September 13, 2026, 10:54 pm
----------- Advertisement -----------
HomeNewsBreaking Newsਮੁੱਖ ਮੰਤਰੀ ਚੰਨੀ ਅਤੇ ਕੈਪਟਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ "ਪੰਜਾਬ ਨਾਲ...

ਮੁੱਖ ਮੰਤਰੀ ਚੰਨੀ ਅਤੇ ਕੈਪਟਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ “ਪੰਜਾਬ ਨਾਲ ਧੋਖ਼ਾ” : ਹਰਪਾਲ ਚੀਮਾ

Published on

----------- Advertisement -----------

ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਜਿਸ ਵਿੱਚ ਪੰਜਾਬ ਦੀ ਬੀਬੀਐਮਬੀ ਚੋ ਹਿੱਸੇਦਾਰੀ ਖਤਮ ਹੋਣ ਦੇ ਮੁੱਦੇ ਤੇ ਚਰਚਾ ਕੀਤੀ ਗਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਰਜਕਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੈਪਟਨ ਵੱਲੋਂ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ ਨੂੰ ‘ਪੰਜਾਬ ਨਾਲ ਧੋਖ਼ਾ’ ਕਰਾਰ ਦਿੱਤਾ ਗਿਆ ਹੈ ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸ, ਕੈਪਟਨ, ਭਾਰਤੀ ਜਨਤਾ ਪਾਰਟੀ ਅਤੇ ਬਾਦਲਾਂ ਨੇ ਹਮੇਸ਼ਾਂ ਪੰਜਾਬ ਵਿਰੋਧੀ ਨੀਤੀਆਂ ਅਤੇ ਸਾਜਿਸ਼ਾਂ ਲਾਗੂ ਕੀਤੀਆਂ ਹਨ। ਚੀਮਾ ਨੇ ਦੋਸ਼ ਲਾਇਆ ਕਿ ਚੰਨੀ ਅਤੇ ਕੈਪਟਨ ਦੀ ਅਮਿਤ ਸ਼ਾਹ ਨਾਲ ਭਾਖੜਾ ਬਿਆਸ ਪ੍ਰਬੰਧਕੀ ਕਮੇਟੀ ਅਤੇ ਚੰਡੀਗੜ ਮਸਲੇ ਬਾਰੇ ਮੁਲਾਕਾਤ ਤਾਂ ਇੱਕ ਬਹਾਨਾ ਹੈ, ਅਸਲ ‘ਚ ਇਹ ਆਗੂ ਰਲਮਿਲ ਕੇ ਪੰਜਾਬ ‘ਚ ‘ਆਪ’ ਦੀ ਸਰਕਾਰ ਦਾ ਰਾਹ ਰੋਕਣ ਲਈ ਚਾਰਾਜ਼ੋਈ ਕਰ ਰਹੇ ਹਨ।
ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਅਤੇ ਚੰਡੀਗੜ ਵਿੱਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਦੇ ਮਾਮਲੇ ਪਿਛਲੇ ਕਾਫ਼ੀ ਦਿਨਾਂ ਤੋਂ ਲੋਕਾਂ ਸਾਹਮਣੇ ਹਨ, ਕਿਉਂਕਿ ਪੰਜਾਬ ਵਿਧਾਨ ਸਭਾ ਚੋਣਾ ਦੇ ਪਰਦੇ ‘ਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਅਮਲ ਵਿੱਚ ਲਿਆਂਦੇ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਦੀਆਂ ਪੰਜਾਬ ਵਿਰੁੱਧ ਧੱਕੇਸ਼ਾਹੀਆਂ ਖ਼ਿਲਾਫ਼ ਮੂੰਹ ਨਹੀਂ ਖੋਲਿਆਂ, ਸਗੋਂ ਇਨਾਂ ਆਗੂਆਂ ਨੇ ਰਹਿਸਮਈ ਚੁੱਪ ਧਾਰ ਰੱਖੀ। ਹੁਣ ਜਦੋਂ ਸਾਰੇ ਚੋਣ ਸਰਵੇਖਣ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਰਹੇ ਹਨ ਤਾਂ ਇਹ ਰਿਵਾਇਤੀ ਪਾਰਟੀਆਂ ਦੇ ਆਗੂ ਮੁੱੜ ਪੰਜਾਬ ਅਤੇ ਆਮ ਆਦਮੀ ਪਾਰਟੀ ਵਿਰੁਧ ਸਾਜ਼ਿਸ਼ਾਂ ਕਰਨ ਲਈ ਇੱਕਠੇ ਹੋ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ, ਭਾਜਪਾ ਅਤੇ ਆਕਲੀ ਦਲ ਬਾਦਲ ਦਾ ਉਦੇਸ਼ ਪੰਜਾਬ ਵਿੱਚ ਸੱਤਾ ਬਣਾ ਕੇ ਰੱਖਣਾ ਹੈ, ਇਸ ਲਈ ਕਾਂਗਰਸ, ਭਾਜਪਾ ਅਤੇ ਕੈਪਟਨ ‘ਆਪ’ ਵਿਰੋਧੀ ਗਠਜੋੜ ਕਰਨ ਲਈ ਰਲਮਿਲ ਗਏ ਹਨ। ਪਰ ਪੰਜਾਬ ਦੇ ਲੋਕਾਂ ਨੇ ਇਨਾਂ ਰਿਵਾਇਤੀ ਪਾਰਟੀਆਂ ਦੇ ਪੰਜਾਬ ਵਿਰੋਧੀ ਮਨਸੂਬਿਆਂ ‘ਤੇ ਪਾਣੀ ਫੇਰ ਦਿੱਤਾ। ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਤਰਫ਼ਾ ਵੋਟ ਪਾ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ੈਸਲਾ ਦਿੱਤਾ ਹੈ, ਜਿਸ ਦੀ ਪੁਸ਼ਟੀ ਸਾਰੇ ਚੋਣ ਸਰਵੇਖਣ ਕਰ ਰਹੇ ਹਨ। ਪਰ 10 ਮਾਰਚ ਨੂੰ ਆਉਣ ਵਾਲੇ ਨਤੀਜੇ ਹੋਰ ਵੀ ਹੈਰਾਨੀਜ਼ਨਕ ਹੋਣਗੇ, ਜੋ ‘ਆਪ’ ਦਾ ਝੰਡਾ ਦਿੱਲੀ ਦੀ ਤਰਾਂ ਬੁਲੰਦ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...