October 12, 2026, 6:16 pm
----------- Advertisement -----------
HomeNewsCoronavirusਰਾਹਤ ਭਰੀ ਖ਼ਬਰ: ਪੰਜਾਬ 'ਚ 56 ਦਿਨਾਂ ਬਾਅਦ ਨਹੀਂ ਹੋਈ ਕੋਰੋਨਾ ਨਾਲ...

ਰਾਹਤ ਭਰੀ ਖ਼ਬਰ: ਪੰਜਾਬ ‘ਚ 56 ਦਿਨਾਂ ਬਾਅਦ ਨਹੀਂ ਹੋਈ ਕੋਰੋਨਾ ਨਾਲ ਇੱਕ ਵੀ ਮੌਤ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਰੁਕ ਗਿਆ ਹੈ। ਸ਼ਨੀਵਾਰ ਨੂੰ 56 ਦਿਨਾਂ ਬਾਅਦ ਸੂਬੇ ‘ਚ ਕੋਰੋਨਾ ਨਾਲ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ। ਇਸ ਤੋਂ ਪਹਿਲਾਂ 2 ਜਨਵਰੀ ਨੂੰ ਕੋਰੋਨਾ ਨਾਲ 3 ਮੌਤਾਂ ਹੋਈਆਂ ਸਨ। ਜਿਸ ਤੋਂ ਬਾਅਦ ਮੌਤਾਂ ਦਾ ਸਿਲਸਿਲਾ ਤੇਜ਼ ਹੋ ਗਿਆ ਸੀ। ਪੰਜਾਬ ਵਿੱਚ 2 ਜਨਵਰੀ ਤੋਂ 26 ਫਰਵਰੀ ਤੱਕ 1,057 ਲੋਕਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ। ਇਸ ਦੇ ਬਾਵਜੂਦ ਪੰਜਾਬ ‘ਚ ਕੋਰੋਨਾ ਦੇ ਘਾਤਕ ਖ਼ਤਰੇ ਦਾ ਡਰ ਬਣਿਆ ਹੋਇਆ ਹੈ। ਇਸ ਦਾ ਕਾਰਨ 96 ਮਰੀਜ਼ ਲਾਈਫ ਸੇਵਿੰਗ ਸਪੋਰਟ ‘ਤੇ ਇਲਾਜ ਕਰਵਾ ਰਹੇ ਹਨ। ਇਨ੍ਹਾਂ ‘ਚੋਂ 68 ਆਕਸੀਜਨ ਸਪੋਰਟ ‘ਤੇ ਹਨ। ਇਸ ਤੋਂ ਇਲਾਵਾ 19 ਮਰੀਜ਼ ਅਜੇ ਵੀ ਆਈਸੀਯੂ ਵਿਚ ਹਨ ਅਤੇ 9 ਮਰੀਜ਼ ਅਜੇ ਵੀ ਵੈਂਟੀਲੇਟਰ ‘ਤੇ ਹਨ।

ਹੁਣ ਵੀ ਮਿਲ ਰਹੇ ਨਵੇਂ ਮਰੀਜ਼

ਪੰਜਾਬ ਵਿੱਚ ਕੋਰੋਨਾ ਦੇ ਨਵੇਂ ਮਰੀਜ਼ ਆਉਣ ਦਾ ਸਿਲਸਿਲਾ ਜਾਰੀ ਹੈ। ਸ਼ਨੀਵਾਰ ਨੂੰ 124 ਨਵੇਂ ਮਰੀਜ਼ ਮਿਲੇ ਹਨ। ਹਾਲਾਂਕਿ, ਹੁਣ ਰਾਜ ਵਿੱਚ ਕੋਰੋਨਾ ਦੀ ਸਕਾਰਾਤਮਕ ਦਰ ਇੱਕ ਪ੍ਰਤੀਸ਼ਤ ਤੋਂ ਵੀ ਘੱਟ ਹੋ ਗਈ ਹੈ ਅਤੇ ਸ਼ਨੀਵਾਰ ਨੂੰ 0.56% ‘ਤੇ ਰਹੀ। ਜਲੰਧਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਮੋਹਾਲੀ ਹੀ ਅਜਿਹੇ ਜ਼ਿਲ੍ਹੇ ਹਨ ਜਿੱਥੇ 10 ਤੋਂ ਵੱਧ ਮਰੀਜ਼ ਮਿਲੇ ਹਨ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਮਰੀਜ਼ਾਂ ਦੀ ਗਿਣਤੀ 10 ਤੋਂ ਘੱਟ ਹੈ। ਸ਼ਨੀਵਾਰ ਨੂੰ ਗੁਰਦਾਸਪੁਰ, ਮਲੇਰਕੋਟਲਾ, ਮਾਨਸਾ ਅਤੇ ਸੰਗਰੂਰ ਵਿੱਚ ਇੱਕ ਵੀ ਮਰੀਜ਼ ਨਹੀਂ ਮਿਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...