ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਨਾਲ ਸਬੰਧਤ ਅਕਾਦਮਿਕ ਸਾਲ 2021-22 ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ ਲੈਣ ਲਈ ਮਿਤੀਆਂ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ 5th ਦੀ ਟਰਮ-2 ਦੀਆਂ ਪ੍ਰੀਖਿਆਵਾਂ 15 ਮਾਰਚ ਤੋਂ 23 ਮਾਰਚ ਤਕ, ਅੱਠਵੀਂ ਦੀ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 22 ਅਪ੍ਰੈਲ ਤਕ, 10ਵੀਂ ਸ਼੍ਰੇਣੀ ਦੀਆਂ ਇਹ ਪ੍ਰੀਖਿਆਵਾਂ 25 ਅਪ੍ਰੈਲ ਤੋਂ 12 ਮਈ ਤਕ ਅਤੇ 12ਵੀਂ ਸ਼੍ਰੇਣੀ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 12 ਮਈ ਤਕ ਲਈਆਂ ਜਾਣਗੀਆਂ। ਖਿਆਵਾਂ ਰਵਾਇਤੀ ਸਿੱਖਿਆ ਪ੍ਰਣਾਲੀ ਅਨੁਸਾਰ ਆਫ਼ਲਾਈਨ ਵਿਧੀ ਰਾਹੀਂ ਲਈਆਂ ਜਾਣਗੀਆਂ। ਇਸ ਤੋਂ ਪਹਿਲਾਂ ਬੋਰਡ ਨੇ ਟਰਮ-1 ਦੀਆਂ ਪ੍ਰੀਖਿਆਵਾਂ ਵੀ ਲਈਆਂ ਸਨ ਤੇ ਉਨ੍ਹਾਂ ਮੁਤਾਬਕ ਹੀ ਕੋਵਿਡ-19 ਦੀਆਂ ਸ਼ਰਤਾਂ ਲਾਗੂ ਰਹਿਣਗੀਆਂ।
----------- Advertisement -----------
PSEB ਵੱਲੋਂ ਟਰਮ-2 ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਹੋਣਗੇ 5ਵੀਂ, 8ਵੀਂ, 10ਵੀਂ ਤੇ 12ਵੀਂ ਦੇ ਪੇਪਰ
Published on
----------- Advertisement -----------












