August 5, 2026, 12:12 am
----------- Advertisement -----------
HomeNewsLatest Newsਰੂਪਨਗਰ ਦੇ ਤਿੰਨੋਂ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਕੀਤੀ...

ਰੂਪਨਗਰ ਦੇ ਤਿੰਨੋਂ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਕੀਤੀ ਜਿੱਤ ਪ੍ਰਾਪਤ

Published on

----------- Advertisement -----------

ਰੂਪਨਗਰ : – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਵਿਧਾਨ ਸਭਾ ਚੋਣਾ-2022 ਤਹਿਤ ਤਿੰਨੋਂ ਹਲਕਿਆਂ ਦੀ ਵੋਟਾਂ ਦੀ ਗਿਣਤੀ ਅਮਨ ਅਮਾਨ ਅਤੇ ਪਾਰਦਰਸ਼ਤਾ ਢੰਗ ਨਾਲ ਨੇਪਰੇ ਚੜੀ ਹੈ। ਜਿਸ ਲਈ ਸਮੁੱਚੇ ਚੋਣ ਅਮਲੇ ਦਾ ਜ਼ਿਲ੍ਹਾ ਚੋਣ ਅਫਸਰ ਨੇ ਧੰਨਵਾਦ ਕਰਦਿਆਂ ਕਿਹਾ ਕਿ ਚੋਣ ਅਮਲੇ ਦੀ ਦਿਨ ਰਾਤ ਇੱਕ ਕਰਕੇ ਕੀਤੀ ਗਈ ਮਿਹਨਤ ਸਦਕਾ ਹੀ ਸਮੁੱਚੀ ਚੋਣ ਪ੍ਰਕਿਰਿਆ ਸੁਚੱਜੇ ਢੰਗ ਨਾਲ ਮੁਕੰਮਲ ਹੋਈ ਹੈ।
ਇਸ ਮੌਕੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਤੋਂ 28 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਉਨ੍ਹਾਂ ਦੱਸਿਆ ਕਿ ਰੂਪਨਗਰ ਹਲਕਾ ਤੋਂ ਸ਼੍ਰੀ. ਦਿਨੇਸ਼ ਕੁਮਾਰ ਚੱਢਾ (ਆਮ ਆਦਾਮੀ ਪਾਰਟੀ), ਸ਼੍ਰੀ ਅਨੰਦਪੁਰ ਸਾਹਿਬ ਹਲਕਾ ਤੋਂ ਸ. ਹਰਜੋਤ ਸਿੰਘ ਬੈਂਸ (ਆਮ ਆਦਾਮੀ ਪਾਰਟੀ), ਅਤੇ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਡਾ. ਚਰਨਜੀਤ ਸਿੰਘ (ਆਮ ਆਦਮੀ ਪਾਰਟੀ) ਦੇ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ।
ਉਨ੍ਹਾਂ ਦੱਸਿਆ ਕਿ ਰੂਪਨਗਰ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਿਨੇਸ਼ ਕੁਮਾਰ ਚੱਢਾ ਨੂੰ 59903 ਵੋਟਾਂ, ਭਾਜਪਾ ਦੇ ਸ. ਇਕਬਾਲ ਸਿੰਘ ਲਾਲਪੁਰਾ ਨੂੰ 10067 ਵੋਟਾਂ, ਸ਼੍ਰੋਮਣੀ ਅਕਾਲੀ ਦਲ ਡਾ. ਦਲਜੀਤ ਸਿੰਘ ਚੀਮਾ ਨੂੰ 22338, ਕਾਂਗਰਸ ਦੇ ਸ. ਬਰਿੰਦਰ ਸਿੰਘ ਢਿੱਲੋਂ ਨੂੰ 36271 ਵੋਟਾਂ, ਪੰਜਾਬ ਕਿਸਾਨ ਦਲ ਦੇ ਸ. ਪਰਮਜੀਤ ਸਿੰਘ ਮੁਕਾਰੀ ਨੂੰ 519 ਵੋਟਾਂ, ਆਜ਼ਾਦ ਉਮੀਦਵਾਰ ਦੇ ਸੂਬੇਦਾਰ ਅਵਤਾਰ ਸਿੰਘ ਨੂੰ 3339, ਸ. ਦਵਿੰਦਰ ਸਿੰਘ ਬਾਜਪਾ ਨੂੰ 1929 ਵੋਟਾਂ. ਸ. ਬਚਿੱਤਰ ਸਿੰਘ ਨੂੰ 741 ਵੋਟਾਂ ਅਤੇ ਨੋਟਾਂ 686 