June 3, 2026, 6:32 am
----------- Advertisement -----------
HomeNewsEntertainmentਬਾਲੀਵੁੱਡ ਸਿਤਾਰਿਆਂ ਨੇ ਮਹਾਨ ਕ੍ਰਿਕਟਰ ਸ਼ੇਨ ਵਾਰਨ ਦੇ ਦੇਹਾਂਤ 'ਤੇ ਜਤਾਇਆ ਸੋਗ

ਬਾਲੀਵੁੱਡ ਸਿਤਾਰਿਆਂ ਨੇ ਮਹਾਨ ਕ੍ਰਿਕਟਰ ਸ਼ੇਨ ਵਾਰਨ ਦੇ ਦੇਹਾਂਤ ‘ਤੇ ਜਤਾਇਆ ਸੋਗ

Published on

----------- Advertisement -----------

ਦੁਨੀਆ ਦੇ ਮਹਾਨ ਸਪਿਨਰਾਂ ‘ਚੋਂ ਇਕ ਆਸਟ੍ਰੇਲੀਆ ਦੇ ਸ਼ੇਨ ਵਾਰਨ ਦਾ ਦੇਹਾਂਤ ਹੋ ਗਿਆ ਹੈ। ਉਹ 52 ਸਾਲਾਂ ਦੇ ਸਨ। ਖ਼ਬਰਾਂ ਅਨੁਸਾਰ ਵਾਰਨ ਥਾਈਲੈਂਡ ਦੇ ਕੋਹ ਸਾਮੂਈ ਵਿੱਚ ਸੀ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਵਾਰਨ ਦੀ ਪ੍ਰਬੰਧਕੀ ਟੀਮ ਵੱਲੋਂ ਜਾਰੀ ਬਿਆਨ ਮੁਤਾਬਕ ਸ਼ੇਨ ਕੋਹ ਸਾਮੂਈ ਦੇ ਇੱਕ ਵਿਲਾ ਵਿੱਚ ਬੇਹੋਸ਼ ਪਾਇਆ ਗਿਆ। ਇਸ ਮਹਾਨ ਕ੍ਰਿਕਟਰ ਦੇ ਦੁਨੀਆ ਨੂੰ ਅਲਵਿਦਾ ਕਹਿਣ ਤੋਂ ਬਾਅਦ ਕਈ ਬਾਲੀਵੁੱਡ ਸੈਲੇਬਸ ਵੀ ਸਦਮੇ ‘ਚ ਹਨ। ਅਜਿਹੇ ‘ਚ ਮਨੋਰੰਜਨ ਜਗਤ ਦੇ ਵੱਖ-ਵੱਖ ਕਲਾਕਾਰ ਸੋਸ਼ਲ ਮੀਡੀਆ ਰਾਹੀਂ ਇਸ ਮਹਾਨ ਕ੍ਰਿਕਟਰ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਸ਼ਰਧਾਂਜਲੀ ਦੇ ਰਹੇ ਹਨ।


ਬਾਲੀਵੁੱਡ ਦੇ ਖਿਡਾਰੀ ਅਕਸ਼ੈ ਕੁਮਾਰ ਨੇ ਟਵੀਟ ਕਰਦੇ ਹੋਏ ਲਿਖਿਆ, ਸ਼ੇਨ ਵਾਰਨ ਦੇ ਅਚਾਨਕ ਦੇਹਾਂਤ ਦੀ ਖ਼ਬਰ ਸੁਣ ਕੇ ਨਿਸ਼ਬਦ ਹਾਂ। ਤੁਸੀਂ ਇਸ ਮਹਾਨ ਵਿਅਕਤੀ ਨੂੰ ਜਾਣੇ ਬਿਨਾਂ ਕ੍ਰਿਕਟਰ ਖੇਡ ਨਾਲ ਪਿਆਰ ਨਹੀਂ ਕਰ ਸਕਦੇ। ਇਹ ਦਿਲ ਨੂੰ ਦਰਦ ਦੇਣ ਵਾਲਾ, ਓਮ ਸ਼ਾਂਤੀ।


ਬਾਲੀਵੁੱਡ ਅਭਿਨੇਤਾ ਅਨਿਲ ਕਪੂਰ ਨੇ ਵੀ ਸ਼ੇਨ ਵਾਰਨ ਨੂੰ ਸ਼ਰਧਾਂਜਲੀ ਦਿੰਦੇ ਹੋਏ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ, ਇਸ ਖ਼ਬਰ ਨੇ ਮੇਰੇ ਵਰਗੇ ਲੱਖਾਂ ਲੋਕਾਂ ਨੂੰ ਸਦਮੇ ‘ਚ ਅਤੇ ਅਵਿਸ਼ਵਾਸ ‘ਚ ਪਾ ਦਿੱਤਾ ਹੈ। ਉਹ ਬਹੁਤ ਜਲਦੀ ਚਲੇ ਗਏ। ਤੁਹਾਡੀ ਆਤਮਾ ਨੂੰ ਸ਼ਾਂਤੀ ਮਿਲੇ, ਸਪਿਨ ਦੇ ਰਾਜਾ।


ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਵੀ ਸ਼ੇਨ ਵਾਰਨ ਨੂੰ ਸ਼ਰਧਾਂਜਲੀ ਦਿੰਦੇ ਹੋਏ ਆਪਣੀ ਤਸਵੀਰ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਤਸਵੀਰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ, ”ਮਹਾਨ ਪੁਰਸ਼ ਜਿਊਂਦੇ ਹਨ।” ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਸ਼ਨ ਦੇ ਨਾਲ ਦਿਲ ਦਾ ਇਮੋਜੀ ਵੀ ਪੋਸਟ ਕੀਤਾ ਹੈ।


ਅਜੇ ਵੀ ਸ਼ੇਨ ਵਾਰਨ ਦੇ ਅਚਾਨਕ ਦਿਹਾਂਤ ਦੀ ਖਬਰ ਨਾਲ ਜੂਝਣ ਦੀ ਕੋਸ਼ਿਸ਼ ਕਰ ਰਹੇ ਹਨ ਉਹਨਾਂ ਲਿਖਿਆ RIP ਸ਼ੇਨ. ਤੁਹਾਡੀ ਵਿਰਾਸਤ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੇ ਦਿਲਾਂ ਵਿੱਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...