ਨਵੀਂ ਦਿੱਲੀ : – ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫਤਰ ‘ਚ ਜਸ਼ਨ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਨਿਊਜ਼ ਏਜੰਸੀ ਆਈਏਐਨਐਸ ਦੀ ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਅੱਜ ਸ਼ਾਮ ਭਾਜਪਾ ਦੇ ਕੌਮੀ ਹੈੱਡਕੁਆਰਟਰ ਦਾ ਦੌਰਾ ਕਰ ਸਕਦੇ ਹਨ। ਪੀਐਮ ਮੋਦੀ ਦੇ ਸ਼ਾਮ 6.30 ਤੋਂ 7 ਵਜੇ ਤੱਕ ਪਾਰਟੀ ਦਫ਼ਤਰ ਆਉਣ ਦੀ ਸੰਭਾਵਨਾ ਹੈ। ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਨੂੰ ਲੈ ਕੇ ਭਾਜਪਾ ਦਫ਼ਤਰ ਸਥਿਤ ਦੀਨ ਦਿਆਲ ਉਪਾਧਿਆਏ ਮਾਰਗ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਭਾਜਪਾ ਹੈੱਡਕੁਆਰਟਰ ਪਹੁੰਚ ਗਏ ਹਨ। ਪੀਐਮ ਮੋਦੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਜੋ ਕੁਝ ਦੇਰ ਵਿੱਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ। ਦੀ ਨਜ਼ਰ ਪ੍ਰਧਾਨ ਮੰਤਰੀ ਦੇ ਸੰਬੋਧਨ ‘ਤੇ ਹੈ।
ਤਾਜ਼ਾ ਨਤੀਜਿਆਂ ਅਨੁਸਾਰ ਭਾਜਪਾ ਚਾਰ ਰਾਜਾਂ ਉੱਤਰ ਪ੍ਰਦੇਸ਼, ਉਤਰਾਖੰਡ, ਮਨੀਪੁਰ ਅਤੇ ਗੋਆ ਵਿੱਚ ਅੱਗੇ ਹੈ। ਇਨ੍ਹਾਂ ਚਾਰ ਰਾਜਾਂ ਵਿੱਚ ਪਿਛਲੇ ਸਮੇਂ ਵਿੱਚ ਵੀ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਸਨ।
----------- Advertisement -----------
ਪ੍ਰਧਾਨ ਮੰਤਰੀ ਮੋਦੀ ਥੋੜ੍ਹੇ ਸਮੇਂ ‘ਚ ਬੀਜੇਪੀ ਹੈੱਡਕੁਆਰਟਰ ਵਿਚ ਪਾਰਟੀ ਵਰਕਰਾਂ ਨੂੰ ਕਰਨਗੇ ਸੰਬੋਧਨ
Published on
----------- Advertisement -----------
----------- Advertisement -----------












