June 12, 2026, 2:41 am
----------- Advertisement -----------
HomeNewsLatest Newsਹਾਈਕੋਰਟ ਵੱਲੋਂ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਸਟੇਅ ਆਰਡਰ 20 ਅਪ੍ਰੈਲ ਤੱਕ...

ਹਾਈਕੋਰਟ ਵੱਲੋਂ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਸਟੇਅ ਆਰਡਰ 20 ਅਪ੍ਰੈਲ ਤੱਕ ਰਹਿਣਗੇ ਜਾਰੀ

Published on

----------- Advertisement -----------

ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ’ਤੇ ਜਾਰੀ ਸਟੇਅ ਆਰਡਰ 20 ਅਪ੍ਰੈਲ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਦਸ ਦਈਏ ਕਿ ਸਤੰਬਰ 2021 ‘ਚ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ ਇਹਨਾਂ ਹੁਕਮਾਂ ਨੂੰ ਹਾਈਕੋਰਟ ਨੇ 20 ਅਪ੍ਰੈਲ ਤੱਕ ਵਧਾ ਦਿੱਤਾ ਹੈ। ਦਸ ਦਈਏ ਕਿ ਹਾਈਕੋਰਟ ਨੇ ਇਹ ਹੁਕਮ ਪੰਜਾਬ ਸਰਕਾਰ ਦੀ ਮੰਗ ’ਤੇ ਦਿਤੇ ਗਏ ਹਨ।
ਪਿਛਲੇ ਸਾਲ ਪੰਜਾਬ ਸਰਕਾਰ ਕਿਸੇ ਵੀ ਕੀਮਤ ‘ਤੇ ਸੈਣੀ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਸੀ ਪਰ ਹਾਈ ਕੋਰਟ ਨੇ ਪਿਛਲੇ ਸਾਲ 10 ਸਤੰਬਰ ਨੂੰ ਹੁਕਮ ਦਿੱਤਾ ਸੀ ਕਿ ਵਿਧਾਨ ਸਭਾ ਚੋਣਾਂ ਤੱਕ ਸੈਣੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਦੀ ਅੱਜ ਹਾਈਕੋਰਟ ਵਿਚ ਸੁਣਵਾਈ ਹੋਣੀ ਸੀ, ਇਸ ਦੌਰਾਨ ਸਭ ਨੂੰ ਉਮੀਦ ਸੀ ਕਿ ਹਾਈਕੋਰਟ ਸੈਣੀ ਨੂੰ ਗ੍ਰਿਫਤਾਰ ਕਰਨ ਦੀ ਇਜਾਜ਼ਤ ਦੇਣ ਲਈ ਕਹੇਗੀ। ਪਰ ਅੱਜ ਪੰਜਾਬ ਸਰਕਾਰ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰਨ ਦੀ ਮੰਗ ਕੀਤੀ, ਜਿਸ ਤੋਂ ਸਾਫ਼ ਹੈ ਕਿ ਹੁਣ ਪੰਜਾਬ ਸਰਕਾਰ ਸੈਣੀ ਦੀ ਗ੍ਰਿਫ਼ਤਾਰੀ ਵਿੱਚ ਕੋਈ ਦਿਲਚਸਪੀ ਨਹੀਂ ਲੈ ਰਹੀ। ਸਰਕਾਰ ਦੀ ਮੰਗ ’ਤੇ ਹਾਈ ਕੋਰਟ ਨੇ ਸੁਣਵਾਈ 20 ਅਪਰੈਲ ਤੱਕ ਮੁਲਤਵੀ ਕਰਦਿਆਂ ਸੈਣੀ ਦੀ ਗ੍ਰਿਫ਼ਤਾਰੀ ’ਤੇ ਰੋਕ ਦੇ ਹੁਕਮ 20 ਅਪਰੈਲ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ।

 
----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...