ਚੰਡੀਗੜ੍ਹ : – ਰੂਸ ਦੇ ਹਮਲੇ ਤੋਂ ਬਾਅਦ ਯੂਕਰੇਨ ਵਿੱਚ ਫਸੇ ਭਾਰਤੀਆਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲਈ ਕੇ ਸਵਾਲ ਖੜ੍ਹਾ ਹੋ ਗਿਆ ਹੈ। ਦੇਸ਼ ਦੇ ਅਲੱਗ ਅਲੱਗ ਹਿਸਿਆਂ ‘ਚੋਂ ਵਿਦਿਆਰਥੀ ਪੜ੍ਹਨ ਲਈ ਯੂਕਰੇਨ ਗਏ ਸਨ ਜੋ ਹੁਣ ਓਥੇ ਹੀ ਫੱਸ ਗਏ ਹਨ| ਇਨ੍ਹਾਂ ਵਿਚੋਂ ਕੁੱਝ ਵਿਦਿਆਰਥੀ ਚੰਡੀਗੜ੍ਹ ਦੇ ਵੀ ਹਨ। ਉਨ੍ਹਾਂ ਦੀ ਸੁਰੱਖਿਆ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਐਮਰਜੈਂਸੀ ਨੰਬਰ 112 ਜਾਰੀ ਕੀਤਾ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਚੰਡੀਗੜ੍ਹ ਦੇ ਲੋਕ ਜਿਨ੍ਹਾਂ ਦੇ ਬੱਚੇ ਅਤੇ ਰਿਸ਼ਤੇਦਾਰ ਯੂਕਰੇਨ ਵਿੱਚ ਫਸੇ ਹੋਏ ਹਨ, ਉਹ 112 ‘ਤੇ ਆਪਣੀ ਸੂਚਨਾ ਪ੍ਰਸ਼ਾਸਨ ਨੂੰ ਦੇਣ।
ਰੂਸ ਅਤੇ ਯੂਕਰੇਨ ਦੀ ਜੰਗ ਦੌਰਾਨ ਕਰੀਬ 20 ਹਜ਼ਾਰ ਭਾਰਤੀ ਉੱਥੇ ਫਸੇ ਹੋਏ ਹਨ। ਇੰਟਰਨੈੱਟ ‘ਤੇ ਅਜਿਹੀਆਂ ਕਈ ਵੀਡੀਓਜ਼ ਆ ਰਹੀਆਂ ਹਨ, ਜਿਸ ‘ਚ ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀ ਭਾਰਤ ਸਰਕਾਰ ਤੋਂ ਮਦਦ ਦੀ ਗੁਹਾਰ ਲਗਾ ਰਹੇ ਹਨ।
ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਇਹ ਅਪੀਲ ਕੀਤੀ ਹੈ। ਇਸ ਵਿੱਚ ਫਸੇ ਲੋਕਾਂ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਕਰੇਨ ਦੇ ਕਾਲਜ/ਯੂਨੀਵਰਸਿਟੀ ਦਾ ਨਾਮ ਆਦਿ ਦੇਣ ਲਈ ਕਿਹਾ ਗਿਆ ਹੈ। ਇਸ ਨਾਲ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਮਦਦ ਮਿਲੇਗੀ। ਇਹ ਹੈਲਪਲਾਈਨ ਸੇਵਾ 24 ਘੰਟੇ ਜਾਰੀ ਰਹੇਗੀ।
ਇਨ੍ਹਾਂ ਵਿੱਚੋਂ ਬਹੁਤ ਸਾਰੇ ਹਰਿਆਣਾ ਅਤੇ ਪੰਜਾਬ ਦੇ ਵੀ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਅਜਿਹੇ ਵਿਦਿਆਰਥੀਆਂ ਦੀ ਮਦਦ ਲਈ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।
----------- Advertisement -----------
ਯੂਕਰੇਨ ਵਿੱਚ ਫਸੇ ਚੰਡੀਗੜ੍ਹ ਦੇ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ ਜਾਰੀ
Published on
----------- Advertisement -----------
----------- Advertisement -----------












