November 17, 2026, 12:24 am
----------- Advertisement -----------
HomeNewsBreaking Newsਕਾਂਗਰਸ 'ਤੇ ਭੜਕੇ ਕੈਪਟਨ ਅਮਰਿੰਦਰ: ਪੁੱਛਿਆ ਯੂਪੀ, ਉਤਰਾਖੰਡ 'ਚ ਸ਼ਰਮਨਾਕ ਹਾਰ ਲਈ...

ਕਾਂਗਰਸ ‘ਤੇ ਭੜਕੇ ਕੈਪਟਨ ਅਮਰਿੰਦਰ: ਪੁੱਛਿਆ ਯੂਪੀ, ਉਤਰਾਖੰਡ ‘ਚ ਸ਼ਰਮਨਾਕ ਹਾਰ ਲਈ ਕੌਣ ਜ਼ਿੰਮੇਵਾਰ?

Published on

----------- Advertisement -----------

ਪਟਿਆਲਾ :- ਕਾਂਗਰਸ ਦੀ ਪੰਜਾਬ ਵਿੱਚ ਹੋਈ ਹਾਰ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਉਣ ਲਈ ਕੈਪਟਨ ਕਾਂਗਰਸ ਲੀਡਰਸ਼ਿਪ ਉੱਤੇ ਭੜਕ ਉੱਠੇ। ਕੈਪਟਨ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਕਦੇ ਸਬਕ ਨਹੀਂ ਸਿੱਖੇਗੀ। ਉੱਤਰ ਪ੍ਰਦੇਸ਼, ਮਨੀਪੁਰ, ਗੋਆ ਅਤੇ ਉੱਤਰਾਖੰਡ ਵਿੱਚ ਕਾਂਗਰਸ ਦੀ ਸ਼ਰਮਨਾਕ ਹਾਰ ਲਈ ਕੌਣ ਜ਼ਿੰਮੇਵਾਰ ਹੈ? ਕੈਪਟਨ ਦਾ ਇਹ ਜਵਾਬੀ ਹਮਲਾ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੇ ਬਿਆਨ ‘ਤੇ ਆਇਆ ਹੈ। ਜਿਸ ਵਿੱਚ ਸੁਰਜੇਵਾਲਾ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਤੋਂ ਕੈਪਟਨ ਸਰਕਾਰ ਦੀ ਸੱਤਾ ਵਿਰੋਧੀ ਸੋਚ ਕਾਰਨ ਅਸੀਂ ਹਾਰ ਗਏ ਹਾਂ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਮੇਤ ਪੰਜਾਂ ਸੂਬਿਆਂ ਵਿੱਚ ਕਾਂਗਰਸ ਦੀ ਹਾਰ ਦਾ ਕਾਰਨ ਕੰਧ ‘ਤੇ ਮੋਟੇ ਅੱਖਰਾਂ ਵਿੱਚ ਲਿਖਿਆ ਹੋਇਆ ਹੈ। ਹਾਲਾਂਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਾਂਗਰਸ ਇਸ ਨੂੰ ਪੜ੍ਹਨ ਤੋਂ ਬਚ ਰਹੀ ਹੈ।
ਰਣਦੀਪ ਸੁਰਜੇਵਾਲਾ ਨੇ ਕਿਹਾ ਸੀ ਕਿ ਪੰਜਾਬ ਵਿੱਚ ਕਾਂਗਰਸ ਨੇ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਨਵੀਂ ਲੀਡਰਸ਼ਿਪ ਦਿੱਤੀ ਹੈ। ਇਸ ਦੇ ਬਾਵਜੂਦ ਕਾਂਗਰਸ ਸਾਢੇ ਚਾਰ ਸਾਲਾਂ ਦੇ ਸੱਤਾ ਵਿਰੋਧੀ ਦੌਰ ਵਿੱਚੋਂ ਬਾਹਰ ਨਹੀਂ ਆ ਸਕੀ। ਇਹ ਐਂਟੀ ਇਨਕੰਬੈਂਸੀ ਉਦੋਂ ਹੋਈ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ। ਉਨ੍ਹਾਂ ਕਿਹਾ ਕਿ ਇਸੇ ਲਈ ਲੋਕਾਂ ਨੇ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ।
ਇਸ ਵਾਰ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਵੀ ਚੋਣ ਮੈਦਾਨ ਵਿੱਚ ਸਨ। ਕਾਂਗਰਸ ਛੱਡਣ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜੀ ਸੀ। ਇਸ ਦੇ ਬਾਵਜੂਦ ਉਹ ਸੀਟ ਨਹੀਂ ਬਚਾ ਸਕੇ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਅਜੀਤਪਾਲ ਕੋਹਲੀ ਨੇ ਹਰਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...