ਤੇਲੰਗਾਨਾ : – ਕਰਨਾਟਕ ਵਿੱਚ ਚੱਲ ਰਹੇ ਹਿਜਾਬ ਵਿਵਾਦ ਨੂੰ ਲੈ ਕੇ , ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਦਾ ਇਕ ਬਿਆਨ ਸਾਹਮਣੇ ਆਇਆ ਹੈ| ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਵਿੱਚ ਸਿਰ ਦਾ ਸਕਾਰਫ਼ ਪਹਿਨਣ ‘ਤੇ ਕੋਈ ਪਾਬੰਦੀ ਨਹੀਂ ਹੈ, ਅਤੇ ਲੋਕਾਂ ਨੂੰ ਇਹ ਸਮਝਣ ਦੀ ਜ਼ਰੂਰਤ ਹੈ ਕਿ ਸੰਵਿਧਾਨਕ ਅਧਿਕਾਰ ਅਤੇ ਕਰਤੱਵ ਬਰਾਬਰ ਮਹੱਤਵਪੂਰਨ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਕਿ ਕਰਨਾਟਕ ਦਾ ਹਿਜਾਬ ਮਾਮਲਾ ਅਜੇ ਕੋਰਟ ਵਿਚ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕੇ ਜਦੋਂ ਅਸੀਂ ਸੰਵਿਧਾਨ ਦੇ ਅਧਿਕਾਰਾਂ ਦੀ ਗੱਲ ਕਰਦੇ ਹਾਂ, ਤਾਂ ਸਾਨੂੰ ਸੰਵਿਧਾਨਕ ਫਰਜ਼ਾਂ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ।”
ਕੇਂਦਰੀ ਘੱਟ ਗਿਣਤੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਕਿ ਦੇਸ਼ ‘ਚ ਹਿਜਾਬ ਪਹਿਨਣ ‘ਤੇ ਕੋਈ ਪਾਬੰਦੀ ਨਹੀਂ ਹੈ। ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਜੀ ਕਿਸ਼ਨ ਰੈੱਡੀ ਦੇ ਨਾਲ ਨਕਵੀ ਅੱਜ ਤੇਲੰਗਾਨਾ ਦੇ ਐਨਟੀਆਰ ਸਟੇਡੀਅਮ ਵਿੱਚ ਆਯੋਜਿਤ 37ਵੀਂ ਹੁਨਰ ਹਾਟ ਦਾ ਉਦਘਾਟਨ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਮਾਮਲਾ ਪਹਿਲਾਂ ਹੀ ਅਦਾਲਤ ਵਿੱਚ ਵਿਚਾਰ ਅਧੀਨ ਹੈ। ਦੇਸ਼ ਦੇ ਲੋਕ ਜੋ ਚਾਹੁਣ ਪਹਿਨਣ ਲਈ ਆਜ਼ਾਦ ਹਨ।












