November 25, 2026, 7:42 pm
----------- Advertisement -----------
HomeNewsEntertainmentਸੋਨਾਕਸ਼ੀ ਸਿਨਹਾ ਦੇ ਖ਼ਿਲਾਫ਼ ਵਾਰੰਟ ਜਾਰੀ, 25 ਅਪ੍ਰੈਲ ਨੂੰ ਹੋਵੇਗੀ ਪੇਸ਼ੀ

ਸੋਨਾਕਸ਼ੀ ਸਿਨਹਾ ਦੇ ਖ਼ਿਲਾਫ਼ ਵਾਰੰਟ ਜਾਰੀ, 25 ਅਪ੍ਰੈਲ ਨੂੰ ਹੋਵੇਗੀ ਪੇਸ਼ੀ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸ਼ਤਰੂਘਨ ਸਿਨਹਾ ਦੀ ਬੇਟੀ ਸੋਨਾਕਸ਼ੀ ਸਿਨਹਾ ਇਕ ਵਾਰ ਫਿਰ ਸੁਰਖੀਆਂ ਦਾ ਹਿੱਸਾ ਬਣ ਗਈ ਹੈ। ਉਹ ਮੁਸ਼ਕਿਲਾਂ ਵਿੱਚ ਘਿਰੀ ਨਜ਼ਰ ਆ ਰਹੀ ਹੈ। ਦਰਅਸਲ, ਸੋਨਾਕਸ਼ੀ ਦੇ ਖਿਲਾਫ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਅਦਾਕਾਰਾ ਦੇ ਖ਼ਿਲਾਫ਼ ਵਾਰੰਟ ਜਾਰੀ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ 25 ਅਪ੍ਰੈਲ ਨੂੰ ਕੋਰਟ ‘ਚ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਸੋਨਾਕਸ਼ੀ ਸਿਨਹਾ ਅਤੇ ਉਨ੍ਹਾਂ ਦੇ ਇਕ ਦੋਸਤ ਦੇ ਖ਼ਿਲਾਫ਼ ਧੋਖਾਧੜੀ ਦਾ ਦੋਸ਼ ਲੱਗਿਆ ਹੈ। ਸੋਨਾਕਸ਼ੀ ਪੈਸੇ ਲੈਣ ਦੇ ਬਾਵਜੂਦ ਇਕ ਇਵੈਂਟ ‘ਚ ਨਹੀਂ ਪਹੁੰਚੀ ਸੀ। ਦਰਅਸਲ ਇਹ ਕੇਸ 4 ਸਾਲ ਪੁਰਾਣਾ ਹੈ।

ਫਰਵਰੀ 2019 ‘ਚ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਦੋਂ ਤੋਂ ਅਦਾਕਾਰਾ ਅਤੇ ਉਨ੍ਹਾਂ ਦੇ ਦੋਸਤ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਚੱਲ ਰਿਹਾ ਹੈ ਜਿਸ ਦੀ ਸੁਣਵਾਈ 25 ਅਪ੍ਰੈਲ 2022 ਨੂੰ ਹੋਣੀ ਹੈ। ਰਿਪੋਰਟ ਮੁਤਾਬਕ ਮੁਰਾਦਾਬਾਦ ਦੇ ਸ਼ਿਵਪੁਰੀ ਇਲਾਕੇ ਦੇ ਰਹਿਣ ਵਾਲੇ ਪ੍ਰਮੋਦ ਸ਼ਰਮਾ ਇਕ ਇਵੈਂਟ ਆਗਰੇਨਾਈਜ਼ਿੰਗ ਫਰਮ ਚਲਾਉਂਦੇ ਹਨ। ਇਸ ਫਰਮ ਵਲੋਂ 2019 ‘ਚ ਆਯੋਜਿਤ ਇਕ ਇਵੈਂਟ ਦੇ ਲਈ ਸੋਨਾਕਸ਼ੀ ਅਤੇ ਉਸ ਨਾਲ ਜੁੜੀ ਇਵੈਂਟ ਕੰਪਨੀਆਂ ਨੇ ਪ੍ਰਮੋਦ ਸ਼ਰਮਾ ਦੇ ਨਾਲ 37 ਲੱਖ ਦੀ ਧੋਖਾਧੜੀ ਕੀਤੀ ਹੈ।

ਇਸ ਮਾਮਲੇ ‘ਚ ਕਟਘਰ ਪੁਲਸ ਨੇ ਜਾਂਚ ਪੜਤਾਲ ਕਰਨ ਤੋਂ ਬਾਅਦ ਸੋਨਾਕਸ਼ੀ ਸਿਨਹਾ ਅਤੇ ਉਨ੍ਹਾਂ ਦੇ ਦੋਸਤ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਸੋਨਾਕਸ਼ੀ ਸਿਨਹਾ ਨੂੰ ਇਵੈਂਟ ‘ਚ ਆਉਣ ਲਈ 28 ਲੱਖ 17 ਹਜ਼ਾਰ ਰੁਪਏ ਦਿੱਤੇ ਗਏ ਸਨ। ਜਿਸ ਦਾ ਭੁਗਤਾਨ ਚਾਰ ਕਿਸ਼ਤਾਂ ‘ਚ ਕੀਤਾ ਗਿਆ ਸੀ। ਹਾਲਾਂਕਿ ਬਾਅਦ ‘ਚ ਸੋਨਾਕਸ਼ੀ ਉਸ ਇਵੈਂਟ ‘ਚ ਨਹੀਂ ਪਹੁੰਚੀ ਸੀ ਜਿਸ ਤੋਂ ਬਾਅਦ ਉਸ ਦੇ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...