November 16, 2026, 2:17 pm
----------- Advertisement -----------
HomeNewsBreaking NewsGST ਦਰਾਂ ਵਧਾਉਣ ਦੀ ਥਾਂ ਪੈਟਰੋਲ- ਡੀਜ਼ਲ ਨੂੰ GST ਦੇ ਦਾਇਰੇ 'ਚ...

GST ਦਰਾਂ ਵਧਾਉਣ ਦੀ ਥਾਂ ਪੈਟਰੋਲ- ਡੀਜ਼ਲ ਨੂੰ GST ਦੇ ਦਾਇਰੇ ‘ਚ ਲਿਆਵੇ ਮੋਦੀ ਸਰਕਾਰ: ਭਗਵੰਤ ਮਾਨ

Published on

----------- Advertisement -----------
  • ਪ੍ਰਧਾਨ ਮੰਤਰੀ ਦਾ ਇੱਕ ਮਾਤਰ ਮੰਤਰ, ਆਮ ਲੋਕਾਂ ਤੋਂ ਪੈਸਾ ਵਸੂਲ ਕੇ ਕਾਰਪੋਰੇਟਰ ਮਿੱਤਰਾਂ ਨੂੰ ਲਾਭ ਦੇਣਾ: ਭਗਵੰਤ ਮਾਨ
  • ਭਾਜਪਾ ਸਰਕਾਰ ਹੈ ਦਗਾਬਾਜ਼ ਸਰਕਾਰ, ਯੂ.ਪੀ. ਚੋਣਾ ਖ਼ਤਮ ਹੁੰਦਿਆਂ ਹੀ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਅਤੇ ਜੀਐਸਟੀ ਦਰਾਂ ਵਧਾਉਣ ਦੀ ਤਾਂਘ ‘ਚ: ਭਗਵੰਤ ਮਾਨ

ਚੰਡੀਗੜ੍ਹ, 8 ਮਾਰਚ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਵਸਤੂ ਅਤੇ ਸੇਵਾ ਕਰ (ਜੀਐਸਟੀ) ਦੀ ਘੱਟੋ- ਘੱਟ ਦਰ 5 ਫੀਸਦ ਤੋਂ ਵਧਾ ਕੇ 8 ਫੀਸਦ ਕਰ ਦੀ ਯੋਜਨਾ ਨੂੰ ਜਨ ਵਿਰੋਧੀ ਫ਼ੈਸਲਾ ਕਰਾਰ ਦਿੱਤਾ। ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਅਤੇ ਕੋਵਿਡ-19 ਕਾਰਨ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੀ ਦੇਸ਼ ਦੀ ਆਮ ਜਨਤਾ ‘ਤੇ ਨਵਾਂ ਟੈਕਸ ਲਾਉਣ ਦੀ ਥਾਂ ਮੋਦੀ ਸਰਕਾਰ ਪੈਟਰੋਲ- ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ‘ਚ ਲਿਆ ਕੇ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਦੇਵੇ।

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ‘ਚ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਰੂਸ- ਯੂਕਰੇਨ ਯੁੱਧ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਭਾਰਤ ‘ਚ ਪਹਿਲਾਂ ਹੀ ਪੈਟਰੋਲ- ਡੀਜ਼ਲ ਅਤੇ ਰਸੋਈ ਗੈਸ ਦੀ ਕੀਮਤ ਬਹੁਤ ਜ਼ਿਆਦਾ ਹਨ, ਜਿਸ ਕਾਰਨ ਆਮ ਜਨਤਾ ਨੂੰ ਕਈ ਤਰਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਦਾ ਹੋਰ ਵਾਧਾ ਜਨਤਾ ਲਈ ਜ਼ਹਿਰ ਬਰਾਬਰ ਹੋਵੇਗਾ। ਇਸ ਲਈ ਪ੍ਰਧਾਨ ਮੰਤਰੀ ਮੋਦੀ ਪੈਟਰੋਲੀਅਮ ਉਤਪਾਦਾਂ ਨੂੰ ਜੀਐਸਟੀ ਦੇ ਦਾਇਰੇ ‘ਚ ਲਿਆਉਣ ‘ਤੇ ਵਿਚਾਰ ਕਰਨ ਅਤੇ ਜਨਤਾ ਨੂੰ ਰਾਹਤ ਦੇਣ ਲਈ ਜੀਐਸਟੀ ਦੀਆਂ ਦਰਾਂ ਵਧਣ ਤੋਂ ਰੋਕਣ।

