ਭਾਰਤ ਸਰਕਾਰ ਵੱਲੋਂ ਯੂਕਰੇਨ ‘ਚ ਫਸੇ ਵਿਦਿਆਰਥੀਆਂ ਨੂੰ ਸਹੀ ਸਲਾਮਤ ਭਾਰਤ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਭਾਰਤ ਸਰਕਾਰ ਨੇ ਯੂਕਰੇਨ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਕੋਵਿਡ ਨਿਯਮਾਂ ਵਿੱਚ ਢਿੱਲ ਦਿੱਤੀ ਹੈ। ਇਸ ਤਹਿਤ ਫਲਾਈਟ ‘ਚ ਸਵਾਰ ਹੋਣ ਤੋਂ ਪਹਿਲਾਂ ਆਰਟੀ-ਪੀਸੀਆਰ ਦੇ ਨੈਗੇਟਿਵ ਹੋਣ ਦੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ। ਕੋਰੋਨਾ ਟੀਕਾਕਰਨ ਸਰਟੀਫਿਕੇਟ ਨਹੀਂ ਦੇਣਾ ਪਵੇਗਾ।

ਇਸ ਤੋਂ ਇਲਾਵਾ ਏਅਰ ਸੁਵਿਧਾ ਪੋਰਟਲ ‘ਤੇ ਦਸਤਾਵੇਜ਼ ਵੀ ਅਪਲੋਡ ਨਹੀਂ ਕਰਨੇ ਪੈਣਗੇ। ਜੋ ਵਿਦਿਆਰਥੀ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨ ਵਿੱਚ ਅਸਮਰੱਥ ਹਨ, ਉਨ੍ਹਾਂ ਨੂੰ 14 ਦਿਨਾਂ ਲਈ ਸਵੈ-ਕੁਆਰੰਟੀਨ ਕਰਨਾ ਹੋਵੇਗਾ। ਦੱਸ ਦਈਏ ਕਿ ਯੂਕਰੇਨ ‘ਚ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਜਾਣਕਾਰੀ ਮੁਤਾਬਿਕ ਕੀਵ ‘ਚ ਵੀਕੈਂਡ ਕਰਫ਼ਿਊ ਹਟਾ ਦਿੱਤਾ ਗਿਆ ਹੈ ਅਤੇ ਸਾਰੇ ਵਿਦਿਆਰਥੀਆਂ ਨੂੰ ਪੱਛਮੀ ਹਿੱਸਿਆਂ ਦੀ ਅੱਗੇ ਦੀ ਯਾਤਰਾ ਲਈ ਰੇਲਵੇ ਸਟੇਸ਼ਨ ਤੱਕ ਜਾਣ ਦੀ ਸਲਾਹ ਦਿੱਤੀ ਗਈ ਹੈ।












