November 15, 2026, 7:41 pm
----------- Advertisement -----------
HomeNewsBreaking NewsBBMB ਮਾਮਲਾ: ਰਾਜਪਾਲ PM ਮੋਦੀ ਕੋਲ ਪੰਜਾਬ ਦੇ ਹੱਕਾਂ ਦੀ ਪੈਰਵੀ ਕਰਨ...

BBMB ਮਾਮਲਾ: ਰਾਜਪਾਲ PM ਮੋਦੀ ਕੋਲ ਪੰਜਾਬ ਦੇ ਹੱਕਾਂ ਦੀ ਪੈਰਵੀ ਕਰਨ : ਹਰਪਾਲ ਚੀਮਾ

Published on

----------- Advertisement -----------
  • ਬੀ.ਬੀ.ਐਮ.ਬੀ. ‘ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖਿਲਾਫ ‘ਆਪ’ ਨੇ ਡੀ.ਸੀਜ਼ ਨੂੰ ਦਿੱਤੇ ਮੰਗ ਪੱਤਰ

ਚੰਡੀਗੜ੍ਹ, 3 ਮਾਰਚ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ (ਬੀ.ਬੀ.ਐਮ.ਬੀ) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ ਅੱਜ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਮਾਣਯੋਗ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਗਏ। ਇਹ ਜਾਣਕਾਰੀ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ‘ਆਪ’ ਨੇ ਪੱਤਰ ਭੇਜ ਕੇ ਮੰਗ ਕੀਤੀ ਕਿ ਮਾਣਯੋਗ ਰਾਜਪਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪੰਜਾਬ ਦੇ ਹੱਕਾਂ ਦੀ ਪੈਰਵੀ ਕਰਨ ਤਾਂਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ‘ਤੇ ਮਾਰੇ ਜਾਂਦੇ ਡਾਕੇ ਤੁਰੰਤ ਬੰਦ ਕੀਤੇ ਜਾਣ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ‘ਆਪ’ ਦੇ ਜ਼ਿਲਾ ਜਲੰਧਰ ਦੇ ਫਿਲੌਰ ਤੋਂ ਉਮੀਦਵਰ ਪ੍ਰਿੰਸੀਪਲ ਪ੍ਰੇਮ ਕੁਮਾਰ ਅਤੇ ਆਦਮਪੁਰ ਤੋਂ ਉਮੀਦਵਾਰ ਜੀਤ ਲਾਲ ਭੱਟੀ ਦੀ ਅਗਵਾਈ ਵਿੱਚ ਪਾਰਟੀ ਆਗੂਆਂ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਇਸੇ ਤਰਾਂ ਪਾਰਟੀ ਆਗੂਆਂ ਨੇ ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਦੇ ਹੱਕਾਂ ਦੀ ਪਹਿਰੇਦਾਰੀ ਕੀਤੀ ਹੈ।

ਚੀਮਾ ਨੇ ਕਿਹਾ ਕਿ ਬੀ.ਬੀ.ਐੱਮ.ਬੀ. ਪੰਜਾਬ ਦੀ ਸਰਜਮੀਂ ‘ਤੇ ਖੜਾ ਹੋਇਆ ਉਹ ਪ੍ਰਬੰਧਨ ਹੈ, ਜਿਸ ‘ਚੋਂ ਪੰਜਾਬ ਨੂੰ ਹੀ ਬਾਹਰ ਕੱਢਣ ਦੀਆਂ ਸਾਜਿਸ਼ਾਂ ਹੋ ਰਹੀਆਂ ਹਨ ਅਤੇ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚੋਂ ਗਿਣਮਿਥ ਕੇ ਪੰਜਾਬ ਦੀ ਅਹਿਮੀਅਤ ਘਟਾਈ ਜਾ ਰਹੀ ਹੈ । ਉਨਾਂ ਕਿਹਾ ਕਿ ਪਹਿਲਾਂ ਇਹ ਧੱਕਾ ਕੇਂਦਰ ‘ਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਕਰਦੀਆਂ ਸਨ, ਹੁਣ ਉਹੋ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ ਲਿਆ ਹੈ। ਜੋ ਪੰਜਾਬ ਦੀ ਦੁਖਦੀ ਰਗ ਨੂੰ ਜਾਣਬੁੱਝ ਕੇ ਦਬਾਏ ਜਾਣ ਵਾਲੀ ਕੋਝੀ ਸ਼ਰਾਰਤ ਹੈ । ਕਾਂਗਰਸ ਤੋਂ ਵੀ ਕਈ ਕਦਮ ਅੱਗੇ ਜਾ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੋਦੀ ਸਰਕਾਰ ਰਾਜਾਂ ਦੇ ਅਧਿਕਾਰਾਂ ‘ਤੇ ਡਾਕੇ ਮਾਰਨ ‘ਚ ਜੁਟੀ ਹੋਈ ਹੈ, ਜੋ ਭਾਰਤ ਦੀ ਸੰਘੀ (ਫੈਡਰਲ) ਵਿਵਸਥਾ ਉੱਤੇ ਵੀ ਸਿੱਧੀ ਸੱਟ ਹੈ।

