September 27, 2026, 11:00 pm
----------- Advertisement -----------
HomeNewsBreaking Newsਜਾਣੋ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦਾ ਪੜ੍ਹਾਈ ਤੋਂ ਲੈ...

ਜਾਣੋ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦਾ ਪੜ੍ਹਾਈ ਤੋਂ ਲੈ ਕੇ 2022 ਤੱਕ ਚੋਣ ਲੜਨ ਦਾ ਸਫਰ

Published on

----------- Advertisement -----------
  • ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਨੇ ਪ੍ਰਕਾਸ਼ ਸਿੰਘ ਬਾਦਲ
  • ਪਹਿਲੀ ਵਾਰ ਪਿੰਡ ਦੇ ਸਰਪੰਚ ਬਣ ਪ੍ਰਕਾਸ਼ ਸਿੰਘ ਬਾਦਲ ਨੇ ਰਾਜਨੀਤੀ ‘ਚ ਰੱਖਿਆ ਸੀ ਪੈਰ
  • 1970 ‘ਚ ਪਹਿਲੀ ਵਾਰ ਤੇ ਕੁੱਲ ਪੰਜ ਵਾਰ ਮੁੱਖ ਮੰਤਰੀ ਬਣੇ ਪ੍ਰਕਾਸ਼ ਸਿੰਘ ਬਾਦਲ
  • 1996 ‘ਚ ਸ਼੍ਰੋਮਣੀ ਅਕਾਲੀ ਦਲ ਦੀ ਸੰਭਾਲੀ ਪ੍ਰਧਾਨਗੀ
  • ਪਹਿਲੀ ਵਾਰ ਪਿੰਡ ਦੇ ਸਰਪੰਚ ਬਣ ਪ੍ਰਕਾਸ਼ ਸਿੰਘ ਬਾਦਲ ਨੇ ਰਾਜਨੀਤੀ ‘ਚ ਰੱਖਿਆ ਸੀ ਪੈਰ
  • 1957 ‘ਚ ਪਹਿਲੀ ਵਾਰ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਬਣੇ ਸਨ ਵਿਧਾਇਕ
  • 1996 ‘ਚ ਸ਼੍ਰੋਮਣੀ ਅਕਾਲੀ ਦਲ ਦੀ ਸੰਭਾਲੀ ਪ੍ਰਧਾਨਗੀ
  • ਐੱਨ.ਡੀ.ਏ ਦੇ ਸੰਸਥਾਪਕ ਤੇ ਕੇਂਦਰ ‘ਚ ਵਾਜਪਾਈ ਦੀ ਸਰਕਾਰ ਬਣਾਉਣ ‘ਚ ਵੱਡੇ ਬਾਦਲ ਨੇ ਨਿਭਾਈ ਅਹਿਮ ਭੂਮਿਕਾ
  • 43 ਸਾਲ ਦੀ ਉਮਰ ‘ਚ ਪਹਿਲੀ ਵਾਰ ਕਿਸੇ ਭਾਰਤੀ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਸਨ ਪ੍ਰਕਾਸ਼ ਸਿੰਘ ਬਾਦਲ
  • 5ਵਾਂ ਕਾਰਜਕਾਲ ਪੂਰਾ ਕਰ 90 ਸਾਲ ਦੀ ਉਮਰ ‘ਚ ਕਿਸੇ ਭਾਰਤੀ ਸੂਬੇ ਦੇ ਸਭ ਤੋਂ ਵਡੇਰੀ ਉਮਰ ਦੇ ਮੁੱਖ ਮੰਤਰੀ ਬਣੇ ਪ੍ਰਕਾਸ਼ ਸਿੰਘ ਬਾਦਲ
  • 1979 ਤੋਂ 1980 ਦੌਰਾਨ ਉਹ ਕੇਂਦਰ ‘ਚ ਚੌਧਰੀ ਚਰਨ ਸਿੰਘ ਦੀ ਅਗਵਾਈ ਵਾਲੀ ਸਰਕਾਰ ‘ਚ ਬਣੇ ਸਨ ਖੇਤੀ ਮੰਤਰੀ

