June 1, 2026, 5:04 pm
----------- Advertisement -----------
HomeNewsLatest Newsਪਟਿਆਲਾ: ਭਗਵੰਤ ਮਾਨ ਨੇ ਸਟ੍ਰਾਂਗ ਰੂਮ ਦਾ ਕੀਤਾ ਦੌਰਾ

ਪਟਿਆਲਾ: ਭਗਵੰਤ ਮਾਨ ਨੇ ਸਟ੍ਰਾਂਗ ਰੂਮ ਦਾ ਕੀਤਾ ਦੌਰਾ

Published on

----------- Advertisement -----------

ਪੰਜਾਬ ਰਾਜ ਦੇ 117 ਵਿਧਾਨ ਸਭਾ ਚੋਣ ਹਲਕਿਆਂ ਲਈ 20 ਫਰਵਰੀ, 2022 ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕਾਰਜ 10 ਮਾਰਚ, 2022 ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗਾ। ਇਸ ਤੋਂ ਪਹਿਲਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਬੁੱਧਵਾਰ ਨੂੰ ਪਟਿਆਲਾ ਦੇ ਮਹਿੰਦਰਾ ਕਾਲਜ ਵਿੱਚ ਪੁਹੰਚੇ ਜਿਥੇ ਕਿ ਮਾਨ ਨੇ ਸਟ੍ਰਾਂਗ ਰੂਮ ਦਾ ਦੌਰਾ ਕੀਤਾ ਇਸ ਮੌਕੇ ਈਵੀਐਮ ਦੀ ਸੁਰੱਖਿਆ ਸਮੇਤ ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ।

ਭਗਵੰਤ ਮਾਨ ਨੇ ਸਟ੍ਰਾਂਗ ਰੂਮ ਦੀ ਦੇਖਰੇਖ ਵਿੱਚ ਬੈਠੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਅਗਲੇ 24 ਘੰਟੇ ਡਟ ਕੇ ਰਹਿਣ ਦੀ ਅਪੀਲ ਕੀਤੀ। ਮਾਨ ਨੇ ‘ਆਪ’ ਵਰਕਰਾਂ ਨੂੰ ਕਿਹਾ ਕਿ ਉਨਾਂ ਦੀ ਸਾਲਾਂ ਦੀ ਮਿਹਨਤ ਸਫ਼ਲ ਹੋਣ ਵਾਲੀ ਹੈ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਪੱਕੀ ਹੈ ।
ਦਸ ਦਈਏ ਕਿ ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।ਪੰਜਾਬ ਰਾਜ ਵਿੱਚ ਜ਼ਿਲ੍ਹਾ ਚੋਣ ਅਫ਼ਸਰਾਂ ਵੱਲੋਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਜ਼ ਵੱਲੋਂ ਧਾਰਾ 144 ਲਾਗੂ ਕੀਤੀ ਗਈ ਹੈ ਜਿਸ ਦੇ ਚੱਲਦਿਆਂ ਗਿਣਤੀ ਕੇਂਦਰ ਦੇ ਬਾਹਰ ਲੋਕਾਂ ਦੇ ਇਕੱਤਰ ਹੋਣ ਤੇ ਪਾਬੰਦੀ ਰਹੇਗੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...