ਬਠਿੰਡਾ: ਬਠਿੰਡਾ ਜ਼ਿਲ੍ਹੇ ਦੇ ਪਿੰਡ ਸੰਗਤ ਕਲਾਂ ਵਿੱਚ ਇੱਕ ਨੌਜਵਾਨ ਕਿਸਾਨ ਗੁਰਵਤਾਰ ਸਿੰਘ (24) ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਉਸ ਦੇ ਪਿਤਾ ਮੱਖਣ ਸਿੰਘ ਨੇ ਵੀ ਕਰਜ਼ੇ ਕਾਰਨ ਡੇਢ ਸਾਲ ਪਹਿਲਾਂ ਖੁਦਕੁਸ਼ੀ ਕਰ ਲਈ ਸੀ। ਅਮਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਭਤੀਜੇ ਗੁਰਵਤਾਰ ਨੇ ਤਿੰਨ ਮਹੀਨੇ ਪਹਿਲਾਂ ਉਸ ਦੀ ਭੈਣ ਦਾ ਵਿਆਹ ਕੀਤਾ ਸੀ। ਇਸ ਤੋਂ ਬਾਅਦ ਉਸ ਦੇ ਸਿਰ ਕਰੀਬ ਪੰਜ ਲੱਖ ਰੁਪਏ ਦਾ ਕਰਜ਼ਾ ਸੀ। ਕਰਜ਼ਾ ਨਾ ਮੋੜ ਸਕਣ ਕਾਰਨ ਭਤੀਜਾ ਚਿੰਤਤ ਸੀ।
ਸ਼ਨੀਵਾਰ ਸਵੇਰੇ ਜਦੋਂ ਗੁਰਵਤਾਰ ਘਰ ‘ਚ ਇਕੱਲਾ ਸੀ ਤਾਂ ਉਸ ਨੇ ਜ਼ਹਿਰ ਨਿਗਲ ਲਿਆ। ਜਦੋਂ ਉਸ ਦੀ ਮਾਂ ਘਰ ਪਹੁੰਚੀ ਤਾਂ ਉਸ ਨੇ ਗੁਰਵਤਾਰ ਸਿੰਘ ਨੂੰ ਤੜਫਦੇ ਦੇਖਿਆ। ਉਸ ਨੇ ਇਸ ਬਾਰੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਅਮਰਜੀਤ ਸਿੰਘ ਨੇ ਭਤੀਜੇ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਗੁਰਅਵਤਾਰ ਹੀ ਮਾਂ ਦਾ ਸਹਾਰਾ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਪਰਿਵਾਰ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।












