August 6, 2026, 3:48 am
----------- Advertisement -----------
HomeNewsBreaking News30 ਸਾਲਾਂ 'ਚ ਪਹਿਲੀ ਵਾਰ ਬਾਦਲ ਪਰਿਵਾਰ ਵਿਧਾਨ ਸਭਾ 'ਚੋਂ ਬਾਹਰ

30 ਸਾਲਾਂ ‘ਚ ਪਹਿਲੀ ਵਾਰ ਬਾਦਲ ਪਰਿਵਾਰ ਵਿਧਾਨ ਸਭਾ ‘ਚੋਂ ਬਾਹਰ

Published on

----------- Advertisement -----------

ਪੰਜਾਬ ਵਿੱਚ ਸਿਆਸੀ ਤਬਦੀਲੀ ਦੀਆਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਅੱਜ ਦੇ ਚੋਣ ਨਤੀਜਿਆਂ ਨੇ ਤਬਦੀਲੀ ਦੀ ਨਵੀਂ ਪਰਿਭਾਸ਼ਾ ਤੈਅ ਕਰ ਦਿੱਤੀ ਹੈ। ਇੱਥੇ ਆਮ ਆਦਮੀ ਪਾਰਟੀ ਨੇ ਨਾ ਸਿਰਫ਼ ਬਹੁਮਤ ਦੇ ਅੰਕੜੇ ਨੂੰ ਪਿੱਛੇ ਛੱਡ ਦਿੱਤਾ, ਸਗੋਂ ਜਿੱਤਾਂ ਦਾ ਅਜਿਹਾ ਪਹਾੜ ਖੜ੍ਹਾ ਕੀਤਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਮੇਤ ਇਸ ਦੀਆਂ ਭਾਈਵਾਲ ਪਾਰਟੀਆਂ ਵੀ ਮਿਲ ਕੇ ‘ਆਪ’ ਦੇ ਸਿਰਫ਼ ਇੱਕ ਚੌਥਾਈ ਹਿੱਸੇ ਤੱਕ ਹੀ ਪਹੁੰਚ ਸਕੀ।
‘ਆਪ’ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ 45 ਹਜ਼ਾਰ ਵੋਟਾਂ ਨਾਲ ਰਿਕਾਰਡ ਤੋੜ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਧੂਰੀ ਸੀਟ ਤੋਂ ਕਾਂਗਰਸ ਦੇ ਦਲਬੀਰ ਗੋਲਡੀ ਨੂੰ ਹਰਾਇਆ। ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਦੋਵੇਂ ਸੀਟਾਂ ‘ਆਪ’ ਉਮੀਦਵਾਰ ਤੋਂ ਹਾਰ ਗਏ ਹਨ। ਇਸ ਦੇ ਨਾਲ ਹੀ ਨਵਜੋਤ ਸਿੱਧੂ, ਕੈਪਟਨ ਅਮਰਿੰਦਰ, ਸੁਖਬੀਰ ਬਾਦਲ ਨੂੰ ਵੀ ‘ਆਪ’ ਹੱਥੋਂ ਹਾਰ ਦਾ ਮੂੰਹ ਦੇਖਣਾ ਪਿਆ ਹੈ। 30 ਸਾਲਾਂ ਵਿੱਚ ਪਹਿਲੀ ਵਾਰ ਬਾਦਲ ਪਰਿਵਾਰ ਦਾ ਕੋਈ ਮੈਂਬਰ ਵਿਧਾਨ ਸਭਾ ਚੋਣ ਨਹੀਂ ਜਿੱਤ ਸਕਿਆ।
ਹੁਣ ਤੱਕ 11 ਵਾਰ ਚੋਣ ਜਿੱਤਣ ਵਾਲੇ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਮੁੱਖ ਮੰਤਰੀ ਵੀ ਰਹੇ ਅਤੇ 95 ਸਾਲ ਦੀ ਉਮਰ ਵਿੱਚ ਚੋਣ ਮੈਦਾਨ ਵਿੱਚ ਆਪਣੀ 12ਵੀਂ ਜਿੱਤ ਦਾ ਸਵਾਦ ਨਹੀਂ ਚੱਖ ਸਕੇ। ਉਹ ਲੰਬੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਤੋਂ 11396 ਦੇ ਫਰਕ ਨਾਲ ਹਾਰ ਗਏ।
1997 ਵਿੱਚ ਬਾਦਲ ਪਰਿਵਾਰ ਦੇ ਇੱਕ ਤੋਂ ਵੱਧ ਮੈਂਬਰ ਵਿਧਾਨ ਸਭਾ ਦੇ ਮੈਂਬਰ ਰਹਿ ਚੁੱਕੇ ਹਨ ਪਰ ਇਹ ਪਹਿਲੀ ਵਾਰ ਹੋਵੇਗਾ ਜਦੋਂ ਸਾਰੇ ਪਰਿਵਾਰ ਦੇ ਆਗੂ ਹਾਰ ਗਏ ਹੋਣ। ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ, ਉਨ੍ਹਾਂ ਦੇ ਭਤੀਜੇ ਮਨਪ੍ਰੀਤ ਬਾਦਲ, ਉਨ੍ਹਾਂ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਹਾਰ ਗਏ ਹਨ। ਇੱਥੋਂ ਤੱਕ ਕਿ ਸੁਖਬੀਰ ਬਾਦਲ ਦੇ ਸਾਲੇ ਬਿਕਰਮ ਮਜੀਠੀਆ ਵੀ ਆਪਣੀ ਸੀਟ ਨਹੀਂ ਬਚਾ ਸਕੇ। ਹਾਲਾਂਕਿ ਉਨ੍ਹਾਂ ਦੀ ਪਤਨੀ ਗੁਣੀਵ ਕੌਰ ਨੇ ਮਜੀਠਾ ਸੀਟ ਤੋਂ ਜਿੱਤ ਹਾਸਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...