ਚੰਡੀਗੜ੍ਹ : – ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵਧਣ ਲੱਗੀਆਂ ਹਨ। ਰਾਸ਼ਟਰੀ ਮਹਿਲਾ ਕਮਿਸ਼ਨ ਨੇ ਸਿੱਧੂ ਦੀ ਐਨਆਰਆਈ ਭੈਣ ਸੁਮਨ ਤੂਰ ਦੇ ਦੋਸ਼ਾਂ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਲੁਧਿਆਣਾ ਦੇ ਡੀਸੀਪੀ ਨੂੰ ਦੋਸ਼ਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ 15 ਦਿਨਾਂ ਵਿੱਚ ਜਾਂਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਨਵਜੋਤ ਸਿੰਘ ਸਿੱਧੂ ‘ਤੇ ਅਮਰੀਕਾ ‘ਚ ਰਹਿ ਰਹੀ ਉਨ੍ਹਾਂ ਦੀ ਵੱਡੀ ਭੈਣ ਸੁਮਨ ਤੂਰ ਨੇ ਗੰਭੀਰ ਦੋਸ਼ ਲਗਾਏ ਸਨ। ਸੁਮਨ ਤੂਰ ਨੇ ਕਿਹਾ ਸੀ ਕਿ 1986 ‘ਚ ਪਿਤਾ ਭਗਵੰਤ ਸਿੰਘ ਦੀ ਮੌਤ ਤੋਂ ਬਾਅਦ ਨਵਜੋਤ ਸਿੱਧੂ ਨੇ ਮਾਂ ਅਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਅਤੇ 1989 ‘ਚ ਮਾਂ ਦੀ ਰੇਲਵੇ ਸਟੇਸ਼ਨ ‘ਤੇ ਲਾਵਾਰਿਸ ਹਾਲਤ ‘ਚ ਮੌਤ ਹੋ ਗਈ। ਇਸ ਦੇ ਜਵਾਬ ‘ਚ ਨਵਜੋਤ ਸਿੱਧੂ ਨੇ ਸੁਮਨ ਤੂਰ ਦੇ ਦੋਸ਼ਾਂ ਨੂੰ ਸਿਆਸਤ ਨਾਲ ਜੋੜਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਵਿਰੋਧੀਆਂ ਨੇ ਉਨ੍ਹਾਂ ਦੀ ਮਾਂ ਨੂੰ 30 ਸਾਲ ਬਾਅਦ ਸਿਆਸਤ ਲਈ ਕਬਰ ‘ਚੋਂ ਬਾਹਰ ਲਿਆਂਦਾ ਹੈ।
ਸੁਮਨ ਨੇ ਸਿੱਧੂ ‘ਤੇ ਆਪਣੇ ਪਰਿਵਾਰ ਨਾਲ ਵਧੀਕੀਆਂ ਕਰਨ ਦਾ ਦੋਸ਼ ਲਾਇਆ ਸੀ। ਉਸ ਨੇ ਆਪਣੀ ਮਾਂ ਲਈ ਇਨਸਾਫ਼ ਦੀ ਅਪੀਲ ਕਰਦਿਆਂ ਰੋਂਦੇ ਹੋਏ ਕਿਹਾ ਕਿ ਸਿੱਧੂ ਨੇ ਜਾਇਦਾਦ ਲਈ ਸਾਡੀ ਮਾਂ ਦਾ ਕਤਲ ਕੀਤਾ ਹੈ। ਅੱਜ ਸਿੱਧੂ ਜੋ ਪੈਸਾ ਕਮਾ ਰਿਹਾ ਹੈ ਉਹ ਮੇਰੀ ਮਾਂ ਦੇ ਖੂਨ ਨਾਲ ਰੰਗਿਆ ਹੋਇਆ ਹੈ। ਪਿਤਾ ਦੀ ਮੌਤ ਤੋਂ ਬਾਅਦ ਸਿੱਧੂ ਨੇ ਆਪਣੇ ਪਿਤਾ ਦੇ ਘਰ ‘ਤੇ ਕਬਜ਼ਾ ਕਰ ਲਿਆ। 1987 ਵਿੱਚ ਇੱਕ ਇੰਟਰਵਿਊ ਦੌਰਾਨ ਸਿੱਧੂ ਨੇ ਝੂਠ ਬੋਲਿਆ ਸੀ ਕਿ ਉਸਦੇ ਮਾਤਾ-ਪਿਤਾ ਕਾਨੂੰਨੀ ਤੌਰ ‘ਤੇ ਵੱਖ ਹੋ ਗਏ ਹਨ।
ਇਸ ਸਬੰਧੀ ਉਨ੍ਹਾਂ ਦੀ ਮਾਂ ਨੇ ਸਿੱਧੂ ਖ਼ਿਲਾਫ਼ ਕੇਸ ਵੀ ਦਰਜ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਸਿੱਧੂ ਕਦੇ ਵੀ ਆਪਣੇ ਪਰਿਵਾਰ ਦੇ ਦੁੱਖ-ਸੁੱਖ ਵਿੱਚ ਸ਼ਾਮਲ ਨਹੀਂ ਹੋਏ। ਜਦੋਂ ਉਸ ਦੀ ਵੱਡੀ ਭੈਣ ਦੀ ਮੌਤ ਹੋ ਗਈ ਤਾਂ ਉਹ ਇਕੱਲੀ ਰਹਿ ਗਈ ਅਤੇ ਆਪਣੀ ਭਤੀਜੀ ਨੂੰ ਆਪਣੇ ਨਾਲ ਵਿਦੇਸ਼ ਲੈ ਗਈ, ਪਰ ਨਵਜੋਤ ਸਿੱਧੂ ਨੇ ਕਦੇ ਵੀ ਉਸ ਦੇ ਪਰਿਵਾਰ ਦੀ ਦੇਖਭਾਲ ਨਹੀਂ ਕੀਤੀ।
----------- Advertisement -----------
ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਦੇ ਦੋਸ਼ਾਂ ਦੀ ਜਾਂਚ ਕਰਵਾਏਗਾ ਰਾਸ਼ਟਰੀ ਮਹਿਲਾ ਕਮਿਸ਼ਨ
Published on
----------- Advertisement -----------
----------- Advertisement -----------