‘ਆਪ’ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਦੇ ਨਿਯਮਾਂ (ਰੂਲਜ਼) ‘ਚ ਮਨਮਾਨੇ ਫ਼ੈਸਲੇ ਲੈਣ ਤੋਂ ਗੁਰੇਜ਼ ਕਰੇ ਅਤੇ ਪਹਿਲਾਂ ਹੀ ਦੋਵੇਂ ਹੱਥੀਂ ਲੁੱਟੇ ਗਏ ਪੰਜਾਬ ਨਾਲ ਖੁੰਦਕੀ ਅਤੇ ਮਤਰੇਈ ਮਾਂ ਵਾਲਾ ਵਤੀਰਾ ਤਿਆਗੇ। ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨ ਦਾ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਰੰਤ ਵਾਪਸ ਲੈਣ ਅਤੇ ਕਾਂਗਰਸ ਸਰਕਾਰਾਂ ਵੱਲੋਂ ਪਹਿਲਾਂ ਲਏ ਗਏ ਪੰਜਾਬ ਵਿਰੋਧੀ ਸਾਰੇ ਫ਼ੈਸਲਿਆਂ ‘ਤੇ ਨਜ਼ਰਸਾਨੀ ਕਰਨ ਅਤੇ ਪੰਜਾਬ ਦੇ ਹੱਕ-ਹਕੂਕ ਬਹਾਲ ਕਰਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚ ਪੰਜਾਬ ਦੀ ਨੁਮਾਇੰਦਗੀ ਘਟਾਉਣ ਲਈ ਸਿਰਫ਼ ਕੇਂਦਰ ਦੀਆਂ ਭਾਜਪਾ ਅਤੇ ਕਾਂਗਰਸੀ ਸਰਕਾਰਾਂ ਹੀ ਇੱਕਲੀਆਂ ਜ਼ਿੰਮੇਵਾਰ ਨਹੀਂ, ਇਸ ਲਈ ਪੰਜਾਬ ਦੀ ਸੱਤਾ ਭੋਗਦੀਆਂ ਆ ਰਹੀਆਂ ਕਾਂਗਰਸ-ਕੈਪਟਨ ਅਤੇ ਬਾਦਲ-ਭਾਜਪਾ ਵਾਲੀਆਂ ਸੂਬਾ ਸਰਕਾਰਾਂ ਵੀ ਬਰਾਬਰ ਦੀਆਂ ਜ਼ਿੰਮੇਵਾਰ ਹਨ, ਜਿਨਾਂ ਨੇ ਪੰਜਾਬ ਦੇ ਹੱਕਾਂ ‘ਤੇ ਵੱਜਦੇ ਡਾਕਿਆਂ ਵਿਰੁੱਧ ਕਦੇ ਆਵਾਜ਼ ਬੁਲੰਦ ਹੀ ਨਹੀਂ ਕੀਤੀ, ਕਿਉਂਕਿ ਇਹਨਾਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਨਿੱਜੀ ਮੁਫ਼ਾਦ ਹਮੇਸ਼ਾ ਵੱਧ ਪਿਆਰੇ ਰਹੇ, ਜਿਸਦਾ ਖਮਿਆਜ਼ਾ ਅੱਜ ਪੰਜਾਬ ਅਤੇ ਪੰਜਾਬੀ ਭੁਗਤ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...