September 26, 2026, 6:16 pm
----------- Advertisement -----------
HomeNewsLatest Newsਕ੍ਰਿਕਟ ਕੈਰੀਅਰ ਵਾਂਗ ਹੀ ਰਿਹਾ ਸਿੱਧੂ ਦਾ ਸਿਆਸੀ ਸਫ਼ਰ

ਕ੍ਰਿਕਟ ਕੈਰੀਅਰ ਵਾਂਗ ਹੀ ਰਿਹਾ ਸਿੱਧੂ ਦਾ ਸਿਆਸੀ ਸਫ਼ਰ

Published on

----------- Advertisement -----------

ਕ੍ਰਿਕਟ ਹੋਵੇ ਜਾਂ ਰਾਜਨੀਤੀ, ਦੋਹਾਂ ਦੇ ‘ਕਪਤਾਨਾਂ’ ਨਾਲ ਨਵਜੋਤ ਸਿੱਧੂ ਦਾ ਪੁਰਾਣਾ ਵਿਵਾਦ
2004 ‘ਚ ਸਿੱਧੂ ਨੇ ਸ਼ੁਰੂ ਕੀਤਾ ਸੀ ਆਪਣਾ ਸਿਆਸੀ ਸਫਰ
2017 ‘ਚ ਕਾਂਗਰਸ ‘ਚ ਸ਼ਾਮਿਲ ਹੋਏ ਪਰ 2019 ‘ਚ ਕੈਪਟਨ ਦੀ ਕੈਬਨਿਟ ਤੋਂ ਦਿੱਤਾ ਅਸਤੀਫਾ
ਕਈਆਂ ਦੇ ਚਹੇਤੇ ਅਤੇ ਕਈਆਂ ਨੂੰ ਨਾਪਸੰਦ ਸਿੱਧੂ
ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ‘ਚ ਸਿੱਧੂ- ਦਾ ਅਹਿਮ ਰੋਲ
ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਵੀ ਲਾਂਭੇ ਕਰਨ ‘ਚ ਵੀ ਸਿੱਧੂ- ਦਾ ਅਹਿਮ ਰੋਲ

ਭਾਵੇਂ ਕ੍ਰਿਕਟ ਹੋਵੇ ਜਾਂ ਰਾਜਨੀਤੀ, ਦੋਹਾਂ ਦੇ ‘ਕਪਤਾਨਾਂ’ ਨਾਲ ਨਵਜੋਤ ਸਿੰਘ ਸਿੱਧੂ ਦਾ ਵਿਵਾਦ ਪੁਰਾਣਾ ਰਿਹਾ ਏ… ਜੀ ਹਾਂ 2004 ‘ਚ ਕ੍ਰਿਕਟ ਤੋਂ ਬਾਅਦ ਰਾਜਨੀਤੀ ਦਾ ਰਾਹ ਚੁਣਨ ਵਾਲੇ ਨਵਜੋਤ ਸਿੰਘ ਸਿੱਧੂ ਭਾਜਪਾ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਤੋਂ ਵਿਧਾਇਕ ਰਹੇ ਨੇ.. ਪਹਿਲਾਂ ਭਾਜਪਾ ਅਤੇ ਹੁਣ ਕਾਂਗਰਸ ਦੇ ਆਗੂ ਵਜੋਂ ਆਪਣੇ ਸਿਆਸੀ ਜੀਵਨ ‘ਚ ਕੋਈ ਵੀ ਚੋਣ ਨਾ ਹਾਰਨ ਵਾਲੇ ਸਿੱਧੂ ਅਕਸਰ ਸੁਰਖੀਆਂ ‘ਚ ਰਹਿੰਦੇ ਨੇ… ਨਵਜੋਤ ਸਿੰਘ ਸਿੱਧੂ ਨਿਧੜਕ ਹੋ ਕੇ ਆਪਣਾ ਵਿਰੋਧ ਜ਼ਾਹਿਰ ਕਰਦੇ ਨੇ.. ਭਾਵੇਂ ਫਿਰ ਉਹ ਭਾਰਤੀ ਟੀਮ ਦਾ ਹਿੱਸਾ ਹੋ ਕੇ ਟੀਮ ਕੈਪਟਨ ਮੁਹੰਮਦ ਅਜ਼ਹਰੂਦੀਨ ਦਾ ਵਿਰੋਧ ਹੋਵੇ ਜਾਂ ਫਿਰ ਪੰਜਾਬ ਕੈਬਿਨਟ ਦਾ ਹਿੱਸਾ ਹੋ ਕੇ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਹੋਵੇ..ਅਕਾਲੀ- ਭਾਜਪਾ ਗੱਠਜੋੜ ਦੀ ਸਰਕਾਰ ਵੇਲੇ ਬਾਦਲ ਪਰਿਵਾਰ ਦਾ ਵਿਰੋਧ ਵੀ ਉਸ ਸਮੇਂ ਭਾਜਪਾ ਸਾਂਸਦ ਰਹੇ ਸਿੱਧੂ ਨੇ ਖੁੱਲ੍ਹ ਕੇ ਕੀਤਾ ਸੀ.. ਆਓ ਅੱਜ ਗੱਲ ਕਰਦੇ ਹਾਂ ਉਨ੍ਹਾਂ ਦੇ ਸਿਆਸੀ ਸਫਰਨਾਮੇ ਦੇ ਨਾਲ-ਨਾਲ ਵਿਵਾਦਾਂ ਨਾਲ ਰਹੇ ਸਿੱਧੂ ਦੇ ਪੁਰਾਣਾ ਰਿਸ਼ਤੇ ਬਾਰੇ–

ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੰਘ ਸਿੱਧੂ ਦਾ ਸਿਆਸੀ ਸਫ਼ਰ ਉਨ੍ਹਾਂ ਦੇ ਕ੍ਰਿਕਟ ਕਰੀਅਰ ਵਾਂਗ ਹੀ ਰਿਹਾ ਹੈ। ਕ੍ਰਿਕਟ ਦੇ ਮੈਦਾਨ ਵਿਚ ਸੰਨਿਆਸ ਤੋਂ ਬਾਅਦ ਸ਼ਾਨਦਾਰ ਰਿਟਰਨ ਕੀਤਾ ਤਾਂ ਸਿਆਸਤ ‘ਚ ਬਨਵਾਸ ਤੋਂ ਬਾਅਦ ਜ਼ਬਰਦਸਤ ਵਾਪਸੀ ਕੀਤੀ ਏ..ਕ੍ਰਿਕਟ ਦੇ ਮੈਦਾਨ ‘ਚ ਆਪਣੇ ਛੱਕਿਆਂ ਲਈ ਮਸ਼ਹੂਰ ਰਹੇ ਸਿੱਧੂ ਨੇ ਰਾਜਨੀਤੀ ਵਿਚ ਵੀ ਹੈਟ੍ਰਿਕ ਬਣਾਈ ਅਤੇ ਅੰਮ੍ਰਿਤਸਰ ਤੋਂ ਲਗਾਤਾਰ ਤਿੰਨ ਵਾਰ ਲੋਕਸਭਾ ਚੋਣਾਂ ਜਿੱਤੇ। ਸਿੱਧੂ ਬਾਰੇ ਖਾਸ ਗੱਲ ਇਹ ਹੈ ਕਿ ਕ੍ਰਿਕਟ ਵਿਚ ਵੀ ਉਨ੍ਹਾਂ ਨੇ ਆਪਣੇ ਕਪਤਾਨ ਨਾਲ ਵੀ ਉਨ੍ਹਾਂ ਦਾ ਵਿਵਾਦ ਹੋਇਆ ਅਤੇ ਮੰਤਰੀ ਦਾ ਅਹੁਦਾ ਛੱਡ ਕੇ ‘ਸਿਆਸੀ ਸੰਨਿਆਸ’ ਲੈ ਲਿਆ। ਫਿਰ ਕ੍ਰਿਕਟ ਮੈਦਾਨ ਵਿਚ ਰਿਟਾਇਰਮੈਂਟ ਤੋਂ ਪਰਤੇ ਅਤੇ ਹੁਣ ਸਿਆਸਤ ਵਿਚ ਵੀ ਜ਼ੋਰਦਾਰ ਕਮਬੈਕ ਕੀਤਾ ਹੈ…

