November 16, 2026, 1:44 pm
----------- Advertisement -----------
HomeNewsLatest Newsਮੁੱਢਲੀ ਤੋਂ ਉਚੇਰੀ ਸਿੱਖਿਆ ਤੱਕ ਦੀ ਪੜ੍ਹਾਈ ਨੂੰ ਆਮ ਲੋਕਾਂ ਦੀ ਪਹੁੰਚ...

ਮੁੱਢਲੀ ਤੋਂ ਉਚੇਰੀ ਸਿੱਖਿਆ ਤੱਕ ਦੀ ਪੜ੍ਹਾਈ ਨੂੰ ਆਮ ਲੋਕਾਂ ਦੀ ਪਹੁੰਚ ‘ਚ ਯਕੀਨੀ ਬਣਾਉਣ ਕੇਂਦਰ ਅਤੇ ਸੂਬਾ ਸਰਕਾਰਾਂ: ਭਗਵੰਤ ਮਾਨ

Published on

----------- Advertisement -----------

ਚੰਡੀਗੜ੍ਹ, ਮਾਰਚ 4, 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਯੂਕਰੇਨ ਅਤੇ ਯੂਕਰੇਨ ਦੇ ਸਰਹੱਦੀ ਖੇਤਰਾਂ ‘ਚ ਫਸੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਇਕਮੁਸ਼ਤ ਦੇਸ਼ ਵਾਪਸੀ ਕਰਵਾ ਕੇ ਉਹਨਾਂ ਦੀ ਅਧੂਰੀ ਪੜ੍ਹਾਈ ਦੇਸ਼ (ਭਾਰਤ) ਅੰਦਰ ਹੀ ਕਰਵਾਏ ਜਾਣ ਦਾ ਫੌਰੀ ਪ੍ਰਬੰਧ ਕਰਨ ਤਾਂ ਕਿ ਵਿਦਿਆਰਥੀ ਨੂੰ ਕਿਸੇ ਵੀ ਤਰ੍ਹਾਂ ਦਾ ਜਾਨੀ-ਮਾਲੀ ਅਤੇ ਅਕਾਦਮਿਕ ਪੱਧਰ ‘ਤੇ ਕੋਈ ਨੁਕਸਾਨ ਨਾ ਹੋਵੇ।

ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਖਾਤਿਬ ਹੁੰਦਿਆਂ ਕਿਹਾ, “ਅਜੇ ਵੀ ਹਜ਼ਾਰਾਂ ਭਾਰਤੀ ਵਿਦਿਆਰਥੀ ਜਿੰਨ੍ਹਾ ‘ਚ ਵੱਡੀ ਗਿਣਤੀ ਪੰਜਾਬੀ ਅਤੇ ਹਰਿਆਣਵੀ ਵਿਦਿਆਰਥੀਆਂ ਦੀ ਹੈ, ਯੂਕਰੇਨ ‘ਚ ਫਸੇ ਹੋਏ ਹਨ। ਸਾਡੇ ਕੋਲ ਵੱਡੀ ਗਿਣਤੀ ‘ਚ ਮਾਪੇ ਅਤੇ ਵਿਦਿਆਰਥੀ ਸੰਪਰਕ ਕਰ ਰਹੇ ਹਨ, ਜੋ ਕੀਵ, ਖਰਕੀਵ ਆਦਿ ਯੂਕਰੇਨੀ ਸ਼ਹਿਰਾਂ ਅਤੇ ਹੰਗਰੀ, ਪੋਲੈਂਡ, ਰੋਮਾਨੀਆ ਆਦਿ ਮੁਲਕਾਂ ਦੀਆਂ ਅੰਤਰਰਾਸ਼ਟਰੀ ਸਰਹੱਦਾਂ ‘ਤੇ ਫਸੇ ਹੋਏ ਹਨ। ਮਿਲ ਰਹੀਆਂ ਸੂਚਨਾਵਾਂ ਅਤੇ ਸ਼ਿਕਾਇਤਾਂ ਤੋਂ ਸਾਫ਼ ਹੈ ਕਿ ਭਾਰਤੀ ਸਰਕਾਰ ਖਾਸ ਕਰਕੇ ਭਾਰਤੀ ਦੂਤਾਵਾਸ ਆਪਣੇ ਨਾਗਰਿਕਾਂ-ਵਿਦਿਆਰਥੀਆਂ ਨਾਲ ਲੋੜੀਂਦਾ ਸੰਪਰਕ ਰੱਖਣ ‘ਚ ਵੀ ਬੁਰੀ ਤਰ੍ਹਾਂ ਫੇਲ ਰਹੀ ਹੈ। ਜਦਕਿ ਅਜਿਹੀ ਸੰਵੇਦਨਸ਼ੀਲ ਸਥਿਤੀ ‘ਚ ਪੋਲੈਂਡ, ਹੰਗਰੀ, ਬੇਲਾਰੂਸ, ਰੂਸ ਅਤੇ ਯੂਕਰੇਨ ਨਾਲ ਲੱਗਦੇ ਬਾਕੀ ਸਾਰੇ ਮੁਲਕਾਂ ‘ਚ ਤਾਇਨਾਤ ਭਾਰਤੀ ਮੂਲ ਦੇ ਦੂਤਾਵਾਸਾਂ ਨੂੰ ਆਪਸੀ ਤਾਲਮੇਲ ਨਾਲ ਦਿਨ-ਰਾਤ ਇਸ ਮਿਸ਼ਨ ‘ਚ ਜੁਟੇ ਹੋਣਾ ਚਾਹੀਦਾ ਸੀ, ਪ੍ਰੰਤੂ ਬਦਕਿਸਮਤੀ ਨਾਲ ਭਾਰਤੀ ਵਿਦੇਸ਼ ਮੰਤਰਾਲੇ ਅਤੇ ਸਾਡੇ ਦੂਤਾਵਾਸਾਂ ਦਾ ਸੰਬੰਧਿਤ ਮੁਲਕਾਂ ਨਾਲ ਤਾਲਮੇਲ ਬੇਹੱਦ ਢਿੱਲਾ ਰਿਹਾ ਹੈ, ਜਿਸਦੀ ਕੀਮਤ ਭਾਰਤੀ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਚੁਕਾਉਣੀ ਪੈ ਰਹੀ ਹੈ।”

ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇੱਕ ਕਮੇਟੀ ਗਠਿਤ ਕਰੇ ਜੋ ਇਹ ਯਕੀਨੀ ਬਣਾਏ ਕਿ ਯੂਕਰੇਨ ਤੋਂ ਵਾਪਿਸ ਆਏ ਵਿਦਿਆਰਥੀ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਇੱਥੇ ਹੀ ਆਪਣੀ ਪੜ੍ਹਾਈ ਜਾਰੀ ਰੱਖ ਸਕਣ ਅਤੇ ਡਿਗਰੀਆਂ ਪੂਰੀਆਂ ਕਰ ਸਕਣ। ਭਗਵੰਤ ਮਾਨ ਨੇ ਇਸ ਗੱਲ ‘ਤੇ ਫਿਰ ਜ਼ੋਰ ਦਿੱਤਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਮੁੜ ਦੇਸ਼ ਦੀ ਸਿੱਖਿਆ ਪ੍ਰਣਾਲੀ ‘ਤੇ ਵਿਚਾਰ ਕਰਨ ਅਤੇ ਕਮੀਆਂ ਨੂੰ ਦੂਰ ਕਰਨ ਲਈ ਚੰਗੀਆਂ ਨੀਤੀਆਂ ਅਤੇ ਠੋਸ ਕਦਮ ਚੁੱਕਣ। ਮਾਨ ਨੇ ਕਿਹਾ ਕਿ ਵਿਦੇਸ਼ ਪੜ੍ਹਨ ਜਾ ਰਹੇ ਵਿਦਿਆਰਥੀ ਮੈਰਿਟ ਪੱਖੋਂ ਘੱਟ ਨਹੀਂ ਹਨ, ਸਗੋਂ ਉਹਨਾਂ ਨੂੰ ਯੂਕਰੇਨ ਵਰਗੇ ਦੇਸ਼ਾਂ ਵਿੱਚ ਭਾਰਤ ਨਾਲੋਂ ਕਿਤੇ ਜ਼ਿਆਦਾ ਸਸਤੀ ਪੜ੍ਹਾਈ ਦਾ ਮੌਕਾ ਮਿਲਦਾ ਹੈ ਇਸ ਲਈ ਉਹ ਇਹਨਾਂ ਦੇਸ਼ਾਂ ਦਾ ਰੁੱਖ ਕਰਦੇ ਹਨ। ਉਹਨਾਂ ਕਿਹਾ ਇਹ ਪਿਛਲੀਆਂ ਸਰਕਾਰਾਂ ਦੀਆਂ ਲਗਾਤਾਰ ਅਣਗਹਿਲੀਆਂ ਅਤੇ ਗ਼ਲਤੀਆਂ ਦਾ ਖਮਿਆਜ਼ਾ ਹੈ ਜੋ ਅੱਜ ਸਾਡੀ ਨੌਜਵਾਨ ਪੀੜ੍ਹੀ ਭੁਗਤ ਰਹੀ ਹੈ। ਮੁੱਢਲੀ ਸਿੱਖਿਆ ਤੋਂ ਲੈ ਕੇ ਉਚੇਰੀ ਸਿੱਖਿਆ ਤੱਕ ਸਾਰੀ ਪੜ੍ਹਾਈ ਆਮ ਲੋਕਾਂ ਦੀ ਪਹੁੰਚ ‘ਚ ਹੋਣੀ ਚਾਹੀਦੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...