੰਡੀਆ ਨੇ ਪਿਛਲੇ 10 ਟੀ-20 ਮੈਚਾਂ ‘ਚ ਲਗਾਤਾਰ ਜਿੱਤ ਦਰਜ਼ ਕੀਤੀ ਹੈ। ਭਾਰਤੀ ਟੀਮ ਦੂਜੇ ਮੈਚ ਵਿੱਚ ਕੋਈ ਬਦਲਾਅ ਨਹੀਂ ਕਰਨਾ ਚਾਹੇਗੀ ਕਿਉਂਕਿ ਸਾਰੇ ਹੀ ਖਿਡਾਰੀ ਵਧੀਆ ਖੇਡ ਦਾ ਪ੍ਰਦਰਸ਼ਨ ਕਰ ਰਹੇ ਹਨ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...