November 16, 2026, 12:42 pm
----------- Advertisement -----------
HomeNewsBreaking Newsਪੰਜਾਬ 'ਚ ਸਿਹਤ ਸੇਵਾਵਾਂ ਮਾੜੀਆਂ, ਵੱਡੇ ਸੁਧਾਰਾਂ ਦੀ ਜ਼ਰੂਰਤ: ਹਰਪਾਲ ਚੀਮਾ

ਪੰਜਾਬ ‘ਚ ਸਿਹਤ ਸੇਵਾਵਾਂ ਮਾੜੀਆਂ, ਵੱਡੇ ਸੁਧਾਰਾਂ ਦੀ ਜ਼ਰੂਰਤ: ਹਰਪਾਲ ਚੀਮਾ

Published on

----------- Advertisement -----------
  • ਕਿਹਾ, ਪਿਛਲੀਆਂ ਸਰਕਾਰਾਂ ਦੀਆਂ ਜਨ ਵਿਰੋਧੀ ਨੀਤੀਆਂ ਕਾਰਨ ਪੰਜਾਬ ਦੀਆਂ ਸਿਹਤ ਸੇਵਾਵਾਂ ਦਾ ਬੈਠਿਆ ਭੱਠਾ
  • ਸਿਹਤ ਮਾਫੀਆ ਨੂੰ ਪ੍ਰਫੁਲਤ ਕਰਨ ਲਈ ਘੋਟਾਲੇ ਦਾ ਸ਼ਿਕਾਰ ਹੋਈ ਆਯੂਸ਼ਮਾਨ ਯੋਜਨਾ: ਹਰਪਾਲ ਸਿੰਘ ਚੀਮਾ
  • ਨਿੱਜੀ ਹਸਪਤਾਲ ਮਾਲਕਾਂ, ਭ੍ਰਿਸ਼ਟ ਅਧਿਕਾਰੀਆਂ ਅਤੇ ਆਗੂਆਂ ਦ ਗਠਜੋੜ ਨੇ ਜਨ ਸੇਵਾਵਾਂ ਦੀ ਕੀਮਤ ‘ਤੇ ਆਪਣੀਆਂ ਜੇਬਾਂ ਭਰੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ‘ਚ ਸਰਕਾਰੀ ਸਿਹਤ ਸੇਵਾਵਾਂ ਬੂਰੀ ਤਰਾਂ ਬਰਬਾਦ ਹੋ ਚੁੱਕੀਆਂ ਹਨ। ਭ੍ਰਿਸ਼ਟਾਚਾਰ ਨੇ ਸਰਕਾਰੀ ਸਿਹਤ ਸੇਵਾਵਾਂ ਦੀ ਹਾਲਤ ਮਾੜੀ ਕਰ ਦਿੱਤੀ ਹੈ। ਸਿਹਤ ਸੇਵਾਵਾਂ ਚੰਗੀਆਂ ਕਰਨ ਲਈ ਅੱਜ ਖੇਤਰ ‘ਚ ਵੱਡੇ ਪੱਧਰ ‘ਤੇ ਸੁਧਾਰ ਕਰਨ ਦੀ ਜ਼ਰੂਰਤ ਹੈ। ਚੀਮਾ ਨੇ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਸਰਕਾਰਾਂ ਨੇ ਸਰਕਾਰੀ ਸਿਹਤ ਸੇਵਾਵਾਂ ਲਈ ਕਈ ਯੋਜਨਾਵਾਂ ਦੀਆਂ ਸ਼ੁਰੂਆਤ ਕੀਤੀ ਸੀ, ਪਰ ਉਨਾਂ ਦਾ ਉਦੇਸ਼ ਲੋਕਾਂ ਦੀ ਸਿਹਤ ਠੀਕ ਕਰਨਾ ਨਹੀਂ, ਸਗੋਂ ਕਰਦਾਤਾਵਾਂ ਦੇ ਪੈਸੇ ਨਾਲ ਕੁੱਝ ਮੁੱਠੀ ਭਰ ਲੋਕਾਂ ਨੂੰ ਲਾਭ ਦੇਣਾ ਸੀ।

