April 23, 2026, 6:00 am
----------- Advertisement -----------
HomeNewsBreaking Newsਰੂਸ-ਯੂਕਰੇਨ ਜੰਗ 'ਚ ਟਰੰਪ ਦੀ ਐਂਟਰੀ: ਕਿਹਾ - ਮੇਰੇ ਡਰ ਕਾਰਨ ਰੂਸ...

ਰੂਸ-ਯੂਕਰੇਨ ਜੰਗ ‘ਚ ਟਰੰਪ ਦੀ ਐਂਟਰੀ: ਕਿਹਾ – ਮੇਰੇ ਡਰ ਕਾਰਨ ਰੂਸ ਨੇ ਯੂਕਰੇਨ ‘ਤੇ ਨਹੀਂ ਕੀਤਾ ਹਮਲਾ

Published on

----------- Advertisement -----------

ਨਵੀਂ ਦਿੱਲੀ, 6 ਮਾਰਚ 2022 – ਯੂਕਰੇਨ ‘ਤੇ ਰੂਸੀ ਹਮਲੇ ਦਰਮਿਆਨ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬਾਈਡੇਨ ਪ੍ਰਸ਼ਾਸਨ ‘ਤੇ ਹਮਲਾ ਬੋਲਿਆ ਹੈ। ਟਰੰਪ ਨੇ ਕਿਹਾ ਕਿ ਪੁਤਿਨ ਮੇਰੇ ਸ਼ਾਸਨ ਦੌਰਾਨ ਵੀ ਹਮਲਾ ਕਰਨ ਦੀ ਤਿਆਰੀ ਕਰ ਰਹੇ ਸਨ ਪਰ ਮੈਂ ਉਨ੍ਹਾਂ ਨੂੰ ਰੂਸ ਦੀ ਰਾਜਧਾਨੀ ‘ਚ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ, ਜਿਸ ਤੋਂ ਬਾਅਦ ਉਹ ਰੁਕ ਗਏ। ਟਰੰਪ ਨੇ ਆਪਣੇ ਦੋਸਤ ਜੌਹਨ ਡੇਲੀ ਨਾਲ ਫੋਨ ‘ਤੇ ਗੱਲ ਕਰਦੇ ਹੋਏ ਇਹ ਦਾਅਵਾ ਕੀਤਾ ਹੈ ਅਤੇ ਇਸ ਦਾ ਵੀਡੀਓ ਵਾਇਰਲ ਹੋ ਰਿਹਾ ਹੈ।

ਦਿ ਸਨ ਦੀ ਰਿਪੋਰਟ ਅਨੁਸਾਰ ਫੋਨ ‘ਤੇ ਗੱਲ ਕਰਦੇ ਹੋਏ ਟਰੰਪ ਨੇ ਕਿਹਾ ਕਿ ਰੂਸ ਨੇ ਓਬਾਮਾ ਸ਼ਾਸਨ ਦੌਰਾਨ ਕ੍ਰੀਮੀਆ ਨੂੰ ਆਪਣੇ ਨਾਲ ਮਿਲਾ ਲਿਆ ਸੀ ਅਤੇ ਹੁਣ ਬਾਈਡੇਨ ਦੇ ਸ਼ਾਸਨ ਦੌਰਾਨ ਯੂਕਰੇਨ ‘ਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ- ਮੇਰੇ ਸ਼ਾਸਨ ਦੌਰਾਨ ਅਮਰੀਕਾ ਨੂੰ ਅੱਖਾਂ ਦਿਖਾਉਣ ਦੀ ਕਿਸੇ ਦੀ ਹਿੰਮਤ ਨਹੀਂ ਸੀ।

ਟਰੰਪ ਨੇ ਗੱਲਬਾਤ ਦੌਰਾਨ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਬਾਰੇ ਵੀ ਨਵਾਂ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਚੀਨ ਦੇ ਰਾਸ਼ਟਰਪਤੀ ਨੂੰ ਕਿਹਾ ਕਿ ਤੁਸੀਂ ਜ਼ਿਆਦਾ ਉਡਾਣ ਨਾ ਭਰੋ, ਨਹੀਂ ਤਾਂ ਤਾਈਵਾਨ ਜਲਦੀ ਹੀ ਨਵਾਂ ਦੇਸ਼ ਬਣ ਜਾਵੇਗਾ। ਟਰੰਪ ਨੇ ਕਿਹਾ ਕਿ ਇਸ ਤੋਂ ਬਾਅਦ ਜਿਨਪਿੰਗ ਸ਼ਾਂਤ ਹੋ ਗਏ ਸਨ।

ਟਰੰਪ ਨੇ ਅੱਗੇ ਕਿਹਾ ਕਿ ਜਿਸ ਤਰ੍ਹਾਂ ਸਾਡੀ ਫੌਜ ਅਫਗਾਨਿਸਤਾਨ ਤੋਂ ਵਾਪਸ ਆਈ ਹੈ, ਉਸ ਨਾਲ ਰੂਸ ਅਤੇ ਚੀਨ ਨੂੰ ਹੌਸਲਾ ਮਿਲਿਆ ਹੈ। ਦੋਵੇਂ ਦੇਸ਼ ਸਮਝ ਗਏ ਹਨ ਕਿ ਹੁਣ ਅਮਰੀਕਾ ਕਮਜ਼ੋਰ ਹੈ ਅਤੇ ਕੋਈ ਵੱਡਾ ਫੈਸਲਾ ਨਹੀਂ ਲੈ ਸਕਦਾ। ਰੂਸ-ਯੂਕਰੇਨ ਯੁੱਧ ਤੋਂ ਬਾਅਦ ਚੀਨ ਤਾਇਵਾਨ ‘ਤੇ ਵੀ ਹਮਲਾ ਕਰ ਸਕਦਾ ਹੈ।

ਯੂਕਰੇਨ ‘ਤੇ ਰੂਸੀ ਫੌਜ ਦਾ ਹਮਲਾ ਲਗਾਤਾਰ 11ਵੇਂ ਦਿਨ ਵੀ ਜਾਰੀ ਹੈ। ਪੁਤਿਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਯੂਕਰੇਨ ਨੇ ਸੁਧਾਰ ਨਹੀਂ ਕੀਤਾ ਤਾਂ ਇਸ ਦੇ ਨਤੀਜੇ ਭਿਆਨਕ ਹੋਣਗੇ। ਉਨ੍ਹਾਂ ਕਿਹਾ ਕਿ ਰੂਸ ਨੇ ਯੂਕਰੇਨ ਦੇ ਸਾਰੇ ਫੌਜੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ। ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਵਾਰਤਾ ਦਾ ਤੀਜਾ ਦੌਰ ਸੋਮਵਾਰ ਨੂੰ ਹੋਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...