June 7, 2026, 6:33 am
----------- Advertisement -----------
HomeNewsLatest Newsਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦਵਾਰਕਾਧੀਸ਼ ਮੰਦਰ ਪੁਹੰਚ ਕੀਤੀ ਪੂਜਾ ਅਰਚਨਾ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦਵਾਰਕਾਧੀਸ਼ ਮੰਦਰ ਪੁਹੰਚ ਕੀਤੀ ਪੂਜਾ ਅਰਚਨਾ

Published on

----------- Advertisement -----------

ਕਾਂਗਰਸ ਨੇਤਾ ਰਾਹੁਲ ਗਾਂਧੀ ਗੁਜਰਾਤ ਪਹੁੰਚੇ ਹਨ। ਰਾਹੁਲ ਗਾਂਧੀ ਗੁਜਰਾਤ ਕਾਂਗਰਸ ਦੁਆਰਾ ਆਯੋਜਿਤ ਚਿੰਤਨ ਸ਼ਿਵਿਰ ਵਿੱਚ ਹਿੱਸਾ ਲੈਣ ਲਈ ਪੁਹੰਚੇ ਹਨ। ਇਹ ਸਮਾਗਮ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ ਸੀ ਅਤੇ ਐਤਵਾਰ ਨੂੰ ਸਮਾਪਤ ਹੋਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾ ਰਾਹੁਲ ਗਾਂਧੀ ਸ਼ਨੀਵਾਰ ਨੂੰ ਦਵਾਰਕਾਧੀਸ਼ ਮੰਦਰ ਪੁਹੰਚੇ।
ਜਿਕਰਯੋਗ ਹੈ ਕਿ ਗਾਂਧੀ ਦੁਪਹਿਰ ਸਮੇਂ ਹੈਲੀਕਾਪਟਰ ਰਾਹੀਂ ਦਵਾਰਕਾ ਪਹੁੰਚਣ ਤੋਂ ਪਹਿਲਾਂ ਵਿਸ਼ੇਸ਼ ਜਹਾਜ਼ ਰਾਹੀਂ ਜਾਮਨਗਰ ਹਵਾਈ ਅੱਡੇ ‘ਤੇ ਉਤਰੇ। ਉਹ ਭਗਵਾਨ ਕ੍ਰਿਸ਼ਨ ਨੂੰ ਸਮਰਪਿਤ ਪ੍ਰਸਿੱਧ ਦਵਾਰਕਾਧੀਸ਼ ਮੰਦਰ ਪੁਹੰਚੇ, ਜਿੱਥੇ ਉਸ ਦੇ ਸਵਾਗਤ ਲਈ ਰਵਾਇਤੀ ਲੋਕ ਨਾਚ ਪੇਸ਼ ਕੀਤਾ ਗਿਆ। ਗੁਜਰਾਤ ਕਾਂਗਰਸ ਦੇ ਕਿਸਾਨ ਸੈੱਲ ਦੇ ਪ੍ਰਧਾਨ ਪਾਲ ਅੰਬਾਲੀਆ ਨੇ ਕਿਹਾ ਕਿ ਰਾਹੁਲ ਦੇ ਇਥੇ ਪੁਹੰਚਣ ਤੇ ਉਨ੍ਹਾਂ ਦੇ ਮੱਥੇ ‘ਤੇ ‘ਤਿਲਕ’ ਲਗਾਇਆ ਗਿਆ ਜਿਸ ਤੋਂ ਬਾਅਦ ਰਾਹੁਲ ਗਾਂਧੀ ਮੰਦਰ ‘ਚ ਚੜ੍ਹਾਏ ਜਾਣ ਵਾਲੇ ਇਕ ਵੱਡੇ ਧਾਰਮਿਕ ਝੰਡਾ ‘ਧਜਾ’ ਲੈ ਕੇ ਮੰਦਰ ਵਿਖੇ ਪੁਹੰਚੇ।
ਅੰਬਾਲੀਆ ਨੇ ਕਿਹਾ ਕਿ ਮੰਦਰ ਦੇ ਅੰਦਰ ਰਾਹੁਲ ਗਾਂਧੀ ਨੇ ਭਗਵਾਨ ਦਵਾਰਕਾਧੀਸ਼ ਨੂੰ ਪ੍ਰਾਰਥਨਾ ਕੀਤੀ ਅਤੇ ਪੂਜਾ ਵਿੱਚ ਹਿੱਸਾ ਲਿਆ। ਗਾਂਧੀ ਦੁਆਰਾ ਚੜ੍ਹਾਏ ਗਏ ਧਾਰਮਿਕ ਝੰਡੇ ਨੂੰ ਪਰੰਪਰਾ ਅਨੁਸਾਰ ਮੰਦਰ ਦੇ ਸਿਖਰ ‘ਤੇ ਲਹਿਰਾਇਆ ਜਾਵੇਗਾ। ਭਗਵਾਨ ਕ੍ਰਿਸ਼ਨ ਨੂੰ ਮੱਥਾ ਟੇਕਣ ਤੋਂ ਬਾਅਦ, ਗਾਂਧੀ ਨੇ ਮੰਦਰ ਦੇ ਨੇੜੇ ਇੱਕ ਡਾਇਨਿੰਗ ਹਾਲ ਵਿੱਚ ਸਥਾਨਕ ਪਾਰਟੀ ਨੇਤਾਵਾਂ ਨਾਲ ਚਾਹ ਪਾਣੀ ਪੀਤਾ। ਇਸ ਤੋਂ ਬਾਅਦ ਉਹ ਪਾਰਟੀ ਦੇ ਚਿੰਤਨ ਸ਼ਿਵਿਰ ਵਾਲੇ ਸਥਾਨ ਲਈ ਰਵਾਨਾ ਹੋ ਗਏ। ਗਾਂਧੀ ਦੇ ਚਿੰਤਨ ਸੈਸ਼ਨ ਵਿਚ ਪਾਰਟੀ ਨੇਤਾਵਾਂ ਨੂੰ ਸੰਬੋਧਨ ਕਰਨ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...