ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲੇ ਟੈਸਟ ਦੇ ਦੂਜੇ ਦਿਨ ਦੀ ਖੇਡ ਸ਼ੁਰੂ ਹੋ ਗਈ ਹੈ। ਟੀਮ ਇੰਡੀਆ ਨੇ ਦੁਪਹਿਰ 1 ਵਜੇ ਤੱਕ 124 ਉਵਰ ‘ਚ 8 ਵਿਕਟਾਂ ਦੇ ਨੁਕਸਾਨ ਨਾਲ 527 ਦੌੜਾਂ ਬਣਾਈਆਂ ਹਨ। ਰਵਿੰਦਰ ਜਡੇਜਾ ਅਤੇ ਮੁਹੰਮਦ ਸ਼ਮੀ ਕ੍ਰੀਜ਼ ‘ਤੇ ਹਨ। ਦਸ ਦਈਏ ਕਿ ਜਡੇਜਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ 160 ਗੇਂਦਾਂ ‘ਚ ਟੈਸਟ ਕਰੀਅਰ ਦਾ ਦੂਜਾ ਸੈਂਕੜਾ ਪੂਰਾ ਕੀਤਾ। ਫਰਸਟ ਕਲਾਸ ਕ੍ਰਿਕਟ ‘ਚ ਇਹ ਉਸ ਦਾ 11ਵਾਂ ਸੈਂਕੜਾ ਹੈ। ਇਸ ਤੋਂ ਪਹਿਲਾਂ ਜਡੇਜਾ ਨੇ 2018 ‘ਚ ਵੈਸਟਇੰਡੀਜ਼ ਖਿਲਾਫ 100 ਦੌੜਾਂ ਬਣਾਈਆਂ ਸਨ। ਰਵਿੰਦਰ ਜਡੇਜਾ ਨੇ ਲਸਿਥ ਏਮਬੁਲਡੇਨੀਆ ਦੇ ਓਵਰ ਦੀਆਂ ਲਗਾਤਾਰ ਤਿੰਨ ਗੇਂਦਾਂ ‘ਤੇ ਇੱਕ ਛੱਕਾ ਅਤੇ ਦੋ ਚੌਕੇ ਜੜੇ। ਇਸ ਦੇ ਨਾਲ ਹੀ ਭਾਰਤ ਦੀਆਂ 500 ਦੌੜਾਂ ਵੀ ਪੂਰੀਆਂ ਹੋ ਗਈਆਂ ਹਨ।
ਭਾਰਤ ਅਤੇ ਸ਼੍ਰੀਲੰਕਾ ਦੋਵਾਂ ਨੇ ਦੂਜੇ ਦਿਨ ਦੀ ਖੇਡ ਸ਼ੁਰੂ ਹੋਣ ਤੋਂ ਪਹਿਲਾਂ ਰੌਡ ਮਾਰਸ਼ ਅਤੇ ਸ਼ੇਨ ਵਾਰਨ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਮਿੰਟ ਦਾ ਮੌਨ ਰੱਖਿਆ ਗਿਆ। ਇਸ ਦੇ ਨਾਲ ਹੀ ਦੋਵੇਂ ਟੀਮਾਂ ਦੇ ਖਿਡਾਰੀ ਹੱਥਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ ‘ਚ ਉਤਰੇ ਹਨ।
ਟੈਸਟ ਮੈਚ ਲਈ ਭਾਰਤੀ ਟੀਮ ਵਿਚ ਰੋਹਿਤ ਸ਼ਰਮਾ, ਮਯੰਕ ਅਗਰਵਾਲ, ਹਨੁਮਾ ਵਿਹਾਰੀ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰਿਸ਼ਭ ਪੰਤ, ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ ਅਤੇ ਜਯੰਤ ਯਾਦਵ ਸ਼ਾਮਿਲ ਹਨ।
----------- Advertisement -----------
IND vs SL ਪਹਿਲਾ ਟੈਸਟ ਮੈਚ: ਮੋਹਾਲੀ ‘ਚ ਜਡੇਜਾ ਦਾ ਸ਼ਾਨਦਾਰ ਪ੍ਰਦਰਸ਼ਨ
Published on
----------- Advertisement -----------
----------- Advertisement -----------












