November 16, 2026, 2:03 pm
----------- Advertisement -----------
HomeNewsBreaking NewsExit Poll: ਪੰਜਾਬ 'ਚ ਕਿਸੇ ਪਾਰਟੀ ਨੂੰ ਬਹੁਮਤ ਨਹੀਂ, ਪਰ AAP ਸੱਭ...

Exit Poll: ਪੰਜਾਬ ‘ਚ ਕਿਸੇ ਪਾਰਟੀ ਨੂੰ ਬਹੁਮਤ ਨਹੀਂ, ਪਰ AAP ਸੱਭ ਤੋਂ ਵੱਡੀ ਪਾਰਟੀ; ਪੜ੍ਹੋ ਕਿਸ ਪਾਰਟੀ ਨੂੰ ਕਿੰਨੀਆਂ ਸੀਟਾਂ

Published on

----------- Advertisement -----------

ਪੰਜਾਬ : – ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਕੋਈ ਵੀ ਸਿਆਸੀ ਪਾਰਟੀ ਬਹੁਮਤ ਦੇ ਅੰਕੜੇ ਤੱਕ ਪੁੱਜਦੀ ਨਜ਼ਰ ਨਹੀਂ ਆ ਰਹੀ। ਇਸ ਵਾਰ ਆਮ ਆਦਮੀ ਪਾਰਟੀ (ਆਪ) ਸਭ ਤੋਂ ਵੱਡੀ ਪਾਰਟੀ ਬਣ ਸਕਦੀ ਹੈ, ਪਰ ਉਹ ਵੀ ਆਪਣੇ ਦਮ ‘ਤੇ ਸਰਕਾਰ ਬਣਾਉਣ ਲਈ ਲੋੜੀਂਦੀਆਂ 59 ਸੀਟਾਂ ਜਿੱਤਦੀ ਨਜ਼ਰ ਨਹੀਂ ਆ ਰਹੀ।
ਦੈਨਿਕ ਭਾਸਕਰ ਦੇ ਐਗਜ਼ਿਟ ਪੋਲ ਮੁਤਾਬਕ ਪੰਜਾਬ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ‘ਚੋਂ ‘ਆਪ’ 38 ਤੋਂ 44 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਸਕਦੀ ਹੈ। 30 ਤੋਂ 39 ਸੀਟਾਂ ਨਾਲ ਅਕਾਲੀ ਦਲ-ਬਸਪਾ ਗਠਜੋੜ ਦੂਜੇ ਨੰਬਰ ‘ਤੇ ਰਹਿ ਸਕਦਾ ਹੈ। ਇਸ ਚੋਣ ਵਿੱਚ ਕਾਂਗਰਸ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ। 2017 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ 77 ਸੀਟਾਂ ਜਿੱਤ ਕੇ ਦੋ ਤਿਹਾਈ ਬਹੁਮਤ ਹਾਸਲ ਕਰਨ ਵਾਲੀ ਕਾਂਗਰਸ ਨੂੰ ਇਸ ਵਾਰ ਸਿਰਫ਼ 26 ਤੋਂ 32 ਸੀਟਾਂ ਮਿਲਣ ਦੀ ਸੰਭਾਵਨਾ ਹੈ।
ਇਸ ਚੋਣ ਵਿੱਚ ਭਾਜਪਾ ਸ਼ਾਇਦ ਹੀ ਕੋਈ ਚਮਤਕਾਰ ਦਿਖਾ ਸਕੇ। ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ (ਪੀਐਲਸੀ) ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗੱਠਜੋੜ ਕਰਕੇ ਚੋਣਾਂ ਵਿਚ ਉਤਰਨ ਵਾਲੀਆਂ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੂੰ 7-10 ਸੀਟਾਂ ਮਿਲ ਸਕਦੀਆਂ ਹਨ। 1 ਤੋਂ 2 ਸੀਟਾਂ ਦੂਜਿਆਂ ਦੇ ਖਾਤੇ ‘ਚ ਜਾ ਸਕਦੀਆਂ ਹਨ।
ਇਸ ਵਾਰ ਪੰਜਾਬ ‘ਚ ਬਹੁ-ਕੋਣੀ ਲੜਾਈ ਕਾਰਨ 30 ਤੋਂ ਵੱਧ ਸੀਟਾਂ ‘ਤੇ ਜਿੱਤ ਦਾ ਫਰਕ ਬਹੁਤ ਘੱਟ ਰਹੇਗਾ। ਇਨ੍ਹਾਂ ਸੀਟਾਂ ‘ਤੇ ਜਿੱਤ ਦਾ ਫਰਕ 3 ਹਜ਼ਾਰ ਤੋਂ ਘੱਟ ਹੋ ਸਕਦਾ ਹੈ। ਪੰਜਾਬ ਦੇ ਵੋਟਰ ਕਿਸਾਨ ਅੰਦੋਲਨ ਚਲਾ ਰਹੇ ਆਗੂਆਂ ਨੂੰ ਸਭ ਤੋਂ ਵੱਡਾ ਝਟਕਾ ਦੇਣ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਦਾ ਖਾਤਾ ਵੀ ਨਹੀਂ ਖੁੱਲ੍ਹ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...