ਚੰਡੀਗੜ੍ਹ, 11 ਮਾਰਚ 2022 – ਪੰਜਾਬ ਕੈਬਨਿਟ ਮੀਟਿੰਗ ਅੱਜ 11 ਮਾਰਚ 2022 ਨੂੰ ਵੀਡੀਓ ਕਾਨਫਰੰਸ ਰਾਹੀਂ ਹੋਣ ਜਾ ਰਹੀ ਹੈ।
ਦੱਸ ਦਈਏ ਕਿ, ਪਹਿਲੋਂ ਜਾਰੀ ਸਰਕਾਰੀ ਪੱਤਰ ਦੇ ਵਿੱਚ ਲਿਖਿਆ ਗਿਆ ਸੀ ਕਿ, ਮੀਟਿੰਗ 11 ਮਾਰਚ 2022 ਨੂੰ ਸਵੇਰੇ 11:30 ਕਮੇਟੀ ਕਮਰਾ, ਦੂਜੀ ਮੰਜਿਲ ਪੰਜਾਬ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ, ਪਰ ਬਾਅਦ ਵਿਚ ਉਕਤ ਮੀਟਿੰਗ ਦਾ ਸਥਾਨ ਬਦਲ ਕੇ ਵੀਡੀਓ ਕਾਰਫਰੰਸ ਕਰ ਦਿੱਤਾ ਗਿਆ। ਪੱਤਰ ਵਿੱਚ ਦੱਸਿਆ ਗਿਆ ਹੈ ਕਿ, ਮੀਟਿੰਗ ਦਾ ਏਜੰਡਾ ਪਹਿਲਾਂ ਵਾਲਾ ਹੀ ਰਹੇਗਾ।
ਪੰਜਾਬ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਚੰਨੀ ਸਰਕਾਰ ਅੱਜ ਅਸਤੀਫਾ ਦੇ ਦੇਵੇਗੀ। ਇਸ ਦੇ ਲਈ ਚਰਨਜੀਤ ਚੰਨੀ ਦੀ ਅਗਵਾਈ ਹੇਠ ਥੋੜ੍ਹੇ ਸਮੇਂ ਵਿੱਚ ਕੈਬਨਿਟ ਦੀ ਆਖਰੀ ਮੀਟਿੰਗ ਹੋਣ ਜਾ ਰਹੀ ਹੈ। ਜਿਸ ਲਈ ਸੀ.ਐਮ ਚੰਨੀ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚ ਗਏ ਹਨ।
ਇਸ ਮੀਟਿੰਗ ਤੋਂ ਬਾਅਦ ਸੀਐਮ ਚੰਨੀ ਅਤੇ ਉਨ੍ਹਾਂ ਦੇ ਸਾਰੇ 17 ਮੰਤਰੀ ਰਾਜਪਾਲ ਨੂੰ ਆਪਣੇ ਅਸਤੀਫ਼ੇ ਭੇਜ ਦੇਣਗੇ। ਇਸ ਤੋਂ ਪਹਿਲਾਂ ਇਹ ਮੀਟਿੰਗ ਸਕੱਤਰੇਤ ਵਿੱਚ ਸੱਦੀ ਗਈ ਸੀ। ਹਾਲਾਂਕਿ ਚੋਣ ਹਾਰ ਤੋਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਫੈਸਲਾ ਕੀਤਾ ਗਿਆ। ਇਸ ਵਾਰ ਚੋਣਾਂ ਵਿੱਚ ਚੰਨੀ ਦੋਵਾਂ ਸੀਟਾਂ ਤੋਂ ਹਾਰ ਗਏ ਸਨ। ਇਸ ਤੋਂ ਇਲਾਵਾ 8 ਮੰਤਰੀ ਚੋਣ ਹਾਰ ਗਏ। ਚੋਣਾਂ ਵਿੱਚ 92 ਸੀਟਾਂ ਜਿੱਤ ਕੇ ਜ਼ਬਰਦਸਤ ਬਹੁਮਤ ਨਾਲ ਸਰਕਾਰ ਬਣਾਈ। ਸੰਸਦ ਮੈਂਬਰ ਭਗਵੰਤ ਮਾਨ ਹੁਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।













