September 7, 2026, 4:51 pm
----------- Advertisement -----------
HomeNewsLatest Newsਸ਼ੇਨ ਵਾਰਨ ਦੇ ਦੇਹਾਂਤ 'ਤੇ ਭਾਰਤੀ ਕ੍ਰਿਕਟਰ ਹੋਏ ਭਾਵੁਕ, ਇੰਝ ਦਿੱਤੀ ਸ਼ਰਧਾਂਜਲੀ

ਸ਼ੇਨ ਵਾਰਨ ਦੇ ਦੇਹਾਂਤ ‘ਤੇ ਭਾਰਤੀ ਕ੍ਰਿਕਟਰ ਹੋਏ ਭਾਵੁਕ, ਇੰਝ ਦਿੱਤੀ ਸ਼ਰਧਾਂਜਲੀ

Published on

----------- Advertisement -----------

ਬੀਤੇ ਦਿਨੀ ਆਸਟ੍ਰੇਲੀਆ ਦੇ ਸਪਿਨ ਗੇਂਦਬਾਜ਼ ਸ਼ੇਨ ਵਾਰਨ ਦਾ ਦਿਹਾਂਤ ਹੋ ਗਿਆ ਹੈ। ਵਾਰਨਰ ਦੇ ਪ੍ਰਬੰਧਨ ਨੇ ਇਕ ਬਿਆਨ ਵਿਚ ਪੁਸ਼ਟੀ ਕੀਤੀ ਹੈ ਕਿ ਸ਼ੇਨ ਵਾਰਨ ਥਾਈਲੈਂਡ ‘ਚ ਬੇਹੋਸ਼ ਪਾਏ ਗਏ ਸਨ ਜਿਸ ਤੋਂ ਬਾਅਦ ਮੈਡੀਕਲ ਟੀਮਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ। ਇਹ ਖਬਰ ਸਾਹਮਣੇ ਆਉਂਦੇ ਹੀ ਕ੍ਰਿਕਟ ਜਗਤ ‘ਚ ਸੋਗ ਦੀ ਲਹਿਰ ਦੌੜ ਗਈ। ਕ੍ਰਿਕਟ ਜਗਤ ਦੇ ਸਟਾਰ ਖਿਡਾਰੀਆਂ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।
ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ ਨੇ ਸ਼ੇਨ ਵਾਰਨ ਦੀ ਫੋਟੋ ਪੋਸਟ ਕੀਤੀ ਅਤੇ ਲਿਖਿਆ- ਯਕੀਨ ਨਹੀਂ ਆ ਰਿਹਾ। ਮਹਾਨ ਸਪਿਨਰਾਂ ਵਿੱਚੋਂ ਇੱਕ, ਜਿਸ ਨੇ ਸਪਿਨ ਨੂੰ ਸ਼ਾਨਦਾਰ ਬਣਾਇਆ, ਸੁਪਰਸਟਾਰ ਸ਼ੇਨ ਵਾਰਨ ਨਹੀਂ ਰਹੇ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਦੁਨੀਆ ਭਰ ਦੇ ਉਨ੍ਹਾਂ ਦੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਸੰਵੇਦਨਾ।
ਕ੍ਰਿਕੇਟ ਦੇ ਦਿੱਗਜ ਖਿਡਾਰੀ ਸਚਿਨ ਤੇਂਦੁਲਕਰ ਨੇ ਸ਼ੇਨ ਵਾਰਨ ਲਈ ਲਿਖਿਆ- ‘ਤੁਹਾਨੂੰ ਯਾਦ ਕਰਾਂਗੇ ਵਾਰਨੀ’। ਤੁਹਾਡੇ ਨਾਲ ਮੈਦਾਨ ‘ਤੇ ਜਾਂ ਬਾਹਰ ਬਿਤਾਏ ਸਭ ਪਲ ਸ਼ਾਨਦਾਰ ਸਨ। ਭਾਰਤ ਅਤੇ ਭਾਰਤੀਆਂ ਲਈ ਤੁਹਾਡੇ ਮਨ ਵਿੱਚ ਹਮੇਸ਼ਾ ਇੱਕ ਵਿਸ਼ੇਸ਼ ਸਥਾਨ ਸੀ। ਸਾਡੇ ਲਈ ਤੁਹਾਡਾ ਪਿਆਰ ਭੁੱਲ ਨਹੀਂ ਸਕਦਾ।
ਸਾਬਕਾ ਭਾਰਤੀ ਕਪਤਾਨ ਵਿਰਾਟ ਨੇ ਵਾਰਨ ਲਈ ਆਪਣੇ ਟਵੀਟ ‘ਚ ਲਿਖਿਆ, ‘ਜ਼ਿੰਦਗੀ ਕਿੰਨੀ ਅਸਥਿਰ ਹੈ। ਇੱਕ ਮਹਾਨ ਖਿਡਾਰੀ ਦੇ ਗੁਜ਼ਰਨ ‘ਤੇ ਵਿਸ਼ਵਾਸ ਨਹੀਂ ਹੋ ਰਿਹਾ, ਜਿਸ ਨੂੰ ਮੈਂ ਮੈਦਾਨ ਤੋਂ ਬਾਹਰ ਵੀ ਜਾਣਦਾ ਸੀ, ਕ੍ਰਿਕਟ ਗੇਂਦ ਨੂੰ ਸਪਿਨ ਕਰਨ ਵਾਲੇ ਮਹਾਨ ਖਿਡਾਰੀ ਤੁਸੀਂ ਯਾਦ ਆਉਗੇ।
ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਇਰਫਾਨ ਪਠਾਨ ਨੇ ਲਿਖਿਆ- ਸ਼ੇਨ ਵਾਰਨ ਦਰਸ਼ਕਾਂ ਨੂੰ ਆਕਰਸ਼ਿਤ ਕਰਨ ਵਾਲਾ ਸੀ। ਗੇਂਦ ਦਾ ਜਾਦੂਗਰ। ਆਸਟ੍ਰੇਲੀਆਈ ਕ੍ਰਿਕਟ ਦਾ ਮਹਾਨ ਖਿਡਾਰੀ ਅਤੇ ਪਹਿਲਾ ਆਈਪੀਐਲ ਜੇਤੂ ਕਪਤਾਨ। ਉਸ ਨੂੰ ਯਾਦ ਕੀਤਾ ਜਾਵੇਗਾ, ਉਹ ਹਮੇਸ਼ਾ ਯਾਦ ਆਉਣਗੇ।
ਦਿਨੇਸ਼ ਕਾਰਤਿਕ ਨੇ ਲਿਖਿਆ- ਸ਼ੇਨ ਵਾਰਨ…. ਸੱਚਮੁੱਚ। ਕਹਿ ਦਿਓ ਕਿ ਇਹ ਝੂਠ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...