ਯੂਕਰੇਨ ‘ਤੇ ਰੂਸ ਦਾ ਹਮਲਾ ਲਗਾਤਾਰ ਚੌਥੇ ਦਿਨ ਵੀ ਜਾਰੀ ਹੈ। ਮੀਡਿਆ ਰਿਪੋਰਟਾਂ ਮੁਤਾਬਕ ਰੂਸੀ ਫੌਜ ਯੂਕਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕਿਵ ਵਿੱਚ ਦਾਖਲ ਹੋ ਗਈ ਹੈ। ਇੱਥੇ ਦੱਸ ਦੇਈਏ ਕਿ ਰਾਜਧਾਨੀ ਕੀਵ ਦੇ ਬਾਹਰ ਯੂਕਰੇਨ ਨੇ ਰੂਸੀ ਫੌਜ ਨੂੰ ਸਖਤ ਟੱਕਰ ਦਿੱਤੀ ਹੈ। ਉੱਥੇ ਹੀ ਇਸ ਮਾਮਲੇ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਟਵੀਟ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ-”ਜੰਗ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੋ ਸਕਦੀ, ਇਸ ਸੰਘਰਸ਼ ‘ਚ ਸਭ ਤੋਂ ਵੱਡੀ ਕੀਮਤ ਬੱਚਿਆਂ, ਔਰਤਾਂ ਤੇ ਨੌਜਵਾਨਾਂ ਨੂੰ ਭੁਗਤਣੀ ਪੈਂਦੀ ਹੈ”