ਹਰਪਾਲ ਸਿੰਘ ਚੀਮਾ ਨੇ ਆਯੂਸ਼ਮਨ ਭਾਰਤ ਯੋਜਨਾ ਦੀ ਅਸਫ਼ਲਤਾ ਬਾਰੇ ਕਿਹਾ ਕਿ ਇਸ ਯੋਜਨਾ’ਚ ਵੱਡੇ ਪੈਮਾਨੇ ‘ਤੇ ਭ੍ਰਿਸ਼ਟਾਚਾਰ ਅਤੇ ਘੋਟਾਲਾ ਹੋਇਆ ਹੈ, ਜਿਸ ਕਾਰਨ ਇਸ ਯੋਜਨਾ ਦਾ ਵੱਡਾ ਹਿੱਸਾ ਆਮ ਲੋਕਾਂ ਦੇ ਇਲਾਜ ‘ਤੇ ਖਰਚ ਹੋਣ ਦੀ ਥਾਂ ਨਿੱਜੀ ਬੀਮਾ ਕੰਪਨੀਆਂ ਅਤੇ ਨਿੱਜੀ ਹਸਪਤਾਲਾਂ ਕੋਲ ਜਾ ਰਿਹਾ ਹੈ। ਇਹ ਯੋਜਨਾ ਹੁਣ ਨਿੱਜੀ ਹਸਪਤਾਲ ਮਾਲਕਾਂ, ਬੀਮਾ ਕੰਪਨੀਆਂ ਅਤੇ ਭ੍ਰਿਸ਼ਟ ਰਾਜਨੇਤਾਵਾਂ ਅਤੇ ਅਧਿਕਾਰੀਆਂ ਵੱਲੋਂ ਲੋਕਾਂ ਦੇ ਪੈਸੇ ਨੂੰ ਲੁੱਟਣ ਦਾ ਜਰੀਆ ਬਣ ਗਈ ਹੈ।

