August 25, 2026, 11:05 am
----------- Advertisement -----------
HomeNewsLatest Newsਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕਈ ਸੂਬਿਆਂ 'ਚ ਪਵੇਗਾ ਮੀਂਹ ,ਅਲਰਟ ਜਾਰੀ

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕਈ ਸੂਬਿਆਂ ‘ਚ ਪਵੇਗਾ ਮੀਂਹ ,ਅਲਰਟ ਜਾਰੀ

Published on

----------- Advertisement -----------

ਮੌਸਮ ਵਿਭਾਗ ਨੇ ਉੱਤਰ ਤੇ ਮੱਧ ਭਾਰਤ ਦੇ ਕਈ ਸੂਬਿਆਂ ਵਿੱਚ ਦਸੰਬਰ ਦੇ ਪਹਿਲੇ ਹਫਤੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ, ਇਸ ਦੇ ਨਾਲ ਹੀ ਪਹਾੜਾਂ ਵਿੱਚ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪਹਾੜੀ ਇਲਾਕਿਆਂ ‘ਚ ਬਰਫਬਾਰੀ ਨਾਲ ਠੰਡ ਵਧੇਗੀ।ਇਸ ਦੇ ਨਾਲ ਹੀ ਹਿਮਾਚਲ, ਕਸ਼ਮੀਰ ਅਤੇ ਉੱਤਰਾਖੰਡ ਦੇ ਉਚਾਈ ਵਾਲੇ ਇਲਾਕਿਆਂ ‘ਚ ਵੀ ਬਰਫ਼ਬਾਰੀ ਹੋ ਸਕਦੀ ਹੈ।

ਹਿਮਾਚਲ ਦੇ ਮਨਾਲੀ ਸਮੇਤ ਆਸਪਾਸ ਦੇ ਇਲਾਕਿਆਂ ‘ਚ ਮੌਸਮ ਨੇ ਕਰਵਟ ਲੈ ਲਈ ਹੈ। ਘਾਟੀ ਵਿੱਚ ਮੀਂਹ ਅਤੇ ਬਰਫ਼ਬਾਰੀ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਬੁੱਧਵਾਰ ਦੇਰ ਰਾਤ ਮਨਾਲੀ ਦੇ ਉੱਪਰੀ ਇਲਾਕਿਆਂ ‘ਚ ਤਾਜ਼ਾ ਬਰਫਬਾਰੀ ਹੋਈ ਹੈ। ਇਸ ਦੇ ਨਾਲ ਹੀ ਲਾਹੌਲ-ਸਪੀਤੀ ਦੇ ਦਾਰਚਾ ‘ਚ ਬਰਫਬਾਰੀ ਦਾ ਦੌਰ ਸ਼ੁਰੂ ਹੋ ਗਿਆ ਹੈ। ਮੌਸਮ ਵਿੱਚ ਬਦਲਾਅ ਕਾਰਨ ਘਾਟੀ ਦਾ ਤਾਪਮਾਨ ਡਿੱਗ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਪੱਛਮੀ ਰਾਜਸਥਾਨ ਵਿੱਚ ਆਮ ਔਸਤ ਤਾਪਮਾਨ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਵੀ ਬਰਫ਼ਬਾਰੀ ਹੋ ਸਕਦੀ ਹੈ।

2 ਦਸੰਬਰ ਨੂੰ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਜ/ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਬਰਫਬਾਰੀ ਦੀ ਸੰਭਾਵਨਾਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਉੱਚਾਈ ਵਾਲੇ ਇਲਾਕਿਆਂ ‘ਚ ਬਰਫਬਾਰੀ ਹੋ ਸਕਦੀ ਹੈ। ਵਿਭਾਗ ਨੇ ਕਿਹਾ ਕਿ 1 ਤੋਂ 3 ਦਸੰਬਰ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਮੀਂਹ ਅਤੇ ਬਰਫ਼ਬਾਰੀ ਕਾਰਨ ਠੰਢ ਵਧੇਗੀਦੇਸ਼ ਦੇ ਕਈ ਸੂਬਿਆਂ ‘ਚ ਬਾਰਿਸ਼ ਅਤੇ ਬਰਫਬਾਰੀ ਦਾ ਠੰਢ ‘ਤੇ ਕਾਫੀ ਅਸਰ ਪਵੇਗਾ। ਆਉਣ ਵਾਲੇ ਦਿਨਾਂ ‘ਚ ਠੰਡ ‘ਚ ਤੇਜ਼ੀ ਨਾਲ ਵਾਧਾ ਹੋਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...