ਚੰਡੀਗੜ੍ਹ, 8 ਮਾਰਚ 2022 – ਪ੍ਰਕਾਸ਼ ਸਿੰਘ ਬਾਦਲ ਭਾਰਤ ਦੀ ਰਾਜਨੀਤੀ ਤੇ ਸਿੱਖ ਰਾਜਨੀਤੀ ਵਿੱਚ ਵਿਸ਼ਵ ਪੱਧਰ ’ਤੇ ਕਿਸੇ ਜਾਣ-ਪਛਾਣ ਦੇ ਮੁਥਾਜ ਨਹੀਂ ਹਨ। ਨੌ ਵਾਰ ਵਿਧਾਇਕ ਬਣਨ ਤੇ ਪੰਜ ਵਾਰ ਮੁੱਖ ਮੰਤਰੀ ਬਣ ਚੁੱਕੇ ਹਨ, ਪ੍ਰਕਾਸ਼ ਸਿੰਘ ਬਾਦਲ ਅੱਜ ਭਾਰਤ ਦੇ ਸਭ ਤੋਂ ਬਜ਼ੁਰਗ ਸਿਆਸਤਦਾਨ ਹਨ, ਪੰਜਾਬ ਦੇ ਸਭ ਤੋਂ ਜ਼ਿਆਦਾ ਵਾਰ ਮੁੱਖ ਬਣਨ ਦਾ ਮਾਣ ਵੀ ਪ੍ਰਕਾਸ਼ ਸਿੰਘ ਬਾਦਲ ਦੇ ਹੀ ਨਾਮ ਹੈ..

ਬਾਦਲ ਰਾਜਨੀਤੀ ਦੇ ਬਾਬਾ ਬੋਹੜ ਤੇ ਸਿੱਖ ਆਗੂ ਵੀ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਅਬੁਲ ਖੁਰਾਣਾ ‘ਚ ਹੋਇਆ ਸੀ। ਇਨ੍ਹਾਂ ਦੇ ਪਿਤਾ ਦਾ ਨਾਮ ਰਘੂਰਾਜ ਸਿੰਘ ਅਤੇ ਮਾਤਾ ਦਾ ਨਾਮ ਸੁੰਦਰੀ ਕੌਰ ਸੀ.. ਉਨ੍ਹਾਂ ਆਪਣੀ ਮੁੱਢਲੀ ਸਿੱਖਿਆ ਇੱਕ ਸਥਾਨਕ ਅਧਿਆਪਕ ਤੋਂ ਲਈ ਅਤੇ ਫਿਰ ਉਹ ਲੰਬੀ ਦੇ ਸਕੂਲ ਵਿੱਚ ਪੜ੍ਹਨ ਲੱਗੇ ਜਿੱਥੇ ਉਹ ਬਾਦਲ ਪਿੰਡ ਤੋਂ ਘੋੜੀ ਉੱਤੇ ਪੜ੍ਹਨ ਜਾਇਆ ਕਰਦੇ ਸਨ…ਹਾਈ ਸਕੂਲ ਦੀ ਪੜ੍ਹਾਈ ਲਈ ਉਹ ਫਿਰੋਜ਼ਪੁਰ ਦੇ ਮਨੋਹਰ ਲਾਲ ਮੈਮੋਰੀਅਲ ਹਾਈ ਸਕੂਲ ਵਿੱਚ ਗਏ…ਕਾਲਜ ਦੀ ਪੜ੍ਹਾਈ ਲਈ ਉਨ੍ਹਾਂ ਸਿੱਖ ਕਾਲਜ ਲਾਹੌਰ ਵਿਚ ਦਾਖਲ ਲਿਆ, ਪਰ ਮਾਈਗ੍ਰੇਸ਼ਨ ਲੈ ਕੇ ਉਹ ਫੋਰਮਨ ਕ੍ਰਿਸ਼ਚੀਅਨ ਕਾਲਜ ਵਿਚ ਦਾਖਲ ਹੋ ਗਏ ਅਤੇ ਇੱਥੋਂ ਹੀ ਉਨ੍ਹਾਂ ਆਪਣੀ ਗਰੈਜ਼ੂਏਸ਼ਨ ਦੀ ਡਿਗਰੀ ਹਾਸਲ ਕੀਤੀ…ਉਹ ਪੀਸੀਐੱਸ ਅਫਸਰ ਬਣਨਾ ਚਾਹੁੰਦੇ ਸਨ ਪਰ ਅਕਾਲੀ ਆਗੂ ਗਿਆਨੀ ਕਰਤਾਰ ਸਿੰਘ ਦੇ ਪ੍ਰਭਾਵ ਹੇਠ ਉਹ ਸਿਆਸਤ ਵਿੱਚ ਆ ਗਏ।

1959 ਵਿੱਚ ਪ੍ਰਕਾਸ ਸਿੰਘ ਬਾਦਲ ਦਾ ਸੁਰਿੰਦਰ ਕੌਰ ਨਾਲ ਵਿਆਹ ਹੋਇਆ.,, ਤੇ ਇਨ੍ਹਾਂ ਦੇ 2 ਬੱਚੇ ਵੀ ਨੇ ਬੇਟਾ ਸੁਖਬੀਰ ਸਿੰਘ ਬਾਦਲ ਜਿਸ ਦਾ ਵਿਆਹ ਮਜੀਠੀਆ ਪਰਿਵਾਰ ਦੀ ਧੀ ਬੀਬੀ ਹਰਸਿਮਰਤ ਕੌਰ ਨਾਲ ਹੋਇਆ ਅਤੇ ਬੇਟੀ ਪੁਨੀਤ ਕੌਰ ਜਿਸਦਾ ਵਿਆਹ ਕੈਰੋਂ ਪਰਿਵਾਰ ਦੇ ਬੇਟੇ ਆਦੇਸ਼ ਪ੍ਰਤਾਪ ਸਿੰਘ ਨਾਲ ਹੋਇਆ, ਇੱਥੇ ਦੱਸ ਦੇਈਏ ਕਿ ਸੁਰਿੰਦਰ ਕੌਰ ਦਾ 2011 ਵਿੱਚ ਕੈਂਸਰ ਦੀ ਬੀਮਾਰੀ ਨਾਲ ਦਿਹਾਂਤ ਹੋ ਗਿਆ ਸੀ,,, ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ 1970 ਤੋਂ 1971 ਤੱਕ ਪਹਿਲੀ ਵਾਲ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਇਸ ਤੋਂ ਬਾਅਦ ਉਹ 1977 ਤੋਂ 1980 ਤੱਕ, 1997 ਤੋਂ 2002 ਤੱਕ ਅਤੇ 2007 ਤੋਂ 2017 ਤੱਕ ਮੁੱਖ ਮੰਤਰੀ ਰਹਿ ਚੁੱਕੇ ਹਨ….

ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨੇ 1947 ‘ਚ ਪਹਿਲੀ ਵਾਰ ਆਪਣੇ ਪਿੰਡ ਦੇ ਸਰਪੰਚ ਬਣ ਰਾਜਨੀਤੀ ‘ਚ ਕਦਮ ਰ੍ੱਖਿਆ ਸੀ,,ਪੰਜਾਬ ਦੀ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਉਹ ਪਿੰਡ ਬਾਦਲ ਦੇ ਸਰਪੰਚ ਅਤੇ ਬਾਅਦ ਵਿੱਚ ਬਲਾਕ ਸੰਮਤੀ, ਲੰਬੀ ਦੇ ਚੇਅਰਮੈਨ ਬਣੇ ਸਨ। ਉਹ ਲਾਹੌਰ ਦੇ ਫੋਰਸੇਨ ਕ੍ਰਿਸਚੀਅਨ ਕਾਲਜ ਤੋਂ ਗ੍ਰੈਜੂਏਸ਼ਨ ਉਪਰੰਤ ਵਕੀਲ ਬਣਨਾ ਚਾਹੁੰਦੇ ਸੀ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਐਲ.ਐਲ.ਬੀ ਵਿੱਚ ਦਾਖ਼ਲਾ ਤਾਂ ਲਿਆ ਪਰ ਸਿਆਸੀ ਤੌਰ ‘ਤੇ ਸਰਗਰਮ ਹੋ ਗਏ ਸਨ। 1957 ਵਿੱਚ ਬਾਦਲ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਜਿੱਤੀ ਅਤੇ ਫਿਰ 1969 ਵਿੱਚ ਮੁੜ ਵਿਧਾਨ ਸਭਾ ਦੀ ਚੋਣ ਜਿੱਤੀ ਅਤੇ ਅਕਾਲੀ ਦਲ ਤੇ ਜਨਸੰਘ ਦੀ ਕੁਲੀਸ਼ਨ ਸਰਕਾਰ ਦੀ ਜਸਟਿਸ ਗੁਰਨਾਮ ਸਿੰਘ ਵਜ਼ਾਰਤ ਵਿੱਚ ਮੰਤਰੀ ਰਹੇ ਹਨ। ਉਹਨਾਂ ਨੂੰ ਆਮ ਤੌਰ ‘ਤੇ ਮੀਡੀਆ ਤੇ ਲੋਕ ਵੱਡੇ ਬਾਦਲ ਵਜੋਂ ਜਾਣਦੇ ਅਤੇ ਉਚਾਰਦੇ ਹਨ।

