ਰੂਸ-ਯੂਕਰੇਨ ਜੰਗ ਦਰਮਿਆਨ ਭਾਰਤੀਆਂ ਨੂੰ ਕੱਢਣ ਲਈ ਭਾਰਤ ਸਰਕਾਰ ਵੱਲੋਂ ਆਪਰੇਸ਼ਨ ਗੰਗਾ ਚਲਾਇਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਹੈ। ਦਰਅਸਲ ‘ਆਪ੍ਰੇਸ਼ਨ ਗੰਗਾ’ ਤਹਿਤ ਯੂਕਰੇਨ ਤੋਂ 9 ਬੰਗਲਾਦੇਸ਼ੀ ਨਾਗਰਿਕਾਂ ਨੂੰ ਬਚਾਇਆ ਗਿਆ ਹੈ ਜਿਸ ਲਈ ਬੰਗਲਾਦੇਸ਼ ਦੀ ਪੀ ਐਮ ਸ਼ੇਖ ਹਸੀਨਾ ਨੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ।
‘ਆਪ੍ਰੇਸ਼ਨ ਗੰਗਾ’ ਤਹਿਤ ਹੁਣ ਤੱਕ 18 ਹਜ਼ਾਰ ਤੋਂ ਵੱਧ ਭਾਰਤੀ ਵਾਪਸ ਆ ਚੁੱਕੇ ਹਨ। ਯੂਕਰੇਨ ਦੀ ਸਰਹੱਦ ‘ਤੇ ਪਹੁੰਚੇ ਅਧਿਕਾਰੀ ਪਾਕਿਸਤਾਨੀ, ਬੰਗਲਾਦੇਸ਼ੀ ਅਤੇ ਦੂਜੇ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਵੀ ਯੁੱਧ ਖੇਤਰ ਤੋਂ ਸੁਰੱਖਿਅਤ ਬਾਹਰ ਲਿਆਉਣ ‘ਚ ਮਦਦ ਮਦਦ ਕਰ ਰਹੇ ਹਨ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਦਿਨ ਪਹਿਲਾਂ ਟਵੀਟ ਕਰਕੇ ਕਿਹਾ ਸੀ ਕਿ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਸਾਰੇ 694 ਭਾਰਤੀ ਵਿਦਿਆਰਥੀ ਸੁਮੀ ਤੋਂ ਬਾਹਰ ਨਿਕਲਣ ਵਿੱਚ ਸਫ਼ਲ ਰਹੇ ਹਨ। ਉਹ ਸਾਰੇ ਪੋਲਟਾਵਾ ਜਾ ਰਹੇ ਹਨ, ਜਿੱਥੋਂ ਉਹ ਪੱਛਮੀ ਯੂਕਰੇਨ ਲਈ ਰੇਲਗੱਡੀ ਰਾਹੀਂ ਰਵਾਨਾ ਹੋਣਗੇ। ਇਸ ਦੇ ਨਾਲ ਹੀ ਹਵਾਈ ਸੈਨਾ ਦੀ ਸੀ-17 ਗਲੋਬਮਾਸਟਰ ਦੀਆਂ 10 ਉਡਾਣਾਂ ਰਾਹੀਂ 2056 ਯਾਤਰੀਆਂ ਨੂੰ ਵਾਪਸ ਲਿਆਂਦਾ ਜਾ ਚੁਕਿਆ ਹੈ।
----------- Advertisement -----------
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਪੀ.ਐਮ ਮੋਦੀ ਦਾ ਕੀਤਾ ਧੰਨਵਾਦ
Published on
----------- Advertisement -----------
----------- Advertisement -----------












