ਨਵੀਂ ਦਿੱਲੀ: 1993 ਦੇ ਦਿੱਲੀ ਬੰਬ ਧਮਾਕਿਆਂ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਪ੍ਰੋਫੈਸਰ ਦਵਿੰਦਰ ਸਿੰਘ ਭੁੱਲਰ ਦੀ ਰਿਹਾਈ ‘ਤੇ ਅੱਜ ਫੈਸਲਾ ਆ ਸਕਦਾ ਹੈ। ਉਹ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਸੁਪਰੀਮ ਕੋਰਟ ਨੇ ਮਾਰਚ 2014 ਵਿੱਚ ਭੁੱਲਰ ਦੀ ਮਾਨਸਿਕ ਹਾਲਤ ਦੇ ਚੱਲਦਿਆਂ ਮੌਤ ਦੀ ਸਜ਼ਾ ਨੂੰ ਉਮ੍ਰਕ਼ੈਦ ਵਿੱਚ ਤਬਦੀਲ ਕਰ ਦਿੱਤਾ ਸੀ। ਭੁੱਲਰ ਤਿਹਾੜ ਜੇਲ੍ਹ ਦਾ ਕੈਦੀ ਹੈ ਪਰ ਸਿਹਤ ਕਾਰਨਾਂ ਕਰਕੇ ਉਸ ਨੂੰ ਅੰਮ੍ਰਿਤਸਰ ਜੇਲ੍ਹ ਵਿੱਚ ਰੱਖਿਆ ਗਿਆ ਹੈ।
ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਟਵੀਟ ਕੀਤਾ ਕਿ ਦਵਿੰਦਰ ਭੁੱਲਰ ਅੱਜ ਜੇਲ੍ਹ ਤੋਂ ਰਿਹਾਅ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਭੁੱਲਰ ਉਨ੍ਹਾਂ ਅੱਠ ਸਿੱਖ ਕੈਦੀਆਂ ਵਿੱਚੋਂ ਸੀ, ਜਿਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਰਿੰਦਰ ਮੋਦੀ ਸਰਕਾਰ ਵੱਲੋਂ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਸੀ। ਹਾਲਾਂਕਿ ਕੇਜਰੀਵਾਲ ਸਰਕਾਰ ਨੇ ਆਪਣੀਆਂ ਸਿਆਸੀ ਮਜਬੂਰੀਆਂ ਕਾਰਨ ਉਸ ਨੂੰ ਨਹੀਂ ਬਖਸ਼ਿਆ।
ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਵਿਰੁੱਧ ਟਾਡਾ ਐਕਟ ਦੀਆਂ ਕਈ ਗੰਭੀਰ ਧਾਰਾਵਾਂ ਸਮੇਤ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਫਾਂਸੀ ਤੋਂ ਬਾਅਦ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਹਾਲਾਂਕਿ ਹੁਣ ਤੱਕ ਉਹ 24 ਸਾਲ ਦੀ ਸਜ਼ਾ ਕੱਟ ਚੁੱਕੇ ਹਨ।












