ਪਟਿਆਲਾ : – ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਗਲਵਾਰ ਨੂੰ ਮੁਲਾਕਾਤ ਕੀਤੀ। ਸੁਖਬੀਰ ਬਾਦਲ ਨੇ ਡਰੱਗ ਮਾਮਲੇ ‘ਚ ਫਸੇ ਮਜੀਠੀਆ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਚੰਨੀ ਸਰਕਾਰ ਦੇ ਸਿਰਫ 10 ਦਿਨ ਬਾਕੀ ਹਨ।
ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੈਬਨਿਟ ਮੰਤਰੀ ਰੰਧਾਵਾ ਦੀ ਸ਼ਹਿ ’ਤੇ ਮਜੀਠੀਆ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਾਨੂੰਨੀ ਪ੍ਰਕਿਰਿਆ ਵਿੱਚ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਮਜੀਠੀਆ ਨੂੰ ਨਿਆਂ ਜ਼ਰੂਰ ਮਿਲੇਗਾ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਮਜੀਠੀਆ ਦੇ ਨਾਲ ਹੈ।
ਸੁਖਬੀਰ ਨੇ ਕਿਹਾ ਕਿ ਮਜੀਠੀਆ ਖਿਲਾਫ ਦਰਜ ਕੀਤੇ ਗਏ ਕੇਸ ਵਿੱਚ ਬੇਨਿਯਮੀਆਂ ਦਰਸਾਉਂਦੀਆਂ ਹਨ ਕਿ ਇੱਕ ਡੀਜੀਪੀ ਦੇ ਇਸ਼ਾਰੇ ‘ਤੇ ਇਸ ਕੇਸ ਵਿੱਚ ਧਾਰਾਵਾਂ ਜੋੜੀਆਂ ਗਈਆਂ ਸਨ, ਜਦਕਿ ਉਕਤ ਡੀਜੀਪੀ ਦੀ ਨਿਯੁਕਤੀ ‘ਤੇ ਯੂਪੀਐਸਸੀ, ਸੁਪਰੀਮ ਕੋਰਟ ਅਤੇ ਹਾਈਕੋਰਟ ਵੱਲੋਂ ਸਵਾਲ ਚੁੱਕੇ ਗਏ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਵਰਕਰਾਂ ਤੇ ਆਗੂਆਂ ਵੱਲੋਂ ਮਜੀਠੀਆ ਨੂੰ ਨਾ ਮਿਲਣ ਪਿੱਛੇ ਵੀ ਚੰਨੀ ਸਰਕਾਰ ਦੀ ਸਾਜ਼ਿਸ਼ ਹੈ।
----------- Advertisement -----------
ਦਸ ਦਿਨ ਦੀ ਰਹਿ ਗਈ ਚੰਨੀ ਸਰਕਾਰ : ਸੁਖਬੀਰ ਬਾਦਲ
Published on
----------- Advertisement -----------
----------- Advertisement -----------












