September 10, 2026, 2:50 pm
----------- Advertisement -----------
HomeNewsLatest Newsਪੰਜਾਬ 'ਚ ਕਿਸੇ ਦੀ ਨਹੀਂ ਬਣੇਗੀ ਸਰਕਾਰ: ਬਲਬੀਰ ਸਿੰਘ ਰਾਜੇਵਾਲ

ਪੰਜਾਬ ‘ਚ ਕਿਸੇ ਦੀ ਨਹੀਂ ਬਣੇਗੀ ਸਰਕਾਰ: ਬਲਬੀਰ ਸਿੰਘ ਰਾਜੇਵਾਲ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪਹਿਲੀ ਵਾਰ ਪ੍ਰੈੱਸ ਕਾਨਫਰੰਸ ਕੀਤੀ। ਇਹ ਪ੍ਰੈੱਸ ਕਾਨਫਰੰਸ ਲੁਧਿਆਣਾ ਵਿਖੇ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜਿਨ੍ਹਾਂ ਥਾਵਾਂ ‘ਤੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਖੜ੍ਹੇ ਸਨ, ਉਨ੍ਹਾਂ ਥਾਵਾਂ ‘ਤੇ ਸਮੀਖਿਆ ਮੀਟਿੰਗ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਬੀਬੀਐਮਬੀ ਦੇ ਮੁੱਦੇ ’ਤੇ 7 ਮਾਰਚ ਨੂੰ ਕਿਸਾਨ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਇਕੱਠੇ ਹੋਣਗੇ। ਰਾਜੇਵਾਲ ਨੇ ਕਿਹਾ ਕਿ ਸਿਰਫ਼ ਬੀਬੀਐਮਬੀ ਦਾ ਮੁੱਦਾ ਹੀ ਨਹੀਂ, ਸਗੋਂ ਹੋਰ ਵੀ ਕਈ ਮੁੱਦੇ ਹਨ, ਜਿਨ੍ਹਾਂ ’ਤੇ ਕੇਂਦਰ ਵੱਲੋਂ ਰਾਜਾਂ ਦੇ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਜਦੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਤਾਂ ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨੂੰ ਇੱਕ ਪਲੇਟਫਾਰਮ ‘ਤੇ ਇਕੱਠੇ ਹੋਣ ਲਈ ਕਿਹਾ ਸੀ, ਪਰ ਬਾਅਦ ਵਿੱਚ ਕੋਈ ਵੀ ਨਹੀਂ ਮਿਲਿਆ।
ਰਾਜੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਕੋਈ ਵੀ ਸਰਕਾਰ ਨਹੀਂ ਬਣਦੀ ਦਿੱਖ ਰਹੀ ਪਰ ਸੰਯੁਕਤ ਸਮਾਜ ਮੋਰਚਾ ਇਤਿਹਾਸ ਰਚੇਗਾ ਕਿ ਪਹਿਲੀ ਵਾਰ ਕਿਸੇ ਪਾਰਟੀ ਨੂੰ ਇੰਨੀ ਵੱਡੀ ਵੋਟ ਹਿੱਸੇਦਾਰੀ ਮਿਲੇਗੀ।
ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਬਾਰੇ ਰਾਜੇਵਾਲ ਨੇ ਕਿਹਾ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਸਰਕਾਰ ਨੂੰ ਉੱਥੇ ਫਸੇ ਵਿਦਿਆਰਥੀਆਂ ਨੂੰ ਤੁਰੰਤ ਵਾਪਸ ਲਿਆਉਣਾ ਚਾਹੀਦਾ ਹੈ, ਕਿਉਂਕਿ ਆਪਣੇ ਲੋਕਾਂ ਨੂੰ ਸੁਰੱਖਿਅਤ ਲਿਆਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਦਿਆਰਥੀ ਮਜਬੂਰੀ ਵੱਸ ਵਿਦੇਸ਼ਾਂ ਵਿੱਚ ਪੜ੍ਹਨ ਲਈ ਗਏ ਹਨ ਕਿਉਂਕਿ ਇੱਥੋਂ ਦੀਆਂ ਸਰਕਾਰਾਂ ਨੇ ਅੱਜ ਤੱਕ ਉਨ੍ਹਾਂ ਲਈ ਕੁਝ ਨਹੀਂ ਕੀਤਾ।

ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੂੰ ਪਤਾ ਨਹੀਂ ਸੀ ਕਿ ਦਿੱਲੀ ਦਾ ਮੋਰਚਾ ਇਸ ਤਰ੍ਹਾਂ ਦਾ ਹੋਵੇਗਾ ਅਤੇ ਜੇਕਰ ਫਿਰ ਤੋਂ ਹਾਲਾਤ ਅਜਿਹੇ ਬਣੇ ਤਾਂ ਕਿਸਾਨ ਮੁੜ ਮੋਰਚਾ ਲਾਉਣ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਕਿਸਾਨ ਆਪਣੇ ਹੱਕ ਕਿਸੇ ਨੂੰ ਮਾਰਨ ਨਹੀਂ ਦੇਣਗੇ। ਸੰਯੁਕਤ ਸਮਾਜ ਮੋਰਚਾ 7 ਮਾਰਚ ਨੂੰ ਸਾਰੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਕੇ ਮੰਗ ਪੱਤਰ ਵੀ ਸੌਂਪੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...