August 24, 2026, 8:00 pm
----------- Advertisement -----------
HomeNewsBreaking Newsਦਿੱਲੀ ਗੁਰਦੁਆਰਾ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮੁਲਤਵੀ ਕਰਨ...

ਦਿੱਲੀ ਗੁਰਦੁਆਰਾ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮੁਲਤਵੀ ਕਰਨ ’ਤੇ ਕੇਜਰੀਵਾਲ ਸਰਕਾਰ ਦੀ ਕੀਤੀ ਆਲੋਚਨਾ

Published on

----------- Advertisement -----------

ਨਵੀਂ ਦਿੱਲੀ : – ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੇਜਰੀਵਾਲ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀ ਪੁਰਜ਼ੋਰ ਮੰਗ ਦੇ ਬਾਵਜੂਦ ਦਿੱਲੀ ਦੇ ਗ੍ਰਹਿ ਮੰਤਰੀ ਸ੍ਰੀ ਸਤੇਂਦਰ ਜੈਨ ਦੀ ਅਗੁਵਾਈ ਵਾਲੇ ਸਜ਼ਾ ਯਾਫ਼ਤਾ ਬੋਰਡ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਅਗਲੀ ਸੁਣਵਾਈ ਤੱਕ ਟਾਲ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਕੇਜਰੀਵਾਲ ਨੀਅਤ ਨੂੰ ਦਰਸਾਉਂਦਾ ਹੈ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਿੰਨੀ ਪਰਵਾਹ ਕਰਦੇ ਹਨ । ਪ੍ਰੋ. ਭੁੱਲਰ ਦੀ ਰਿਹਾਈ ਦੀ ਅਰਜ਼ੀ ਦਿੱਲੀ ਸਰਕਾਰ ਦੀ ਅਗੁਵਾਈ ਵਾਲੇ ਸਜ਼ਾ ਸਮੀਖਿਆ ਬੋਰਡ ਵੱਲੋਂ ਚਾਰ ਵਾਰ ਖਾਰਜ ਕੀਤੀ ਜਾ ਚੁੱਕੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਪ੍ਰੋ: ਭੁੱਲਰ ਨੂੰ ਜਲਦੀ ਹੀ ਰਿਹਾਅ ਕਰ ਦਿੱਤਾ ਜਾਵੇਗਾ, ਹੁਣ ਪੰਜਾਬ ਵਿਧਾਨ ਸਭਾ ਚੋਣਾਂ ਖਤਮ ਹੋਣ ’ਤੇ ਉਹ ਆਪਣੇ ਸ਼ਬਦਾਂ ਤੋਂ ਮੁੱਕਰ ਰਹੇ ਹਨ।
ਵਰਨਣਯੋਗ ਹੈ ਕਿ ਪ੍ਰੋ. ਭੁੱਲਰ ਨੂੰ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ 2011 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ, ਮਾਣਯੋਗ ਸੁਪਰੀਮ ਕੋਰਟ ਦੁਆਰਾ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਸੀ। ਇਹ ਬਹੁਤ ਹੀ ਮੰਦਭਾਗਾ ਹੈ ਕਿ 26 ਸਾਲ ਜੇਲ੍ਹ ’ਚ ਰਹਿਣ ਅਤੇ ਦੂਨੀਆ ਭਰ ਦੇ ਸਿੱਖ ਸੰਗਠਨਾਂ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਪ੍ਰੋ. ਭੁੱਲਰ ਅਜੇ ਵੀ ਸਲਾਖਾਂ ਪਿੱਛੇ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਪ੍ਰੋ. ਭੁੱਲਰ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰੱਖੇਗੀ।
ਉਨ੍ਹਾਂ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰੋ: ਭੁੱਲਰ ਸਮੇਤ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਹੈ ਪਰ ਕੇਜਰੀਵਾਲ ਸਰਕਾਰ ਸਿਆਸੀ ਬਦਲਾਖੋਰੀ ਕਾਰਨ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...