September 27, 2026, 1:30 am
----------- Advertisement -----------
HomeNewsLatest Newsਕਾਉਂਟਿੰਗ ਦਾ Countdown: ਸਟਰਾਂਗ ਰੂਮਾਂ 'ਚ ਮੋਬਾਈਲ ਲੈਣ ਦੀ ਮਨਾਹੀ, 11 ਹਲਕਿਆਂ...

ਕਾਉਂਟਿੰਗ ਦਾ Countdown: ਸਟਰਾਂਗ ਰੂਮਾਂ ‘ਚ ਮੋਬਾਈਲ ਲੈਣ ਦੀ ਮਨਾਹੀ, 11 ਹਲਕਿਆਂ ‘ਚ ਲੱਗਣਗੇ 154 ਟੇਬਲ

Published on

----------- Advertisement -----------

ਅੰਮ੍ਰਿਤਸਰ: ਵੋਟਾਂ ਦੀ ਗਿਣਤੀ ‘ਚ ਸਿਰਫ਼ 3 ਦਿਨ ਬਾਕੀ ਹਨ, ਇਸ ਲਈ ਸਿਆਸੀ ਪਾਰਟੀਆਂ ਕੋਲ ਕਾਊਂਟਿੰਗ ਟੇਬਲ ‘ਤੇ ਡਿਊਟੀ ਲਗਾਉਣ ਲਈ ਅੱਜ ਸ਼ਾਮ ਤੱਕ ਦਾ ਸਮਾਂ ਹੈ | ਸਟਰਾਂਗ ਰੂਮਾਂ ਵਿੱਚ 14 ਰਾਊਂਡਾਂ ਵਿੱਚ ਗਿਣਤੀ ਹੋਵੇਗੀ ਅਤੇ ਸਿਆਸੀ ਪਾਰਟੀਆਂ ਹਰ ਮੇਜ਼ ’ਤੇ ਆਪਣੇ 1-1 ਏਜੰਟ ਤਾਇਨਾਤ ਕਰ ਸਕਣਗੀਆਂ। ਸਿਆਸੀ ਪਾਰਟੀਆਂ ਨੂੰ 7 ਮਾਰਚ ਯਾਨੀ ਅੱਜ ਸ਼ਾਮ ਤੱਕ ਫਾਰਮ 18 ਭਰਨ ਦੀ ਸਹੂਲਤ ਹੋਵੇਗੀ। ਜਿਸ ਤੋਂ ਬਾਅਦ ਏਜੰਟਾਂ ਨੂੰ ਰਿਟਰਨਿੰਗ ਅਫ਼ਸਰਾਂ ਤੋਂ ਈਵੀਐਮ ਦੀ ਗਿਣਤੀ ਵਿੱਚ ਲੱਗੇ ਰਹਿਣ ਦੀ ਮਨਜ਼ੂਰੀ ਮਿਲੇਗੀ। ਇਸ ਤੋਂ ਇਲਾਵਾ ਪਛਾਣ ਪੱਤਰ ਵੀ ਜਾਰੀ ਕੀਤਾ ਜਾਵੇਗਾ। ਜਿਸ ਤੋਂ ਬਾਅਦ ਏਜੰਟਾਂ ਨੂੰ ਰਿਟਰਨਿੰਗ ਅਫ਼ਸਰਾਂ ਤੋਂ ਈਵੀਐਮ ਦੀ ਗਿਣਤੀ ਵਿੱਚ ਲੱਗੇ ਰਹਿਣ ਦੀ ਮਨਜ਼ੂਰੀ ਮਿਲੇਗੀ। ਇਸ ਤੋਂ ਇਲਾਵਾ ਪਛਾਣ ਪੱਤਰ ਵੀ ਜਾਰੀ ਕੀਤਾ ਜਾਵੇਗਾ।

ਕੋਈ ਵੀ ਏਜੰਟ ਜਾਂ ਉਮੀਦਵਾਰ ਜਾਇਜ਼ ਪਛਾਣ ਤੋਂ ਬਿਨਾਂ ਸਟਰਾਂਗ ਰੂਮ ਵਿੱਚ ਦਾਖਲ ਨਹੀਂ ਹੋ ਸਕੇਗਾ। ਈ.ਵੀ.ਐਮਜ਼ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਬਾਅਦ ਏਜੰਟਾਂ ਜਾਂ ਉਮੀਦਵਾਰਾਂ ਨੂੰ ਸਿਰਫ਼ ਦੋ ਵਾਰ ਮੁੜ ਗਿਣਤੀ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਪਰ ਜੇਕਰ ਗਿਣਤੀ ਦੇ ਦੌਰ ਦੌਰਾਨ ਕੋਈ ਗਲਤੀ ਜਾਂ ਕੋਈ ਸ਼ੱਕ ਹੈ ਤਾਂ ਉਨ੍ਹਾਂ ਨੂੰ ਬੋਲਣਾ ਪਵੇਗਾ। ਜੇਕਰ ਦੂਜੇ ਦੌਰ ਦੀ ਗਿਣਤੀ ਸ਼ੁਰੂ ਹੁੰਦੀ ਹੈ ਤਾਂ ਮੁੜ ਗਿਣਤੀ ਨਹੀਂ ਹੋਵੇਗੀ। EVM ਗਿਣਤੀ ਵਾਲੀਆਂ ਥਾਵਾਂ ‘ਤੇ ਮੋਬਾਈਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਏਜੰਟ ਅਤੇ ਉਮੀਦਵਾਰ ਕਿਸੇ ਵੀ ਹਾਲਤ ਵਿੱਚ ਸਵੇਰੇ 7 ਵਜੇ ਪਹੁੰਚਣ ਨੂੰ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦੀ ਚੈਕਿੰਗ ਅਤੇ ਹੋਰ ਰਸਮੀ ਕਾਰਵਾਈਆਂ ਨੂੰ ਪੂਰਾ ਕੀਤਾ ਜਾ ਸਕੇ। ਗਿਣਤੀ ਸ਼ੁਰੂ ਹੋਣ ਤੋਂ ਬਾਅਦ ਜੇਕਰ ਕੋਈ ਏਜੰਟ ਆਉਂਦਾ ਹੈ ਤਾਂ ਉਸ ਨੂੰ ਗੇਟ ਦੇ ਬਾਹਰ ਹੀ ਰਹਿਣਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...