October 11, 2026, 3:03 am
----------- Advertisement -----------
HomeNewsAutomobiles25 ਰੁਪਏ ਪ੍ਰਤੀ ਲੀਟਰ ਤੱਕ ਵੱਧ ਸਕਦੀਆਂ ਹਨ ਪੈਟਰੋਲ ਡੀਜ਼ਲ ਦੀਆ ਕੀਮਤਾਂ

25 ਰੁਪਏ ਪ੍ਰਤੀ ਲੀਟਰ ਤੱਕ ਵੱਧ ਸਕਦੀਆਂ ਹਨ ਪੈਟਰੋਲ ਡੀਜ਼ਲ ਦੀਆ ਕੀਮਤਾਂ

Published on

----------- Advertisement -----------

ਪਿਛਲੇ 119 ਦਿਨਾਂ ਤੋਂ ਦੇਸ਼ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਜਦੋਂ ਕਿ ਇਸ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਮਹਿੰਗਾਈ ਦਾ ਇਕ ਵੱਡਾ ਝਟਕਾ ਲੱਗ ਸਕਦਾ ਹੈ। ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਕਾਰਨ ਗਲੋਬਲ ਬਾਜ਼ਾਰ ‘ਚ ਕੱਚੇ ਤੇਲ (ਬ੍ਰੈਂਟ ਕਰੂਡ) ਦੀ ਕੀਮਤ ਵਧ ਕੇ 110 ਡਾਲਰ ਪ੍ਰਤੀ ਬੈਰਲ ਹੋ ਗਈ ਹੈ ਜੋ ਕਿ ਸਭ ਤੋਂ ਉੱਚਤਮ ਪੱਧਰ ਹੈ। ਇਸ ਦਾ ਸਿੱਧਾ ਪ੍ਰਭਾਵ ਪੈਟਰੋਲ ਡੀਜ਼ਲ ਦੀਆ ਕੀਮਤਾਂ ਤੇ ਪਏਗਾ। ਆਉਣ ਵਾਲੇ ਦਿਨਾਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 25 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਹੋ ਸਕਦਾ ਹੈ।
ਅੰਤਰਰਾਸ਼ਟਰੀ ਊਰਜਾ ਏਜੰਸੀ (ਆਈ. ਈ. ਏ.) ਨੇ ਦੁਨੀਆ ‘ਚ ਊਰਜਾ ਸੰਕਟ ਵਧਣ ਦੀ ਚਿਤਾਵਨੀ ਦਿੱਤੀ ਹੈ। ਰੂਸ-ਯੂਕਰੇਨ ਯੁੱਧ ਕਾਰਨ ਰੂਸ ਤੋਂ ਕੱਚੇ ਤੇਲ ਦੀ ਸਪਲਾਈ ਪ੍ਰਭਾਵਿਤ ਹੋਈ ਸੀ। ਗਲੋਬਲ ਸਮਝੌਤੇ ਮੁਤਾਬਕ ਕੱਚੇ ਤੇਲ ਦੀ ਸਪਲਾਈ ਨਹੀਂ ਕੀਤੀ ਜਾ ਰਹੀ ਹੈ। ਜਾਪਾਨ, ਅਮਰੀਕਾ ਸਮੇਤ ਆਈਈਏ ਦੇ ਮੈਂਬਰਾਂ ਨੇ ਆਪਣੇ ਭੰਡਾਰਾਂ ਵਿੱਚੋਂ 60 ਮਿਲੀਅਨ ਬੈਰਲ ਤੇਲ ਜਾਰੀ ਕਰਨ ਦੀ ਤਿਆਰੀ ਕੀਤੀ ਹੈ, ਪਰ ਇਹ ਇੱਕ ਦਿਨ ਦੇ ਤੇਲ ਦੀ ਖਪਤ ਤੋਂ ਘੱਟ ਹੈ। ਅਜਿਹੇ ‘ਚ ਆਉਣ ਵਾਲੇ ਦਿਨਾਂ ‘ਚ ਕੱਚੇ ਤੇਲ ਦੀ ਕੀਮਤ ਹੋਰ ਵਧ ਸਕਦੀ ਹੈ ਅਤੇ ਪੈਟਰੋਲ ਡੀਜ਼ਲ ਦੀਆ ਕੀਮਤਾਂ ਵੀ ਵਧਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...