September 10, 2026, 10:47 am
----------- Advertisement -----------
HomeNewsBreaking Newsਯੂਕਰੇਨ ਅਤੇ ਰੂਸ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਭਾਜਪਾ ਪੰਜਾਬ ਵੱਲੋਂ...

ਯੂਕਰੇਨ ਅਤੇ ਰੂਸ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਭਾਜਪਾ ਪੰਜਾਬ ਵੱਲੋਂ ਹੈਲਪਲਾਈਨ ਨੰਬਰ ਜਾਰੀ

Published on

----------- Advertisement -----------

ਚੰਡੀਗੜ੍ਹ: 26 ਫਰਵਰੀ 2022 – ਯੂਕਰੇਨ ਅਤੇ ਰੂਸ ਵਿੱਚ ਛਿੜੀ ਜੰਗ ਦੌਰਾਨ ਉਥੇ ਫਸੇ ਭਾਰਤੀਆਂ ਬਾਰੇ ਜਾਣਕਾਰੀ ਦੇਣ ਲਈ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿੱਥੇ ਪੂਰੇ ਭਾਰਤ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ, ਉਥੇ ਹੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਪੰਜ ਮੈਂਬਰੀ ਟੀਮ ਬਣਾਈ ਗਈ ਹੈ ਅਤੇ ਦੋ ਵਟਸਐਪ ਨੰਬਰ ਅਤੇ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ।

ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਕਈ ਲੜਕੇ-ਲੜਕੀਆਂ ਅਤੇ ਹੋਰ ਲੋਕ ਸਿੱਖਿਆ ਅਤੇ ਰੁਜ਼ਗਾਰ ਲਈ ਯੂਕਰੇਨ ਅਤੇ ਰੂਸ ਗਏ ਹੋਏ ਹਨ, ਜੋ ਉਪਰੋਕਤ ਦੋਵਾਂ ਦੇਸ਼ਾਂ ਵਿਚਾਲੇ ਛਿੜੀ ਜੰਗ ਕਾਰਨ ਉੱਥੇ ਫਸ ਗਏ ਹਨI ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਉਥੋਂ ਵਾਪਸ ਭਾਰਤ ਲਿਆਉਣ ਲਈ ਬਹੁਤ ਚਿੰਤਤ ਹਨ। ਪੰਜਾਬ ਦੇ ਲੋਕਾਂ ਦੀ ਇਸ ਚਿੰਤਾ ਦੇ ਮੱਦੇਨਜ਼ਰ ਰਖਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਪੰਜ ਮੈਂਬਰੀ ਟੀਮ ਬਣਾ ਕੇ ਤਿੰਨ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। ਪੰਜ ਮੈਂਬਰੀ ਟੀਮ ‘ਚ ਅਨਿਲ ਸੱਚਰ, ਅਸ਼ਵਿਨ ਜੌਹਰ, ਅਵਿਨਾਸ਼ ਚੰਦਰ, ਦਮਨ ਬਾਜਵਾ ਅਤੇ ਗੁਰਦੀਪ ਸਿੰਘ ਗੋਸ਼ਾ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ ਵਟਸਐਪ ਨੰਬਰ 95177-75202 ਅਤੇ 95177-75203 ਅਤੇ ਕਾਲ ਕਰਨ ਲਈ 95177-75204 ਨੰਬਰ ਜਾਰੀ ਕੀਤੇ ਗਏ ਹਨ।

ਜੀਵਨ ਗੁਪਤਾ ਨੇ ਦੱਸਿਆ ਕਿ ਯੂਕਰੇਨ ਅਤੇ ਰੂਸ ਵਿੱਚ ਫਸੇ ਵਿਅਕਤੀ ਦੇ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਉਪਰੋਕਤ ਹੈਲਪਲਾਈਨ ਨੰਬਰ ‘ਤੇ ਕਾਲ ਕਰਕੇ ਜਾਂ ਵਟਸਐਪ ਰਾਹੀਂ ਫਸੇ ਵਿਅਕਤੀ ਬਾਰੇ ਜਾਣਕਾਰੀ ਦੇ ਸਕਦੇ ਹਨ। ਫਸੇ ਪੰਜਾਬੀਆਂ ਦੀ ਜਾਣਕਾਰੀ ਸਾਡੀ ਟੀਮ ਦੇ ਮੈਂਬਰਾਂ ਵੱਲੋਂ ਭਾਰਤ ਸਰਕਾਰ ਦੇ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸੁਰੱਖਿਅਤ ਵਾਪਸ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇੱਕੋ ਇੱਕ ਉਦੇਸ਼ ਸੇਵਾ ਅਤੇ ਸਮਰਪਣ ਰਿਹਾ ਹੈ ਅਤੇ ਇਸ ਤਹਿਤ ਭਾਜਪਾ ਸੇਵਾ ਕਾਰਜਾਂ ਲਈ ਤਤਪਰ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...