ਅੰੰਮਿ੍ਤਸਰ : – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਟਾਲਣ ਤੇ ਕੇਜਰੀਵਾਲ ਸਰਕਾਰ ਦੀ ਆਲੋਚਨਾ ਕੀਤੀ ਹੈ। ਐਚ.ਐਸ ਧਾਮੀ ਨੇ ਕਿਹਾ ਕਿ ਪ੍ਰੋ. ਭੁੱਲਰ ਨੂੰ ਜਲਦੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਵਰਨਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਫਿਰ ਤੋਂ ਉੱਠਣ ਲੱਗੀ ਹੈ। ਲੋਕਾਂ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਰੋਕਣ ਲਈ ਆਮ ਆਦਮੀ ਪਾਰਟੀ ‘ਤੇ ਦੋਸ਼ ਲਗਾਇਆ। ਜਿਸ ਤੋਂ ਬਾਅਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਰੋਸਾ ਦਿੱਤਾ ਸੀ ਕਿ ਉਹ ਜਲਦੀ ਹੀ ਦੁਬਾਰਾ ਸਮੀਖਿਆ ਮੀਟਿੰਗ ਬੁਲਾ ਕੇ ਪ੍ਰੋ. ਭੁੱਲਰ ਦੀ ਰਿਹਾਈ ਦੀ ਮੰਗ ਉਠਾਉਣਗੇ। ਜਿਸ ਤੋਂ ਬਾਅਦ ਅੱਜ ਦਿੱਲੀ ਵਿੱਚ ਸਮੀਖਿਆ ਮੀਟਿੰਗ ਬੁਲਾਈ ਗਈ ਸੀ।
ਦਿੱਲੀ ਦੇ ਗ੍ਰਹਿ ਮੰਤਰੀ ਸ੍ਰੀ ਸਤੇਂਦਰ ਜੈਨ ਦੀ ਅਗੁਵਾਈ ਵਾਲੇ ਸਜ਼ਾ ਯਾਫ਼ਤਾ ਬੋਰਡ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਅਗਲੀ ਸੁਣਵਾਈ ਤੱਕ ਟਾਲ ਦਿੱਤੀ ਗਈ ਹੈ। ਦਿੱਲੀ ਸਰਕਾਰ ਦੇ ਇਕ ਅਧਿਕਾਰੀ ਨੇ ਕਿਹਾ ਕਿ ਮਾਮਲੇ ਨੂੰ ਅਗਲੀ ਐੱਸਆਰਬੀ ਬੈਠਕ ਤੱਕ ਲਈ ਟਾਲ ਦਿੱਤਾ ਗਿਆ ਹੈ। ਬੋਰਡ ਦੇ ਸੱਤ ਮੈਂਬਰਾਂ ‘ਚ ਤਿਹਾੜ ਜੇਲ੍ਹ ਦੇ ਡਾਇਰੈਕਟਰ ਜਨਰਲ, ਗ੍ਰਹਿ ਅਤੇ ਕਾਨੂੰਨ ਵਿਭਾਗਾਂ ਦੇ ਸਕੱਤਰ ਅਤੇ ਦਿੱਲੀ ਸਰਕਾਰ ਦੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ, ਇੱਕ ਜ਼ਿਲ੍ਹਾ ਜੱਜ ਅਤੇ ਦਿੱਲੀ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਸ਼ਾਮਲ ਹਨ।
----------- Advertisement -----------
ਪ੍ਰੋ. ਦਵਿੰਦਰਪਾਲ ਦੀ ਰਿਹਾਈ ਟਾਲਣ ਤੇ ਐਸਜੀਪੀਸੀ ਨੇ ਕੇਜਰੀਵਾਲ ਸਰਕਾਰ ਦੀ ਕੀਤੀ ਆਲੋਚਨਾ
Published on
----------- Advertisement -----------
----------- Advertisement -----------












