June 15, 2026, 1:55 pm
----------- Advertisement -----------
HomeNewsEntertainmentਯਸ਼ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਖਤਮ, ਇਸ ਦਿਨ ਰਿਲੀਜ਼ ਹੋਵੇਗਾ KGF Chapter...

ਯਸ਼ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਖਤਮ, ਇਸ ਦਿਨ ਰਿਲੀਜ਼ ਹੋਵੇਗਾ KGF Chapter 2 ਦਾ ਟ੍ਰੇਲਰ

Published on

----------- Advertisement -----------

ਸਾਲ 2018 ਵਿੱਚ ਰਿਲੀਜ਼ ਹੋਈ ਫਿਲਮ KGF: ਚੈਪਟਰ 1 ਦੀ ਸਫਲਤਾ ਤੋਂ ਬਾਅਦ, ਦਰਸ਼ਕ ਇਸਦੇ ਦੂਜੇ ਭਾਗ ਯਾਨੀ KGF 2 ਦੀ ਉਡੀਕ ਕਰ ਰਹੇ ਹਨ। ਫਿਲਮ ਦੇ ਕਈ ਪੋਸਟਰ ਵੀ ਰਿਲੀਜ਼ ਹੋ ਚੁੱਕੇ ਹਨ। ਹੁਣ ਯਸ਼ ਅਤੇ ਸੰਜੇ ਦੱਤ ਦੀ ਇਸ ਫਿਲਮ ਨਾਲ ਜੁੜੀ ਇਕ ਹੋਰ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਨਿਰਮਾਤਾਵਾਂ ਨੇ ਐਲਾਨ ਕੀਤਾ ਹੈ ਕਿ ਕੇਜੀਐਫ ਚੈਪਟਰ 2 ਦਾ ਟ੍ਰੇਲਰ 27 ਮਾਰਚ ਨੂੰ ਸ਼ਾਮ 6.40 ਵਜੇ ਰਿਲੀਜ਼ ਕੀਤਾ ਜਾਵੇਗਾ। ਇਸ ਘੋਸ਼ਣਾ ਦੇ ਨਾਲ ਫਿਲਮ ਦਾ ਇੱਕ ਨਵਾਂ ਪੋਸਟਰ ਵੀ ਸਾਂਝਾ ਕੀਤਾ ਗਿਆ ਹੈ, ਜਿਸ ਵਿੱਚ ਯਸ਼ ਦਾ ਲੁੱਕ ਕਾਫੀ ਦਮਦਾਰ ਹੈ।

ਇਸ ਦੇ ਨਾਲ ਕੈਪਸ਼ਨ ‘ਚ ਲਿਖਿਆ ਹੈ- ਤੂਫਾਨ ਤੋਂ ਪਹਿਲਾਂ ਹਮੇਸ਼ਾ ਗਰਜ ਹੁੰਦੀ ਹੈ… ਕੰਨੜ ਭਾਸ਼ਾ ਵਿੱਚ ਬਣੀ ਇਸ ਫਿਲਮ ਨੂੰ ਹਿੰਦੀ, ਤੇਲਗੂ, ਤਾਮਿਲ ਅਤੇ ਮਲਿਆਲਮ ਭਾਸ਼ਾਵਾਂ ਵਿੱਚ ਡਬ ਕੀਤਾ ਗਿਆ ਹੈ। KGF 2 ਇਸ ਸਾਲ 14 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਫਿਲਮ ਵਿੱਚ, ਯਸ਼ ,ਸੰਜੇ ਦੱਤ ਅਤੇ ਰਵੀਨਾ ਟੰਡਨ ਨਾਲ ਪਹਿਲੀ ਵਾਰ ਸਕ੍ਰੀਨ ਸਪੇਸ ਸ਼ੇਅਰ ਕੀਤੀ। ਰਿਤੇਸ਼ ਸਿਧਵਾਨੀ ਦੁਆਰਾ ਪ੍ਰਸਤੁਤ, ਐਕਸਲ ਐਂਟਰਟੇਨਮੈਂਟ ਅਤੇ ਏਏ ਫਿਲਮਜ਼ ਤੋਂ ਫਰਹਾਨ ਅਖਤਰ, ਪ੍ਰਸ਼ਾਂਤ ਨੀਲ ਦੁਆਰਾ ਨਿਰਦੇਸ਼ਤ ਅਤੇ ਵਿਜੇ ਕਿਰਾਗੰਦੂਰ, ਹੋਮਏਬਲ ​​ਫਿਲਮਜ਼ ਦੁਆਰਾ ਨਿਰਮਿਤ, ਫਿਲਮ ਵਿੱਚ ਯਸ਼, ਸੰਜੇ ਦੱਤ, ਸ਼੍ਰੀਨਿਧੀ ਸ਼ੈਟੀ, ਰਵੀਨਾ ਟੰਡਨ ਅਤੇ ਪ੍ਰਕਾਸ਼ ਰਾਜ ਹਨ। ਜਦੋਂ ਕਿ ਚੈਪਟਰ 1 ਨੇ ਕਈ ਰਿਕਾਰਡ ਤੋੜੇ, ਦੂਜਾ ਇਸ ਅਪ੍ਰੈਲ ਵਿੱਚ ਬਾਕਸ ਆਫਿਸ ਰਿਕਾਰਡ ਤੋੜਨ ਦੇ ਰਾਹ ‘ਤੇ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...