June 28, 2026, 11:30 pm
----------- Advertisement -----------
HomeNewsBreaking Newsਕੀ ਇਨ੍ਹਾਂ ਕਾਰਨਾਂ ਕਰਕੇ ਨਹੀਂ ਬਣ ਸਕੇ ਨਵਜੋਤ ਸਿੱਧੂ ਕਾਂਗਰਸ ਦਾ CM...

ਕੀ ਇਨ੍ਹਾਂ ਕਾਰਨਾਂ ਕਰਕੇ ਨਹੀਂ ਬਣ ਸਕੇ ਨਵਜੋਤ ਸਿੱਧੂ ਕਾਂਗਰਸ ਦਾ CM ਚਿਹਰਾ !

Published on

----------- Advertisement -----------

ਚੰਡੀਗੜ੍ਹ, 27 ਫਰਵਰੀ 2022 – ਨਵਜੋਤ ਸਿੰਘ ਸਿੱਧੂ ਸਿਆਸਤ ਦੇ ਅਸਮਾਨ ’ਚ ਇੱਕ ਚਮਕਦਾ ਸਿਤਾਰਾ ਹਨ, ਪਰ ਫੇਰ ਵੀ ਇਸ ਵਾਰ ਕਾਂਗਰਸ ਦਾ CM ਚਿਹਰਾ ਬਣਨ ਤੋਂ ਖੁੰਝ ਗਏ। ਜੇਕਰ ਕਾਰਨਾਂ ਦੀ ਗੱਲ ਕਰੀਏ ਤਾਂ ਕਾਂਗਰਸ ਪਾਰਟੀ ’ਚ ਨਵਾਂ ਹੋਣਾ ਵੀ ਉਨ੍ਹਾਂ ਦੇ CM ਚਿਹਰਾ ਬਣਨ ’ਚ ਵੱਡਾ ਰੋੜਾ ਬਣਿਆ। ਉਨ੍ਹਾਂ ਤੋਂ ਅੱਗੇ ਕਈ ਕਾਂਗਰਸੀ CM ਬਣਨ ਦੀ ਦੌੜ ’ਚ ਸ਼ਾਮਲ ਹਨ। ਜਿਵੇ ਕਿ ਰਵਨੀਤ ਸਿੰਘ ਬਿੱਟੂ, ਸੁਖਜਿੰਦਰ ਸਿੰਘ ਰੰਧਾਵਾ, ਸੁਨੀਲ ਜਾਖੜ, ਤ੍ਰਿਪਤ ਰਜਿੰਦਰ ਸਿੰਘ ਬਾਜਵਾ। ਅਸੀਂ ਸਿਰਫ਼ ਉਨ੍ਹਾਂ ਆਗੂਆਂ ਦੀ ਗੱਲ ਕੀਤੀ ਹੈ ਜੋ ਕਦੇ ਹੋਰਨਾ ਪਾਰਟੀਆਂ ’ਚ ਨਹੀਂ ਗਏ ਭਾਵ ਸ਼ੁਰੂ ਤੋਂ ਹੀ ਕਾਂਗਰਸ ’ਚ ਹਨ।

ਸਿੱਧੂ ਦਾ ਬੜਬੋਲਾਪਣ, ਦੂਜੀ ਰੁਕਾਵਟ
ਸਿੱਧੂ ਦਾ ਬੜਬੋਲਾਪਣ ਵੀ ਉਨ੍ਹਾਂ ਦੇ CM ਚਿਹਰਾ ਬਣਨ ’ਚ ਰੁਕਾਵਟ ਬਣਿਆ। ਸਿੱਧੂ ਨੇ ਭਾਜਪਾ ’ਚ ਹੁੰਦਿਆ ਕਈ ਵਾਰ ਰਾਹੁਲ ਗਾਂਧੀ, ਸੋਨੀਆ ਗਾਂਧੀ ’ਤੇ ਤਿੱਖੀ ਬਿਆਨਬਾਜੀ ਕੀਤੀ। ਉਨ੍ਹਾਂ ਸਾਬਕਾ ਮੁੱਖ ਮੰਤਰੀ ਮਨਮੋਹਨ ਸਿੰਘ ਨੂੰ ‘ਮੌਨੀ ਬਾਬਾ’ ਤੱਕ ਕਿਹਾ। ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ’ਚ ਮੰਤਰੀ ਹੁੰਦਿਆ ਹਮੇਸ਼ਾ ਕੈਪਟਨ ਵਿਰੁੱਧ ਬਿਆਨਬਾਜੀ ਕਰਦੇ ਰਹੇ। ਇਸ ਤੋਂ ਬਾਅਦ ਨਵੇਂ ਬਣੇ CM ਚੰਨੀ ’ਤੇ ਵੀ ਵੋਟਾਂ ਪੈਣ ਤੋਂ ਪਹਿਲਾਂ ਤੱਕ ਅਸਿੱਧੇ ਤੌਰ ’ਤੇ ਹਮਲੇ ਜਾਰੀ ਰੱਖੇ।

ਵਾਰ ਵਾਰ ਅਸਤੀਫ਼ਾ ਦੇਣਾ ਵੀ ਬਣਿਆ ਕਾਰਣ
ਨਵਜੋਤ ਸਿੰਘ ਸਿੱਧੂ ਨੇ ਮਹਿਕਮਾ ਬਦਲੇ ਜਾਣ ਦੇ ਵਿਰੋਧ ’ਚ ਅਸਤੀਫ਼ਾ ਦੇ ਦਿੱਤਾ ਸੀ। ਉਸਤੋਂ ਬਾਅਦ ਸਿੱਧੂ ਨੇ ਦੂਜੀ ਵਾਰ CM ਚੰਨੀ ਦੇ ਫ਼ੈਸਲਿਆਂ ਦੇ ਵਿਰੋਧ ’ਚ ਵੀ ਅਸਤੀਫ਼ਾ ਦਿੱਤਾ। ਉਸ ਸਮੇਂ ਉਨ੍ਹਾਂ ਦੇ ਆਪ ’ਚ ਜਾਣ ਦੀਆਂ ਅਫ਼ਵਾਹਾਂ ਵੀ ਉੱਡੀਆਂ।
ਖ਼ੈਰ ਜੇਕਰ ਇਹ ਸਾਰੀਆਂ ਗੱਲਾਂ ਸਹੀ ਸਾਬਤ ਹੁੰਦੀਆਂ ਨੇ ਤਾਂ ਕਿਤੇ ਨਾ ਕਿਤੇ ਉਨ੍ਹਾਂ ਦਾ ਇਸ ਵਾਰ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ’ਚ ਜਿੱਤਣਾ ਵੀ ਔਖਾ ਹੀ ਜਾਪਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...