June 6, 2026, 5:25 am
----------- Advertisement -----------
HomeNewsBreaking Newsਮਜੀਠੀਆ ਨੂੰ ਮਿਲਣ ਪਟਿਆਲਾ ਜੇਲ੍ਹ ਪਹੁੰਚੇ ਸੁਖਬੀਰ

ਮਜੀਠੀਆ ਨੂੰ ਮਿਲਣ ਪਟਿਆਲਾ ਜੇਲ੍ਹ ਪਹੁੰਚੇ ਸੁਖਬੀਰ

Published on

----------- Advertisement -----------

ਪਟਿਆਲਾ, 1 ਮਾਰਚ 2022 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮੰਗਲਵਾਰ ਨੂੰ ਪਾਰਟੀ ਦੇ ਦਿੱਗਜ ਆਗੂ ਅਤੇ ਆਪਣੇ ਰਿਸ਼ਤੇਦਾਰ ਬਿਕਰਮ ਮਜੀਠੀਆ ਨੂੰ ਮਿਲਣ ਲਈ ਪਟਿਆਲਾ ਜੇਲ੍ਹ ਪੁੱਜੇ। ਇਸ ਮੌਕੇ ਸੁਖਬੀਰ ਨੇ ਅਕਾਲੀ ਵਰਕਰਾਂ ਨੂੰ ਮਜੀਠੀਆ ਨਾਲ ਮੁਲਾਕਾਤ ਨਾ ਕਰਨ ਦੇਣ ‘ਤੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਿਆ।

ਸੁਖਬੀਰ ਬਾਦਲ ਨੇ ਕਿਹਾ ਕਿ ਮਿਲਣਾ ਅਧਿਕਾਰ ਹੈ। ਸੂਬੇ ਵਿੱਚ 5-7 ਦਿਨਾਂ ਦੀ ਮਹਿਮਾਨ ਕਾਂਗਰਸ ਸਰਕਾਰ ਜਾਣਬੁੱਝ ਕੇ ਅਜਿਹਾ ਕਰਨ ਤੋਂ ਰੋਕ ਕੇ ਧੱਕਾ ਕਰ ਰਹੀ ਹੈ। ਇਸ ਸਬੰਧੀ ਪੱਤਰਕਾਰਾਂ ਨੇ ਸੁਖਬੀਰ ਨੂੰ ਸਵਾਲ ਪੁੱਛਿਆ ਸੀ। ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਕਾਂਗਰਸ ਸਰਕਾਰ ਦਾ ਜਾਣਾ ਤੈਅ ਹੈ। ਇਸ ਲਈ ਉਹ ਜਾਣਬੁੱਝ ਕੇ ਅਕਾਲੀ ਵਰਕਰਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਆਤਮ ਸਮਰਪਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 8 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਨੂੰ ਸੁਪਰੀਮ ਕੋਰਟ ਨੇ 23 ਮਾਰਚ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਹੈ। ਇਹ ਰਾਹਤ ਖ਼ਤਮ ਹੋਣ ਤੋਂ ਬਾਅਦ ਮਜੀਠੀਆ ਨੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਅਦਾਲਤ ਵਿੱਚ ਹੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲੀਸ ਦੀ ਐਸਆਈਟੀ ਨੇ ਉਨ੍ਹਾਂ ਤੋਂ ਕਰੀਬ ਡੇਢ ਘੰਟੇ ਤੱਕ ਪੁੱਛਗਿੱਛ ਕੀਤੀ।

ਮਜੀਠੀਆ ਖਿਲਾਫ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ ‘ਚ ਮੋਹਾਲੀ ਦੀ ਕ੍ਰਾਈਮ ਬ੍ਰਾਂਚ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਉਧਰ, ਅਕਾਲੀ ਦਲ ਦਾ ਕਹਿਣਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਿਆਸੀ ਬਦਲਾਖੋਰੀ ਕਾਰਨ ਇਹ ਕੇਸ ਦਰਜ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...