ਨਵਜੋਤ ਸਿੰਘ ਸਿੱਧੂ ਨੇ ਆਪਣਾ ਸਿਆਸੀ ਸਫਰ 2004 ‘ਚ ਸ਼ੁਰੂ ਕੀਤਾ… ਭਾਜਪਾ ਦੇ ਸੀਨੀਅਰ ਆਗੂ ਅਰੁਣ ਜੇਤਲੀ ਨੇ ਸਿੱਧੂ ਨੂੰ ਭਾਜਪਾ ’ਚ ਸ਼ਾਮਿਲ ਕਰਵਾ ਕੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜਵਾਈ ਸੀ.. ਸਿੱਧੂ ਨੇ ਪਟਿਆਲਾ ਵਿਚ ਗੈਰ-ਇਰਾਦਤਨ ਕਤਲ ਦੇ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਫੈਸਲਾ ਦੇਣ ਤੋਂ ਪਹਿਲਾਂ ਲੋਕ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ… ਸੁਪਰੀਮ ਕੋਰਟ ਵੱਲੋਂ ਚੋਣ ਲੜਨ ਦੀ ਇਜਾਜ਼ਤ ਦੇਣ ਦੇ ਬਾਅਦ 2007 ਵਿਚ ਸਿੱਧੂ ਨੇ ਅੰਮ੍ਰਿਤਸਰ ਤੋਂ ਹੀ ਜ਼ਿਮਨੀ ਚੋਣ ਲੜੀ। ਇਸ ਚੋਣ ਵਿਚ ਉਨ੍ਹਾਂ ਨੇ ਕਾਂਗਰਸ ਦੇ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਨੂੰ ਹਰਾਇਆ। 2009 ਵਿਚ ਸਿੱਧੂ ਓਪੀ ਸੋਨੀ ਨੂੰ ਹਰਾ ਕੇ ਤੀਜੀ ਵਾਰ ਸੰਸਦ ’ਚ ਪਹੁੰਚੇ। 2014 ਵਿਚ ਭਾਜਪਾ ਨੇ ਸਿੱਧੂ ਨੂੰ ਟਿਕਟ ਨਹੀਂ ਦਿੱਤੀ ਸੀ। ਬਾਅਦ ਵਿਚ ਭਾਜਪਾ ਨੇ ਉਨ੍ਹਾਂ ਨੂੰ ਰਾਜ ਸਭਾ ਦਾ ਮੈਂਬਰ ਬਣਾ ਦਿੱਤਾ ਸੀ ਪਰ ਸਿੱਧੂ ਨੇ ਰਾਜ ਸਭਾ ਤੋਂ ਅਸਤੀਫਾ ਦੇ ਕੇ 2017 ਵਿਚ ਕਾਂਗਰਸ ’ਚ ਸ਼ਾਮਿਲ ਹੋ ਗਏ… ਕਾਂਗਰਸ ਦੀ ਸਰਕਾਰ ਬਣਨ ’ਤੇ ਸਿੱਧੂ ਨੂੰ ਸਥਾਨਕ ਸਰਕਾਰਾਂ ਮੰਤਰੀ ਬਣਾਇਆ ਗਿਆ… ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਤਭੇਦ ਦੇ ਬਾਅਦ ਸਿੱਧੂ ਨੇ 2019 ਵਿਚ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ..

ਕੈਬਨਿਟ ਵਿੱਚੋਂ ਅਸਤੀਫ਼ੇ ਤੋਂ ਬਾਅਦ ਸਿੱਧੂ ਆਪਣੇ ਹਲਕੇ ਤੋਂ ਬਿਨਾਂ ਕਿਤੇ ਜ਼ਿਆਦਾ ਨਜ਼ਰ ਨਹੀਂ ਆਏ.. ਫਰਵਰੀ 2020 ‘ਚ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਮਾਰਚ ‘ਚ ਉਨ੍ਹਾਂ ਨੇ ਆਪਣਾ ਯੂਟਿਊਬ ਚੈਨਲ ‘ਜਿੱਤੇਗਾ ਪੰਜਾਬ’ ਸ਼ੁਰੂ ਕੀਤਾ.ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਵਿਖੇ ਕੀਤੇ ਗਏ ਧਰਨਾ ਪ੍ਰਦਰਸ਼ਨ ਵਿੱਚ ਸਿੱਧੂ ਸ਼ਾਮਲ ਹੋਏ ਸਨ….ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਟਰੈਕਟਰ ਰੈਲੀ ਵਿੱਚ ਵੀ ਉਹ ਨਜ਼ਰ ਆਏ ਸਨ..

