August 6, 2026, 2:44 pm
----------- Advertisement -----------
HomeNewsBreaking Newsਭਾਰਤੀ ਕ੍ਰਿਕਟ ਟੀਮ ਦੇ ਖਿਡਾਰੀਆਂ ਦੀ ਬੱਸ ਵਿੱਚੋਂ ਮਿਲੇ ਦੋ ਖਾਲੀ ਕਾਰਤੂਸ

ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀਆਂ ਦੀ ਬੱਸ ਵਿੱਚੋਂ ਮਿਲੇ ਦੋ ਖਾਲੀ ਕਾਰਤੂਸ

Published on

----------- Advertisement -----------

ਮੋਹਾਲੀ : – ਮੋਹਾਲੀ ਦੇ ਪੀਸੀਏ ਸਟੇਡੀਅਮ ‘ਚ ਭਾਰਤ ਸ਼੍ਰੀਲੰਕਾ ਵਿਚਾਲੇ 4 ਮਾਰਚ ਨੂੰ ਟੈਸਟ ਮੈਚ ਖੇਡਿਆ ਜਾਵੇਗਾ। ਇਸ ਦੇ ਲਈ ਸ਼ਨੀਵਾਰ ਨੂੰ ਦੋਵੇਂ ਟੀਮਾਂ ਦੇ ਖਿਡਾਰੀ ਚੰਡੀਗੜ੍ਹ ਪਹੁੰਚ ਗਏ ਸਨ। ਇਸ ਦੌਰਾਨ ਖਿਡਾਰੀਆਂ ਨੂੰ ਸਟੇਡੀਅਮ ਲਿਜਾ ਰਹੀ ਬੱਸ ਵਿੱਚੋਂ ਦੋ ਖਾਲੀ ਕਾਰਤੂਸ ਮਿਲੇ ਹਨ। ਸੂਚਨਾ ਮਿਲਦੇ ਹੀ ਆਈ.ਟੀ.ਪਾਰਕ ਸਥਿਤ ਲਲਿਤ ਹੋਟਲ ‘ਚ ਥਾਣੇ ਤੋਂ ਲੈ ਕੇ ਉੱਚ ਅਧਿਕਾਰੀਆਂ ਦਾ ਇਕੱਠ ਹੋ ਗਿਆ। ਬਰਾਮਦ ਕੀਤੇ ਦੋਵੇਂ ਖੋਲ ਸੀ.ਐਫ.ਐਸ.ਐਲ ਦੀ ਟੀਮ ਵੱਲੋਂ ਜ਼ਬਤ ਕਰਕੇ ਜਾਂਚ ਲਈ ਲੈ ਗਏ ਹਨ।
ਪੁਲਿਸ ਨੇ ਦੱਸਿਆ ਕਿ ਸੁਰੱਖਿਆ ਵਿੰਗ ਦੇ ਅਧਿਕਾਰੀ ਭਾਰਤੀ ਟੀਮ ਦੇ ਖਿਡਾਰੀਆਂ ਦੇ ਬੱਸ ਵਿੱਚ ਸਵਾਰ ਹੋਣ ਅਤੇ ਰਵਾਨਾ ਹੋਣ ਤੋਂ ਪਹਿਲਾਂ ਬੱਸ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਬੱਸ ਦੇ ਵਿੱਚੋਂ ਦੋ ਖਾਲੀ ਕਾਰਤੂਸ ਬਰਾਮਦ ਹੋਏ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਪੁਲਿਸ ਨੇ ਦੱਸਿਆ ਕਿ ਬੱਸ ਇੱਕ ਪ੍ਰਾਈਵੇਟ ਟਰਾਂਸਪੋਰਟਰ, ਤਾਰਾ ਬ੍ਰਦਰਜ਼, ਸੈਕਟਰ 17 ਤੋਂ ਕਿਰਾਏ ‘ਤੇ ਲਈ ਗਈ ਸੀ। ਪੁਲਿਸ ਨੇ ਦੱਸਿਆ ਕਿ ਬੱਸ ਦੀ ਰੁਟੀਨ ਚੈਕਿੰਗ ਦੌਰਾਨ ਇਹ ਖੋਲ ਉਦੋਂ ਮਿਲੇ ਜਦੋਂ ਖਿਡਾਰੀ ਲਲਿਤ ਹੋਟਲ ਤੋਂ ਬੱਸ ‘ਚ ਸਵਾਰ ਹੋਣ ਵਾਲੇ ਸਨ।
ਪੁਲੀਸ ਅਧਿਕਾਰੀਆਂ ਦੀਆਂ ਹਦਾਇਤਾਂ ’ਤੇ ਸੀਐਫਐਸਐਲ ਦੀ ਟੀਮ ਮੌਕੇ ’ਤੇ ਪੁੱਜ ਕੇ ਚੈਕਿੰਗ ਕੀਤੀ ਤਾਂ ਦੇਖਿਆ ਕਿ ਦੋਵੇਂ ਕਾਰਤੂਸ ਚੱਲੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਬੱਸ ਜਲੰਧਰ ਤੋਂ ਵਿਆਹ ਸਮਾਗਮ ਤੋਂ ਆਈ ਸੀ। ਆਈਟੀ ਪਾਰਕ ਥਾਣਾ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...

ਪੰਚਾਇਤ ਵਿਕਾਸ ਸਕੱਤਰ ਕਾਡਰ ਦੀ ਸਿਰਜਣਾ ਲਈ ‘ਪੰਜਾਬ ਪੰਚਾਇਤੀ ਰਾਜ ਐਕਟ, 1994’ ਵਿੱਚ ਸੋਧ

ਚੰਡੀਗੜ੍ਹ; 5 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ...