ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ- ”ਮੈਨੂੰ ਲੱਗਦਾ ਹੈ ਕਿ ਕੋਈ ਵੀ ਪੰਜਾਬੀ ਐਗਜ਼ਿਟ ਪੋਲ ‘ਤੇ ਵਿਸ਼ਵਾਸ ਨਹੀਂ ਕਰਦਾ। ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਚੋਣ ਕਮਿਸ਼ਨ ਨਿਗਰਾਨੀ ਕਰਦਾ ਹੈ ਕਿ ਵੋਟਰ ਪ੍ਰਭਾਵਿਤ ਨਹੀਂ ਹੁੰਦੇ ਹਨ, ਪਰ ਅੱਜ – ਕੱਲ੍ਹ ਕੁਝ ਸਰਕਾਰਾਂ ਜਨਤਾ ਦੇ ਪੈਸੇ ਦੀ ਵਰਤੋਂ ਕਰਕੇ ਓਪੀਨੀਅਨ ਪੋਲ ਕਰਵਾਉਂਦੀਆਂ ਹਨ।” ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ‘ਆਪ’ ਨੇ ਅਜਿਹਾ ਕੀਤਾ ਹੈ | ਜ਼ਿਕਰਯੋਗ ਹੈ ਕਿ ਚੋਣ ਨਤੀਜਿਆਂ ਤੋਂ ਪਹਿਲਾਂ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਸਨ ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੀ ਜਿੱਤ ਲਈ ਅਰਦਾਸ ਵੀ ਕੀਤੀ।
----------- Advertisement -----------
ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ‘ਤੇ ਲਗਾਈ ਜਾਣੀ ਚਾਹੀਦੀ ਹੈ ਪਾਬੰਦੀ: ਸੁਖਬੀਰ ਬਾਦਲ
Published on
----------- Advertisement -----------