ਚੀਮਾ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ ਹਰ ਸਾਲ ਭਾਰਤ ਸਰਕਾਰ ਨਿੱਜੀ ਬੀਮਾ ਕੰਪਨੀਆਂ ਨੂੰ 4 ਹਜ਼ਾਰ ਕਰੋੜ ਰੁਪਏ ਵੰਡਦੀ ਹੈ, ਜਿਸ ‘ਚੋਂ ਜ਼ਿਆਦਾ ਹਿੱਸੇ ਨੂੰ ਨਿੱਜੀ ਹਸਪਤਾਲਾਂ ਮਰੀਜ਼ਾਂ ਦੇ ਇਲਾਜ ਦਾ ਖਰਚ ਜਾਣਬੂਝ ਵਧਾ ਕੇ ਲੁੱਟਦੇ ਹਨ। ਆਪ ਆਗੂ ਨੇ ਕਿਹਾ ਕਿ ਜੇ ਇਹੀ 4 ਹਜ਼ਾਰ ਕਰੋੜ ਰੁਪਏ ਹਰ ਸਾਲ ਸਰਕਾਰੀ ਸਿਹਤ ਸੇਵਾਵਾਂ ਅਤੇ ਸਰਕਾਰੀ ਹਸਪਤਾਲਾਂ ਦੇ ਸੁਧਾਰ ‘ਤੇ ਖਰਚ ਹੋਵੇ ਤਾਂ ਸਿਹਤ ਸੇਵਾਵਾਂ ‘ਚ ਕਰਾਂਤੀ ਆ ਜਾਵੇਗੀ। ਪਰ ਜਨ ਵਿਰੋਧੀ ਅਤੇ ਪੂੰਜੀਵਾਦੀ ਸਰਕਾਰਾਂ ਲੋਕਾਂ ਦੇ ਇਲਾਜ ਦੀ ਕੀਮਤ ‘ਤੇ ਜਨਤਾ ਦੇ ਪੈਸੇ ਨੂੰ ਜਾਣਬੁਝ ਕੇ ਗਲਤ ਤਰੀਕੇ ਨਾਲ ਖਰਚ ਕਰਦੀ ਹੈ, ਤਾਂਕਿ ਸੱਤਾ ‘ਚ ਬੈਠੇ ਆਗੂਆਂ ਅਤੇ ਉਨਾਂ ਦੇ ਉਦਯੋਗਪਤੀ ਦੋਸਤਾਂ ਦਾ ਫਾਇਦਾ ਹੋ ਸਕੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 90 ਫੀਸਦੀ ਰੋਗੀਆਂ ਦਾ ਇਲਾਜ ਓਪੀਡੀ ਵਿੱਚ ਹੁੰਦਾ ਹੈ ਅਤੇ ਉਹ ਇਸ ਯੋਜਨਾ ਦਾ ਲਾਭ ਨਹੀਂ ਉਠਾ ਸਕਦੇ। ਯਾਨੀ ਸਰਕਾਰ ਐਨੀ ਵੱਡੀ ਰਕਮ ਸਿਰਫ਼ 10- 15 ਫ਼ੀਸਦੀ ਮਰੀਜ਼ਾਂ ‘ਤੇ ਹੀ ਖਰਚ ਕਰ ਰਹੀ ਹੈ ਅਤੇ ਉਹ ਵੀ ਕਈ ਮਾਮਲਿਆਂ ਵਿੱਚ ਦੇਖਿਆ ਗਿਆ ਹੈ ਕਿ ਨਿੱਜੀ ਹਸਪਤਾਲ ਇਸ ਯੋਜਨਾ ਦੇ ਜ਼ਰੀਏ ਮਰੀਜ਼ਾਂ ਅਤੇ ਬੀਮਾ ਕੰਪਨੀਆਂ ਦੋਵਾਂ ਕੋਲੋਂ ਪੈਸੇ ਵਸੂਲਦੇ ਹਨ। ਚੀਮਾ ਨੇ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿ ਜਿਸ ਯੋਜਨਾ ਨੂੰ ਸਰਕਾਰੀ ਸਿਹਤ ਸੇਵਾਵਾਂ ‘ਚ ਸੁਧਾਰ ਲਈ ਸ਼ੁਰੂ ਕੀਤਾ ਸੀ, ਉਹ ਅੱਜ ਡਿਫਾਲਟਰ ਨਿੱਜੀ ਹਸਪਤਾਲਾਂ ਅਤੇ ਭ੍ਰਿਸ਼ਟ ਆਗੂਆਂ ਅਤੇ ਅਧਿਕਾਰੀਆਂ ਦੇ ਭ੍ਰਿਸ਼ਟਾਚਾਰ ਦਾ ਸ਼ਿਕਾਰ ਹੋ ਗਈ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਸਰਕਾਰੀ ਸਿਹਤ ਸੇਵਾਵਾਂ ‘ਚ ਪ੍ਰਮੁੱਖਤਾ ਨਾਲ ਸੁਧਾਰ ਆ ਜਾਵੇਗਾ ਅਤੇ ਇਲਾਜ ਢਾਂਚੇ ਦਾ ਨਵੇਂ ਸਿਰ ਤੋਂ ਵਿਕਾਸ ਕੀਤਾ ਜਾਵੇਗਾ, ਤਾਂ ਜੋ ਲੋਕਾਂ ਦੇ ਪੈਸੇ ਨੂੰ ਮੁੱਠੀ ਭਰ ਲੋਕਾਂ ਦੀ ਜੇਬ ‘ਚ ਪਾਉਣ ਦੀ ਬਜਾਏ ਜਨਤਾ ਦੀ ਸੁਵਿਧਾ ਲਈ ਇਸਤੇਮਾਲ ਕੀਤਾ ਜਾ ਸਕੇ। ਉਨਾਂ ਕਿਹਾ ਕਿ ਆਪ ਦੀ ਸਰਕਾਰ ਜਨਤਾ ਦੇ ਪੈਸੇ ਦੀ ਹੇਰਾਫੇਰੀ ਕਰਨ ਵਾਲੇ ਅਧਿਕਾਰੀਆਂ, ਭ੍ਰਿਸ਼ਟ ਆਗੂਆਂ ਅਤੇ ਨਿੱਜੀ ਹਸਪਤਾਲਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਸ਼ਾਸਨ ਵਿਵਸਥਾ ‘ਚ ਫੈਲੀ ਲੁੱਟ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਚੰਗੀ ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾ ਪ੍ਰਦਾਨ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...