ਰੂਸ ਅਤੇ ਯੂਕਰੇਨ ਵਿਚਾਲੇ ਜੰਗ 12ਵੇਂ ਦਿਨ ਵੀ ਜਾਰੀ ਹੈ। ਜੰਗ ਦੌਰਾਨ ਭਿਆਨਕ ਗੋਲੀਬਾਰੀ ਵੀ ਕੀਤੀ ਗਈ ਜਿਸ ਨਾਲ ਯੂਕਰੇਨ ਦੇ ਹੋਸਟੋਮੇਲ ਦੇ ਮੇਅਰ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰੂਸੀ ਫੌਜ ਨੇ ਹੋਸਟੋਮੇਲ ‘ਤੇ ਗੋਲੀਆਂ ਚਲਾਈਆਂ ਅਤੇ ਮੇਅਰ ਦੀ ਮੌਤ ਹੋ ਗਈ। ਮੇਅਰ ਦੀ ਮੌਤ ਤੋਂ ਬਾਅਦ ਸ਼ਹਿਰ ‘ਚ ਹੜਕੰਪ ਮਚ ਗਿਆ ਹੈ।

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਇਕ ਬਿਆਨ ਵਿਚ ਕਿਹਾ ਕਿ ਅਸੀਂ ਉਨ੍ਹਾਂ ਨੂੰ ਮਾਫ਼ ਨਹੀਂ ਕਰਾਂਗੇ ਜਿਨ੍ਹਾਂ ਨੇ ਜੰਗ ਵਿੱਚ ਲੋਕਾਂ ਨੂੰ ਮਾਰਿਆ ਹੈ। ਅਸੀਂ ਜੰਗ ਦੌਰਾਨ ਕੀਤੇ ਜ਼ੁਲਮਾਂ ਨੂੰ ਨਹੀਂ ਭੁੱਲਾਂਗੇ। ਇਸ ਦੇ ਨਾਲ ਹੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਦੁਪਹਿਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਲਗਭਗ 35 ਮਿੰਟ ਤੱਕ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਨੇ ਯੂਕਰੇਨ ਦੀ ਮੌਜੂਦਾ ਸਥਿਤੀ ‘ਤੇ ਚਰਚਾ ਕੀਤੀ।