ਕ੍ਰਿਕਟ ਦੇ ਦੌਰ ਤੋਂ ਸਿੱਧੂ ਦੇ ਦੋਸਤ ਰਹੇ ਇਮਰਾਨ ਖ਼ਾਨ ਪਾਕਿਸਤਾਨ ‘ਚ 2018 ‘ਚ ਚੋਣਾਂ ਜਿੱਤ ਗਏ ਅਤੇ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਸਿੱਧੂ ਨੂੰ ਸੱਦਾ ਭੇਜਿਆ। ਵਾਹਗਾ -ਅਟਾਰੀ ਬਾਰਡਰ ਰਾਹੀਂ ਸਿੱਧੂ ਪਾਕਿਸਤਾਨ ਵੀ ਗਏ ਅਤੇ ਪਾਕਿਸਤਾਨ ਫੌਜ ਦੇ ਮੁਖੀ ਕਮਰ ਜਾਵੇਦ ਬਾਜਵਾ ਨੂੰ ਉਦੋਂ ਜੱਫੀ ਪਾਈ ਜਦੋਂ ਉਨ੍ਹਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਪੇਸ਼ਕਸ਼ ਕੀਤੀ..ਇਸ ਜੱਫੀ ਤੋਂ ਬਾਅਦ ਸਿੱਧੂ ਹੋਰ ਵਿਵਾਦਾਂ ਵਿੱਚ ਘਿਰ ਗਏ ਬੇਸ਼ੱਕ ਪਾਕਿਸਤਾਨ ਜਾ ਕੇ ਨਵਜੋਤ ਸਿੰਘ ਸਿੱਧੂ ਭਾਵੇਂ ਆਲੋਚਨਾ ਦਾ ਕੇਂਦਰ ਬਣੇ ਰਹੇ… ਪਰ ਕਰਤਾਪੁਰ ਲਾਂਘਾ ਖੁੱਲਣ ਦੀ ਤਾਂ ਇਸ ‘ਚ ਬੇਸ਼ੱਕ ਵੱਖ ਵੱਖ ਸਿਆਸੀ ਪਾਰਟੀਆਂ ਨੇ ਕ੍ਰੈ਼ਡਿਟ ਲੈਣ ਦੀ ਕੋਸ਼ਿਸ਼ ਕੀਤੀ ਏ ਪਰ ਏਥੇ ਇਹ ਗੱਲ ਦੱਸ ਦੇਈਏ ਕਿ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਪਿੱਛੇ ਵੀ ਇਮਰਾਨ ਖਾਨ ਤੇ ਸਿੱਧੂ ਦੀ ਦੋਸਤੀ ਦਾ ਵੀ ਬਹੁਤ ਵੱਡਾ ਰੋਲ ਹੈ, ਜਿਸ ਗੱਲ ਨੂੰ ਨਾਨਕ ਨਾਮ ਲੇਵਾ ਸੰਗਤ ਭਲੀਭਾਂਤ ਜਾਣਦੀ ਹੈ…ਪੰਜਾਬ ਦੀ ਰਾਜਨੀਤੀ ਵਿੱਚ ਨਵਜੋਤ ਸਿੰਘ ਸਿੱਧੂ ਇੱਕ ਅਜਿਹਾ ਚਿਹਰਾ ਹਨ ਜਿਸ ਨੂੰ ਚਾਹੇ ਕੋਈ ਪਸੰਦ ਕਰੇ ਜਾਂ ਨਾਪਸੰਦ ਪਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਇੱਥੇ ਕਿਤੇ ਨਾ ਕਿਤੇ ਇਹ ਵੀ ਗੱਲ ਸਾਹਮਣੇ ਆ ਰਹੀ ਏ ਕਿ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਇੱਕ ਲੰਬੇ ਦੌਰ ਦੀ ਤਲਖ਼ੀ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ… ਕੈਪਟਨ ਦੇ ਅਸਤੀਫੇ ਪਿੱਛੇ ਵੀ ਸਿੱਧੂ ਦਾ ਨਾਂ ਹੀ ਸਾਹਮਣੇ ਆ ਰਿਹਾ ਏ… ਇੰਨਾ ਹੀ ਇਸ ਤੋਂ ਬਾਅਦ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ ਪਰ 2022 ਦੀਆਂ ਚੋਣਾਂ ਸਮੇਂ ਵੀ ਜਿਆਦਾ ਕਿਆਸਰਾਈਆਂ ਲਾਈਆਂ ਜਾ ਰਹੀਆਂ ਸੀ ਕਿ ਕਾਂਗਰਸ ਵੱਲੋਂ ਮੁੱਖ ਮੰਤਰੀ ਚਿਹਰਾ ਸਿੱਧੂ ਹੀ ਹੋਣਗੇ ਪਰ ਪਾਰਟੀ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਜਿੱਥੇ ਮੁੱਖ ਮੰਤਰੀ ਚਿਹਰਾ ਐਲਾਨ ਕਰ ਦਿੱਤਾ ਉੱਥੇ ਹੀ ਸਿੱਧੂ ਨੇ ਚੋਣ ਪ੍ਰਚਾਰ ਦਾ ਦਾਇਰਾ ਵੀ ਸੀਮਿਤ ਕਰ ਦਿੱਤਾ ਅਤੇ ਸਿੱਧੂ ਵੱਲੋਂ ਪ੍ਰਚਾਰ ਵੀ ਸਿਰਫ ਆਪਣੇ ਹਲਕੇ ‘ਚ ਹੀ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...