ਵੋਟਾਂ ਪਈਆਂ। ਹਲਕੇ ਵਿੱਚ ਕੁੱਲ 01 ਲੱਖ 35 ਹਜਾਰ 793 ਵੋਟਾਂ ਪਈਆਂ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਜੋਤ ਸਿੰਘ ਬੈਂਸ ਨੂੰ 82132 ਵੋਟਾਂ, ਬਹੁਜਨ ਸਮਾਜ ਪਾਰਟੀ ਦੇ ਸ਼੍ਰੀ ਨੀਤਨ ਨੰਦਾ ਨੂੰ 5923 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸ਼੍ਰੀ ਕੰਨਵਰਪਾਲ ਸਿੰਘ ਨੂੰ 36352 ਵੋਟਾਂ, ਭਾਜਪਾ ਦੇ ਡਾ. ਪਰਮਿੰਦਰ ਸ਼ਰਮਾ ਨੂੰ 11433 ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅ) ਸ. ਰਣਜੀਤ ਸਿੰਘ ਨੂੰ 1459 ਵੋਟਾਂ ਆਜ਼ਾਦ ਉਮੀਦਵਾਰ ਦੇ ਸ਼੍ਰੀ ਸੰਜੀਵ ਰਾਣਾ ਨੂੰ 1209, ਸ. ਸਮਸ਼ੇਰ ਸਿੰਘ ਨੂੰ 560 ਵੋਟਾਂ, ਸ਼੍ਰੀ ਸੁਰਿੰਦਰ ਕੁਮਾਰ ਬੇਦੀ ਨੂੰ 470 ਵੋਟਾਂ, ਕਮਿਊਨਿਸਟ ਪਾਰਟੀ ਆਫ ਇੰਡਿਆ ਦੇ ਸ. ਗੁਰਦੇਵ ਸਿੰਘ ਨੂੰ 507 ਵੋਟਾਂ, ਆਜ਼ਾਦ ਸਮਾਜ ਪਾਰਟੀ ਦੇ ਸ਼੍ਰੀ ਅਸ਼ਵਨੀ ਕੁਮਾਰ ਨੂੰ 301 ਵੋਟਾਂ, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਸ. ਮਲਕੀਅਤ ਸਿੰਘ ਨੂੰ 173 ਵੋਟਾਂ ਅਤੇ ਨੋਟਾਂ ਨੂੰ 1290 ਵੋਟਾਂ ਪਈਆਂ। ਹਲਕੇ ਵਿੱਚ ਕੁੱਲ 01 ਲੱਖ 40 ਹਜਾਰ 519 ਵੋਟਾਂ ਪਈਆਂ।
ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਸ਼੍ਰੀ ਚਮਕੌਰ ਸਾਹਿਬ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਊਮੀਦਵਾਰ ਡਾ. ਚਰਨਜੀਤ ਸਿੰਘ ਨੂੰ 70248 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਸ. ਚਰਨਜੀਤ ਸਿੰਘ ਚੰਨੀ ਨੂੰ 62306 ਵੋਟਾਂ, ਬਸਪਾ ਦੇ ਉਮੀਦਵਾਰ ਸ. ਹਰਮੋਹਨ ਸਿੰਘ ਨੂੰ 3802 ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸ. ਲਖਵੀਰ ਸਿੰਘ 6974 ਵੋਟਾਂ, ਸਮਾਜਵਾਦੀ ਪਾਰਟੀ ਦੇ ਸ. ਗੁਰਮੁੱਖ ਸਿੰਘ ਨੂੰ 200 ਵੋਟਾਂ, ਮਾਰਕਿਸ਼ਟ ਲੇਨੀਇਸ਼ਟ ਪਾਰਟੀ ਆਫ ਇੰਡਿਆ ਦੇ ਸ. ਜਗਦੀਪ ਸਿੰਘ ਨੂੰ 145 ਵੋਟਾਂ, ਪੰਜਾਬ ਨੈਸ਼ਨਲ ਪਾਰਟੀ ਦੇ ਸ. ਨਾਇਬ ਸਿੰਘ ਨੂੰ 229 ਵੋਟਾਂ, ਆਜ਼ਾਦ ਉਮੀਦਵਾਰ ਸ. ਰੁਪਿੰਦਰ ਸਿੰਘ ਨੂੰ 440 ਵੋਟਾਂ ਅਤੇ 713 ਨੋਟਾ ਵੋਟਾਂ ਪਈਆਂ। ਹਲਕੇ ਵਿੱਚ ਕੁੱਲ 01 ਲੱਖ 46 ਹਜ਼ਾਰ 858 ਵੋਟਾਂ ਪਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...