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਹਮਲਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦਗ਼ਾਬਾਜ਼ ਸਰਕਾਰ ਹੈ। ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾ ਖਤਮ ਹੁੰਦਿਆਂ ਹੀ ਜਨਤਾ ‘ਤੇ ਟੈਕਸ ਥੋਪਣ ਅਤੇ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਵਾਧਾ ਕਰਨ ਦੀ ਤਾਂਘ ਵਿੱਚ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੂਲ ਮੰਤਰ ਹੈ, ”ਜ਼ਿਆਦਾ ਤੋਂ ਜ਼ਿਆਦਾ ਟੈਕਸ ਵਸੂਲ ਕੇ ਜਨਤਾ ਨੂੰ ਤਬਾਹ ਕਰਨਾ।” ਮਾਨ ਨੇ ਕਿਹਾ 2014 ਲੋਕ ਸਭਾ ਚੋਣ ਸਮੇਂ ਭਾਰਤੀ ਜਨਤਾ ਪਾਰਟੀ ਨੇ ਨਰਿੰਦਰ ਮੋਦੀ ਦੀ ਤਸਵੀਰ ਨਾਲ ਪੂਰੇ ਭਾਰਤ ‘ਚ ਬੈਨਰ ਲਾਏ ਸਨ, ”ਬਹੁਤ ਹੋਇਆ ਮਹਿੰਗਾਈ ਦਾ ਵਾਰ, ਹੁਣ ਦੀ ਵਾਰ ਮੋਦੀ ਸਰਕਾਰ।” ਪਰ ਹੁਣ ਉਹੀ ਮੋਦੀ ਸਰਕਾਰ ਪੈਟਰੋਲ- ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਅਤੇ ਟੈਕਸ ਵਧਾ ਕੇ ਜਨਤਾ ‘ਤੇ ਦੋਹਰਾ ਹਮਲਾ ਕਰ ਰਹੀ ਹੈ।

ਮਾਨ ਨੇ ਕਿਹਾ ਕਿ ਬਹੁਤ ਜ਼ਰੂਰੀ ਵਸਤੂਆਂ ਅਤੇ ਖਾਧ- ਪਦਾਰਥ ਜਿਨਾਂ ਤੋਂ ਬਿਨਾਂ ਆਦਮੀ ਦਾ ਕੰਮ ਨਹੀਂ ਚੱਲ ਸਕਦਾ, ਇਹ ਵਸਤੂਆਂ 5 ਫੀਸਦੀ ਜੀਐਸਟੀ ਦੇ ਦਾਇਰੇ ‘ਚ ਆਉਂਦੀਆਂ ਹਨ। ਇਸ ਨੂੰ ਵਧਾ ਕੇ 8 ਫੀਸਦੀ ਕਰਨ ਦਾ ਸਿਧਾ ਅਸਰ ਜਨਤਾ ‘ਤੇ ਪਵੇਗਾ। ਕਰੋਨਾ ਵਾਇਰਸ, ਬੇਰੁਜ਼ਗਾਰੀ ਅਤੇ ਮਹਿੰਗਾਈ ਦੇ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੀ ਜਨਤਾ ‘ਤੇ ਨਵਾਂ ਟੈਕਸ ਥੋਪਣਾ ਉਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਅਤੇ ਪ੍ਰੇਸ਼ਾਨ ਕਰਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...