ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਧੂਰੀ ਤੋਂ 45 ਹਜ਼ਾਰ ਵੋਟਾਂ ਦੇ ਫਰਕ ਨਾਲ ਰਿਕਾਰਡਤੋੜ ਜਿੱਤ ਦਰਜ ਕੀਤੀ ਹੈ। ‘ਆਪ’ ਪੰਜਾਬ ‘ਚ ਨਾ ਸਿਰਫ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਸਗੋਂ ਬਹੁਮਤ ਦੇ ਅੰਕੜੇ ਤੋਂ ਵੀ ਸਭ ਤੋਂ ਅੱਗੇ ਜਾਪਦੀ ਹੈ। ਦੱਸ ਦਈਏ ਕਿ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਅਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 13 ਹਜ਼ਾਰ ਵੋਟਾਂ ਨਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 12 ਹਜ਼ਾਰ ਵੋਟਾਂ ਨਾਲ ਹਾਰ ਗਏ ਹਨ। ਮੌਜੂਦਾ ਸੀਐਮ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਜਿੱਤ ਦਰਜ ਨਹੀਂ ਕਰਾ ਸਕੇ।
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਿਲ ਕਰਨ ਤੇ ਭਗਵੰਤ ਮਾਨ ਦੇ ਘਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਸਵੇਰ ਤੋਂ ਉਨ੍ਹਾਂ ਦੇ ਘਰ ਜਲੇਬੀਆਂ ਵੀ ਬਣਾਈਆਂ ਜਾ ਰਹੀਆਂ ਸਨ। ਦੂਜੇ ਪਾਸੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਘਰ ਵੀ ਸੰਨਾਟਾ ਛਾ ਗਿਆ ਹੈ।
----------- Advertisement -----------
‘ਆਪ’ ਦੇ ਸੀ.ਐਮ ਉਮੀਦਵਾਰ ਭਗਵੰਤ ਮਾਨ ਬਣੇ ਪੰਜਾਬ ਦਾ ਮਾਣ
Published on
----------- Advertisement -----------
----------- Advertisement -----------