2007 ਦੀਆਂ ਰਾਜ ਚੋਣਾਂ ਲਈ, ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਆਪ ਨੂੰ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕੀਤਾ ਅਤੇ ਅਸੈਂਬਲੀ ਸੀਟਾਂ ਦਾ ਆਰਾਮਦਾਇਕ ਬਹੁਮਤ ਹਾਸਲ ਕੀਤਾ; ਬਾਦਲ ਨੂੰ ਦੁਬਾਰਾ ਮੁੱਖ ਮੰਤਰੀ ਬਣਾਇਆ ਗਿਆ ਅਤੇ ਇੱਕ ਵਾਰ ਫਿਰ ਆਪਣਾ ਪੂਰਾ ਕਾਰਜਕਾਲ ਪੂਰਾ ਕੀਤਾ। ਦੋਵੇਂ ਪਾਰਟੀਆਂ 2012 ਦੀਆਂ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਰਹੀਆਂ ਅਤੇ ਦੁਬਾਰਾ ਬਹੁਮਤ ਹਾਸਲ ਕੀਤਾ। ਬਾਦਲ ਆਪਣਾ ਅਹੁਦਾ ਬਰਕਰਾਰ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਵਜੋਂ ਲਗਾਤਾਰ ਦੋ ਵਾਰ ਸੇਵਾ ਨਿਭਾਉਣ ਵਾਲੇ ਪਹਿਲੇ ਵਿਅਕਤੀ ਬਣ ਗਏ ਹਨ। ਉਹ ਦੇਸ਼ ਦੇ ਸਭ ਤੋਂ ਬਜ਼ੁਰਗ ਮੁੱਖ ਮੰਤਰੀ ਵੀ ਬਣੇ-ਇਹ ਉਸ ਅਹੁਦੇ ‘ਤੇ ਸਭ ਤੋਂ ਛੋਟੀ ਉਮਰ ਦੇ ਹੋਣ ਤੋਂ ਬਾਅਦ ਜਦੋਂ 1970 ਵਿੱਚ ਉਨ੍ਹਾਂ ਨੇ ਪਹਿਲੀ ਵਾਰ ਅਹੁਦਾ ਸੰਭਾਲਿਆ ਸੀ। ਹਾਲਾਂਕਿ, 2008 ਵਿੱਚ, ਉਹ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਗਏ ਸਨ ਅਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਪ੍ਰਧਾਨਗੀ ਲਈ ਸੀ…ਦੱਸ ਦੇਈਏ ਕਿ ਇਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 11 ਦਸੰਬਰ 2011 ਨੂੰ ਪੰਥ ਰਤਨ ਫ਼ਕਰ-ਏ-ਕੌਮ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨੂੰ ਭਾਰਤ ਸਰਕਾਰ ਵਲੋ 2015 ‘ਚ ਪਦਮ ਵਿਭੂਸ਼ਣ ਸਨਮਾਨ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

ਬੇਸ਼ੱਕ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਇਸ ਸਮੇਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਚੋਣ ਪ੍ਰਚਾਰ ‘ਚ ਅਹਿਮ ਭੂਮਿਕਾ ਨਿਭਾਈ ਉੱਥੇ ਹੀ ਉਨ੍ਹਾਂ ਨੇ ਇਕ ਵਾਰ ਮੁੜ ਤੋਂ ਲੰਬੀ ਤੋਂ ਚੋਣ ਵੀ ਲੜੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...