ਖਾਰਕਿਵ : – ਭਾਰਤੀ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਯੂਕਰੇਨ ਦੇ ਖਾਰਕਿਵ ਵਿੱਚ ਅੱਜ ਸਵੇਰੇ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ।
ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿੱਚ ਰੂਸ ਲਗਾਤਾਰ ਹਮਲਾਵਰ ਹੁੰਦਾ ਜਾ ਰਿਹਾ ਹੈ। ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਬੀਤੀ ਰਾਤ ਤੋਂ ਹੀ ਮਿਜ਼ਾਈਲਾਂ ਦਾਗੀਆਂ ਜਾ ਰਹੀਆਂ ਹਨ। ਰੂਸੀ ਫੌਜ ਨੇ ਯੂਕਰੇਨ ਦੇ ਕਈ ਇਲਾਕਿਆਂ ਵਿੱਚ ਹਮਲੇ ਤੇਜ਼ ਕਰ ਦਿੱਤੇ ਹਨ। ਰੂਸੀ ਹਮਲੇ ਵਿੱਚ ਕਈ ਯੂਕਰੇਨੀਆਂ ਦੀ ਜਾਨ ਜਾ ਚੁੱਕੀ ਹੈ।
ਦੂਜੇ ਪਾਸੇ ਰੂਸੀ ਫੌਜ ਦੀ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਵੀ ਮੌਤ ਹੋ ਗਈ ਹੈ। ਵਿਦੇਸ਼ ਮੰਤਰਾਲੇ ਨੇ ਭਾਰਤੀ ਵਿਦਿਆਰਥੀ ਦੀ ਮੌਤ ਦੀ ਪੁਸ਼ਟੀ ਵੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਯੂਕਰੇਨ ਦੇ ਖਾਰਕਿਵ ਵਿੱਚ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਜਾਨ ਚਲੀ ਗਈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਪਰਿਵਾਰ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ। ਵਿਦੇਸ਼ ਮੰਤਰਾਲਾ ਮ੍ਰਿਤਕ ਭਾਰਤੀ ਵਿਦਿਆਰਥੀ ਦੇ ਪਰਿਵਾਰ ਦੇ ਸੰਪਰਕ ‘ਚ ਹੈ।
ਬਾਗਚੀ ਨੇ ਕਿਹਾ ਕਿ ਵਿਦੇਸ਼ ਸਕੱਤਰ ਫਿਰ ਤੋਂ ਰੂਸ ਅਤੇ ਯੂਕਰੇਨ ਦੇ ਰਾਜਦੂਤਾਂ ਤੋਂ ਭਾਰਤੀ ਨਾਗਰਿਕਾਂ ਲਈ ਤੁਰੰਤ ਸੁਰੱਖਿਅਤ ਲਾਂਘੇ ਦੀ ਮੰਗ ਕਰ ਰਹੇ ਹਨ। ਜੋ ਅਜੇ ਵੀ ਖਾਰਕੀਵ ਅਤੇ ਹੋਰ ਸੰਘਰਸ਼ ਖੇਤਰਾਂ ਵਿੱਚ ਫਸੇ ਹਨ। ਉਨ੍ਹਾਂ ਕਿਹਾ ਕਿ ਰੂਸ ਅਤੇ ਯੂਕਰੇਨ ਵਿੱਚ ਸਾਡੇ ਰਾਜਦੂਤਾਂ ਵੱਲੋਂ ਵੀ ਅਜਿਹੀ ਹੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ ਸਕੱਤਰ ਖਾਰਕੀਵ ਅਤੇ ਹੋਰ ਟਕਰਾਅ ਵਾਲੇ ਖੇਤਰਾਂ ਦੇ ਸ਼ਹਿਰਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਲਈ ਤੁਰੰਤ ਸੁਰੱਖਿਅਤ ਰਸਤੇ ਲਈ ਰੂਸ ਅਤੇ ਯੂਕਰੇਨ ਦੇ ਰਾਜਦੂਤਾਂ ਦੇ ਸੰਪਰਕ ਵਿੱਚ ਹਨ।
ਬਚਾਅ ਕਾਰਜਾਂ ਨੂੰ ਤੇਜ਼ ਕਰਨ ਲਈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਰਤੀ ਹਵਾਈ ਸੈਨਾ (IAF) ਨੂੰ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਕਿਹਾ।
----------- Advertisement -----------
ਰੂਸੀ ਹਮਲੇ ‘ਚ ਇਕ ਭਾਰਤੀ ਵਿਦਿਆਰਥੀ ਦੀ ਮੌਤ, ਵਿਦੇਸ਼ ਮੰਤਰਾਲੇ ਨੇ ਕੀਤੀ ਪੁਸ਼ਟੀ
Published on
----------- Advertisement -----------
----------- Advertisement -----------












